Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਚੇਨਾਨੀ-ਨਾਸ਼ਰੀ ਸੁਰੰਗ ਰਾਸ਼ਟਰ ਨੂੰ ਸਮਰਪਿਤ ਕੀਤੀ, ਉਧਮਪੁਰ ਵਿਖੇ ਜਨ ਸਭਾ ਨੂੰ ਸੰਬੋਧਨ ਕੀਤਾ

ਪ੍ਰਧਾਨ ਮੰਤਰੀ ਨੇ ਚੇਨਾਨੀ-ਨਾਸ਼ਰੀ ਸੁਰੰਗ ਰਾਸ਼ਟਰ ਨੂੰ ਸਮਰਪਿਤ ਕੀਤੀ, ਉਧਮਪੁਰ ਵਿਖੇ 
ਜਨ ਸਭਾ ਨੂੰ ਸੰਬੋਧਨ ਕੀਤਾ

ਪ੍ਰਧਾਨ ਮੰਤਰੀ ਨੇ ਚੇਨਾਨੀ-ਨਾਸ਼ਰੀ ਸੁਰੰਗ ਰਾਸ਼ਟਰ ਨੂੰ ਸਮਰਪਿਤ ਕੀਤੀ, ਉਧਮਪੁਰ ਵਿਖੇ 
ਜਨ ਸਭਾ ਨੂੰ ਸੰਬੋਧਨ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ- ਕਸ਼ਮੀਰ ਵਿਖੇ ਦੇਸ਼ ਦੀ ਸਭ ਤੋਂ ਲੰਬੀ 9 ਕਿਲੋਮੀਟਰ ਦੀ ਸੜਕ ਸੁਰੰਗ ਚੇਨਾਨੀ-ਨਾਸ਼ਰੀ ਸੁਰੰਗ ਰਾਸ਼ਟਰ ਨੂੰ ਸਮਰਪਿਤ ਕੀਤੀ।

ਪ੍ਰਧਾਨ ਮੰਤਰੀ ਨੇ ਸੁਰੰਗ ਦਾ ਪੂਰਾ ਸਫਰ ਕੀਤਾ ਅਤੇ ਇਸ ਦੀਆਂ ਅਹਿਮ ਵਿਸ਼ੇਸ਼ਤਾਵਾਂ ਬਾਰੇ ਉਨ੍ਹਾਂ ਨੂੰ ਦੱਸਿਆ ਗਿਆ।

ਉਧਮਪੁਰ ਵਿਖੇ ਜਨ ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਸੁਰੰਗ ਵਿਸ਼ਵ ਪੱਧਰੀ ਹੈ ਅਤੇ ਇਹ ਵਧੀਆ ਮਿਆਰਾਂ ਅਨੁਸਾਰ ਹੈ। ਉਨ੍ਹਾਂ ਕਿਹਾ ਕਿ ਸੁਰੰਗ ਵਾਤਾਵਰਣ ਪੱਖੀ ਹੈ ਅਤੇ ਇਹ ਆਲਮੀ ਤਪਸ਼ ਖ਼ਿਲਾਫ਼ ਲੜਨ ਵਿੱਚ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਜਦੋਂ ਗੁੰਮਰਾਹ ਕੀਤੇ ਕੁਝ ਨੌਜਵਾਨ ਪੱਥਰ ਸੁੱਟ ਰਹੇ ਸਨ, ਤਾਂ ਕਸ਼ਮੀਰ ਦੇ ਨੌਜਵਾਨ ਬੁਨਿਆਦੀ ਢਾਂਚੇ ਦੀ ਸਿਰਜਣਾ ਲਈ ਪੱਥਰ ਕੱਟਦੇ ਸਨ। ਉਨ੍ਹਾਂ ਕਿਹਾ ਕਿ ਸੁਰੰਗ ਸੈਰ-ਸਪਾਟੇ ਨੂੰ ਹੁਲਾਰਾ ਦੇਵੇਗੀ ਜਿਸ ਨਾਲ ਆਰਥਿਕ ਖੁਸ਼ਹਾਲੀ ਆਵੇਗੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਹਿੰਸਾ ਅਤੇ ਦਹਿਸ਼ਤਵਾਦ ਕਦੇ ਵੀ ਕਿਸੇ ਦੀ ਮਦਦ ਨਹੀਂ ਕਰ ਸਕਦੇ। ਉਨ੍ਹਾਂ ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਸੁਸ਼੍ਰੀ ਮਹਿਬੂਬਾ ਮੁਫ਼ਤੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਕੇਂਦਰ ਸਰਕਾਰ ਨੇ ਰਾਜ ਨੂੰ ਜਿਸ ਪੈਕੇਜ ਦਾ ਐਲਾਨ ਕੀਤਾ ਸੀ, ਉਸ ‘ਤੇ ਕੰਮ ਸ਼ੁਰੂ ਹੋ ਗਿਆ ਹੈ।

ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪੇਈ
ਦੇ ਨਜ਼ਰੀਏ ਅਤੇ ਕੰਮ ਨੂੰ ਯਾਦ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਮੁੱਖ ਮੰਤਰਵਿਕਾਸ ਹੈ ਅਤੇ ਇਸ ਨੂੰ ਲੋਕਾਂ ਦੀ ਸ਼ਮੂਲੀਅਤ ਜ਼ਰੀਏ ਹਾਸਲ ਕੀਤਾ ਜਾ ਸਕਦਾ ਹੈ।

***

AKT/HS