Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਰਮਾਕਾਂਤ ਰਥ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਘੇ ਕਵੀ ਅਤੇ ਵਿਦਵਾਨ ਸ਼੍ਰੀ ਰਮਾਕਾਂਤ ਰਥ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ ਹੈ ਅਤੇ ਕਿਹਾ ਕਿ ਸ਼੍ਰੀ ਰਮਾਕਾਂਤ ਰਥ ਜੀ ਦੀਆਂ ਰਚਨਾਵਾਂ, ਵਿਸ਼ੇਸ਼ ਕਰਕੇ ਉਨ੍ਹਾਂ ਦੀਆਂ ਕਵਿਤਾਵਾਂ, ਸਮਾਜ ਦੇ ਸਾਰੇ ਵਰਗਾਂ ਵਿੱਚ ਵਿਆਪਕ ਤੌਰ ‘ਤੇ ਮਕਬੂਲ  ਹਨ।

 

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ;

ਸ਼੍ਰੀ ਰਮਾਕਾਂਤ ਰਥ ਜੀ ਨੇ ਇੱਕ ਪ੍ਰਭਾਵੀ ਪ੍ਰਸ਼ਾਸਕ ਅਤੇ ਵਿਦਵਾਨ ਦੇ ਰੂਪ ਵਿੱਚ ਆਪਣੀ ਅਲੱਗ ਪਹਿਚਾਣ ਬਣਾਈ। ਉਨ੍ਹਾਂ ਦੀਆਂ ਰਚਨਾਵਾਂ, ਵਿਸ਼ੇਸ਼ ਕਰਕੇ ਕਵਿਤਾਵਾਂ, ਸਮਾਜ ਦੇ ਸਾਰੇ ਵਰਗਾਂ ਵਿੱਚ ਵਿਆਪਕ ਤੌਰ ‘ਤੇ ਮਕਬੂਲ  ਹਨ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਬਹੁਤ ਦੁਖ ਹੋਇਆ ਹੈ। ਦੁਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਓਮ ਸ਼ਾਂਤੀ: ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) 

 

***

ਐੱਮਜੇਪੀਐੱਸ/ਐੱਸਟੀ