Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਜੰਮੂ ਕਸ਼ਮੀਰ ਦੇ ਨੌਜਵਾਨਾਂ ਤੇ ਬੱਚਿਆਂ ਨੂੰ ਮਿਲੇ

ਪ੍ਰਧਾਨ ਮੰਤਰੀ ਜੰਮੂ ਕਸ਼ਮੀਰ ਦੇ ਨੌਜਵਾਨਾਂ ਤੇ ਬੱਚਿਆਂ ਨੂੰ ਮਿਲੇ

ਪ੍ਰਧਾਨ ਮੰਤਰੀ ਜੰਮੂ ਕਸ਼ਮੀਰ ਦੇ ਨੌਜਵਾਨਾਂ ਤੇ ਬੱਚਿਆਂ ਨੂੰ ਮਿਲੇ


ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ ਕਸ਼ਮੀਰ ਦੇ 100 ਤੋਂ ਜ਼ਿਆਦਾ ਨੌਜਵਾਨਾਂ ਤੇ ਬੱਚਿਆਂ ਦੇ ਇੱਕ ਸਮੂਹ ਨਾਲ ਮੁਲਾਕਾਤ ਕੀਤੀ। ਇਹ “ਵਤਨ ਕੋ ਜਾਨੋ” ਪਹਿਲ ਕਦਮੀ ਤਹਿਤ ਮੌਜੂਦਾ ਸਮੇਂ ਭਾਰਤ ਦੇ ਵੱਖ ਵੱਖ ਭਾਗਾਂ ਦਾ ਦੌਰਾ ਕਰ ਰਹੇ ਹਨ।

ਨੌਜਵਾਨਾਂ ਅਤੇ ਬੱਚਿਆਂ ਨੇ ਜੰਮੂ ਕਸ਼ਮੀਰ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ, ਰਾਜ ਵਿੱਚ ਖੇਡ ਸੁਵਿਧਾਵਾਂ, ਸਿੱਖਿਆ ਤੇ ਰੋਜ਼ਗਾਰ ਦੇ ਮੌਕਿਆਂ ਅਤੇ ਪ੍ਰਧਾਨ ਮੰਤਰੀ ਦੇ ਕੰਮਕਾਜ ਦੀ ਰੁਟੀਨ ਵਰਗੇ ਵਿਸ਼ਿਆਂ ‘ਤੇ ਪ੍ਰਧਾਨ ਮੰਤਰੀ ਨੂੰ ਕਈ ਪ੍ਰਸ਼ਨ ਪੁੱਛੇ।

ਉਨ੍ਹਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਰਾਜ ਵਿੱਚ ਕੁਨੈਕਟੀਵਿਟੀ ਅਤੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਦੱਸਿਆ। ਉਨ੍ਹਾਂ ਨੇ ਲੋਕਾਂ ਵਿੱਚ ਖੇਡਾਂ ਅਤੇ ਖੇਡ ਭਾਵਨਾ ਦੇ ਮਹੱਤਵ ‘ਤੇ ਜ਼ੋਰ ਦਿੱਤਾ। ਪ੍ਰਧਾਨ ਮੰਤਰੀ ਨੇ ਕਿਹਾ ਸਖਤ ਮਿਹਨਤ ਕਦੇ ਵੀ ਥਕਾਵਟ ਦਾ ਕਾਰਨ ਨਹੀਂ ਬਣਦੀ, ਸਗੋਂ ਕਾਰਜ ਦੇ ਪੂਰੇ ਹੋਣ ਨਾਲ ਸੰਤੁਸ਼ਟੀ ਮਿਲਦੀ ਹੈ, ਜਿਹੜੀ ਥਕਾਵਟ ਦੀ ਭਾਵਨਾ ਤੋਂ ਵੱਡੀ ਹੈ।
ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਵੀ ਹਾਜ਼ਰ ਸਨ।

***

ਏਕੇਟੀ/ਐੱਸਐੱਚ