Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਲਖਨਊ, ਉੱਤਰ ਪ੍ਰਦੇਸ਼ ਵਿੱਚ ਵਿਕਾਸ ਪਹਿਲਕਦਮੀਆਂ ਦਾ ਉਦਘਾਟਨ ਕੀਤਾ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲਖਨਊ ਵਿੱਚ ਡਾ. ਏ.ਪੀ.ਜੇ. ਅਬਦੁਲ ਕਲਾਮ ਟੈਕਨੀਕਲ ਯੂਨੀਵਰਸਿਟੀ ਦੀ ਇਮਾਰਤ ਦਾ ਉਦਘਾਟਨ ਕੀਤਾ, 400 ਕੇ.ਵੀ. ਲਖਨਊ-ਕਾਨਪੁਰ ਡੀ/ਸੀ ਟਰਾਂਸਮਿਸ਼ਨ ਲਾਈਨ ਸਮਰਪਿਤ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਲਾਭਪਾਤਰੀਆਂ ਨੂੰ ਪ੍ਰਵਾਨਗੀ ਪੱਤਰ ਦਿੱਤੇ।

ਇਸ ਮੌਕੇ ਬੋਲਦੇ ਹੋਏ, ਸ਼੍ਰੀ ਮੋਦੀ ਨੇ ਭਾਰਤ ਦੇ ਨੌਜਵਾਨਾਂ ਨੂੰ ਨਵੀਨਤਮ ਟੈਕਨੋਲੋਜੀ ਨਾਲ ਜੋੜਨ ਬਾਰੇ ਵਿਸਤਾਰ ਨਾਲ ਗੱਲ ਕੀਤੀ। ਉਨ੍ਹਾਂ ਨੇ ਕਿਹਾ, “ਸਾਡੇ ਨੌਜਵਾਨ ਸਿਹਤ ਖੇਤਰ ਵਿੱਚ ਵਿਸ਼ੇਸ਼ ਤੌਰ ‘ਤੇ ਸਿਹਤ ਸੰਭਾਲ ਸਾਜ਼ੋ-ਸਮਾਨ ਦੇ ਸਟਾਰਟ ਅੱਪ ਤੇ ਇਨੋਵੇਸ਼ਨ ਬਾਰੇ ਸੋਚ ਸਕਦੇ ਹਨ।”

ਪ੍ਰਧਾਨ ਮੰਤਰੀ ਨੇ ਸਾਰੇ ਜ਼ਿਲ੍ਹਿਆਂ ਵਿੱਚ ਬਿਜਲੀ ਯਕੀਨੀ ਬਣਾਉਣ ਲਈ ਯੂ ਪੀ ਸਰਕਾਰ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਕਿਹਾ, ” ਰਾਸ਼ਟਰ ਦੇ ਵਿਕਾਸ ਦੀ ਯਾਤਰਾ ਵਿੱਚ ਬਿਜਲੀ ਅਤੇ ਊਰਜਾ ਬੇਹੱਦ ਮਹੱਤਵਪੂਰਨ ਹਨ। ਅੱਜ ਭਾਰਤ ਵਿੱਚ ਸੂਰਜੀ ਊਰਜਾ ਦੀ ਮਕਬੂਲੀਅਤ ਵਧ ਰਹੀ ਹੈ।”

ਪ੍ਰਧਾਨ ਮੰਤਰੀ ਨੇ 1 ਜੁਲਾਈ ਤੋਂ ਜੀਐੱਸਟੀ ਲਾਗੂ ਹੋਣ ਬਾਰੇ ਵੀ ਵਿਸਤਾਰ ਨਾਲ ਗੱਲ ਕੀਤੀ ਅਤੇ ਕਿਹਾ ਕਿ ਇਸ ਨੇ ਲੋਕਤੰਤਰ ਦੀ ਮਜ਼ਬੂਤੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਕਿਹਾ, “ਜੀਐੱਸਟੀ ਲਾਗੂ ਹੋਣ ਦਾ ਕ੍ਰੈਡਿਟ ਭਾਰਤ ਦੇ 125 ਕਰੋੜ ਲੋਕਾਂ ਨੂੰ ਜਾਂਦਾ ਹੈ।”

*****

AKT/AK