Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ੍ਰੀ ਪ੍ਰਵਿੰਦ ਕੁਮਾਰ ਜਗਨਾਥ (Mr. Pravind Kumar Jugnauth ) ਨੂੰ ਮਾਰੀਸ਼ੀਅਸ ਦਾ ਪ੍ਰਧਾਨ ਮੰਤਰੀ ਬਣਨ `ਤੇ ਵਧਾਈ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਾਰੀਸ਼ੀਅਸ ਦੇ ਪ੍ਰਧਾਨ ਮੰਤਰੀ ਬਣਨ `ਤੇ ਸ੍ਰੀ ਪ੍ਰਵਿੰਦ ਕੁਮਾਰ ਜਗਨਾਥ (Mr. Pravind Kumar Jugnauth ) ਨਾਲ ਫੋਨ `ਤੇ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਜਗਨਾਥ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਟੈਲੀਫ਼ੋਨ ਕਰਨ ਲਈ ਧੰਨਵਾਦ ਕੀਤਾ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਪ੍ਰਧਾਨ ਮੰਤਰੀ ਜਗਨਾਥ ਨੇ ਭਾਰਤ ਅਤੇ ਮਾਰੀਸ਼ੀਅਸ ਵਿਚਾਲੇ ਪਰਖੇ ਹੋਏ ਤੇ ਵਿਲੱਖਣ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਆਪਣੀ ਸਾਂਝੀ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ।

ਪ੍ਰਧਾਨ ਮੰਤਰੀ ਨੇ ਭਾਰਤ ਅਤੇ ਮਾਰੀਸ਼ੀਅਸ ਦਰਮਿਆਨ ਦੋਸਤੀ ਦੀਆਂ ਮਜ਼ਬੂਤ ਕੜੀਆਂ ਨੂੰ ਹੋਰ ਗੂੜ੍ਹਾ ਕਰਨ ਲਈ ਹੁਣੇ ਪਦ ਮੁਕਤ ਹੋਏ (outgoing) ਪ੍ਰਧਾਨ ਮੰਤਰੀ ਸਰ ਅਨਿਰੁੱਧ ਜਗਨਾਥ (Sir Anerood Jugnauth) ਦੀ ਅਗਵਾਈ ਅਤੇ ਯੋਗਦਾਨ ਦੀ ਵੀ ਪ੍ਰਸ਼ੰਸਾ ਕੀਤੀ।

AKT/AK