Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋਂ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸ੍ਰੀ ਮੈਲਕਮ ਟਰਨਬੁਲ ਨਾਲ ਫ਼ੋਨ ‘ਤੇ ਗੱਲਬਾਤ


ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸ੍ਰੀ ਮੈਲਕਮ ਟਰਨਬੁਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨਾਲ ਟੈਲੀਫ਼ੋਨ ‘ਤੇ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਸ੍ਰੀ ਟਰਨਬੁਲ ਨੇ ਆਪਣੀ ਹਾਲੀਆ ਭਾਰਤ ਫੇਰੀ ਦੀ ਸਫ਼ਲਤਾ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ।

ਪ੍ਰਧਾਨ ਮੰਤਰੀ ਸ੍ਰੀ ਮੋਦੀ ਨੇ ਹੁਨਰਮੰਦ ਪੇਸ਼ੇਵਰਾਨਾ ਲੋਕਾਂ ਲਈ ਵੀਜ਼ਾ ਪ੍ਰੋਗਰਾਮ ਸਬੰਧੀ ਆਸਟਰੇਲੀਆਈ ਵਿਨਿਯਮਾਂ ਵਿੱਚ ਪਿੱਛੇ ਜਿਹੇ ਹੋਈਆਂ ਤਬਦੀਲੀਆਂ ਦੇ ਸੰਭਾਵੀ ਪ੍ਰਭਾਵ ਉੱਤੇ ਡੂੰਘੀ ਚਿੰਤਾ ਪ੍ਰਗਟਾਈ। ਦੋਵੇਂ ਪ੍ਰਧਾਨ ਮੰਤਰੀਆਂ ਨੇ ਸਹਿਮਤੀ ਪ੍ਰਗਟਾਈ ਕਿ ਦੋਵੇਂ ਧਿਰਾਂ ਦੇ ਅਧਿਕਾਰੀ ਇਸ ਮੁੱਦੇ ‘ਤੇ ਨੇੜਲੇ ਸੰਪਰਕ ਵਿੱਚ ਰਹਿਣਗੇ।

ਦੋਵੇਂ ਪ੍ਰਧਾਨ ਮੰਤਰੀਆਂ ਨੇ ਸ੍ਰੀ ਟਰਨਬੁਲ ਦੇ ਪਿਛਲੇ ਮਹੀਨੇ ਦੇ ਦੌਰੇ ਤੋਂ ਬਾਅਦ ਦੀ ਕਾਰਵਾਈ ਅਤੇ ਦੁਵੱਲੇ ਸਬੰਧ ਹੋਰ ਮਜ਼ਬੂਤ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ।

******

AKT/AK