Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਅਹਿਮਦਾਬਾਦ ਵਿਖੇ ਸਾਬਰਮਤੀ ਆਸ਼ਰਮ ਦੇ ਸ਼ਤਾਬਦੀ ਸਮਾਰੋਹ ਵਿੱਚ ਹਾਜ਼ਰ ਹੋਏ

ਪ੍ਰਧਾਨ ਮੰਤਰੀ ਅਹਿਮਦਾਬਾਦ ਵਿਖੇ ਸਾਬਰਮਤੀ ਆਸ਼ਰਮ ਦੇ ਸ਼ਤਾਬਦੀ ਸਮਾਰੋਹ ਵਿੱਚ ਹਾਜ਼ਰ ਹੋਏ

ਪ੍ਰਧਾਨ ਮੰਤਰੀ ਅਹਿਮਦਾਬਾਦ ਵਿਖੇ ਸਾਬਰਮਤੀ ਆਸ਼ਰਮ ਦੇ ਸ਼ਤਾਬਦੀ ਸਮਾਰੋਹ ਵਿੱਚ ਹਾਜ਼ਰ ਹੋਏ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਗੁਜਰਾਤ ਵਿੱਚ ਸਾਬਰਮਤੀ ਆਸ਼ਰਮ ਦੇ ਸ਼ਤਾਬਦੀ ਸਮਾਰੋਹ ਵਿੱਚ ਹਾਜਰ ਹੋਏ । ਇਸ ਮੌਕੇ ਬੋਲਦੇ ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਦੀ ਵਿਚਾਰਧਾਰਾ ਵਿੱਚ ਏਨੀ ਤਾਕਤ ਹੈ ਕਿ ਅੱਜ ਜਿਹੜੀਆਂ ਚੁਣੌਤੀਆਂ ਦਾ ਸਾਹਮਣਾ ਸੰਸਾਰ ਨੂੰ ਕਰਨਾ ਪੈ ਰਿਹਾ ਹੈ, ਉਨ੍ਹਾਂ ਨੂੰ ਖਤਮ ਕੀਤਾ ਜਾ ਸਕਦਾ ਹੈ ।  

ਉਨ੍ਹਾਂ ਕਿਹਾ ਕਿ ਇੱਕ ਸਮਾਜ ਦੇ ਤੌਰ ਤੇ, ਇਹ ਬਹੁਤ ਜ਼ਰੂਰੀ ਹੈ ਕਿ ਆਪਣੇ ਇਤਿਹਾਸ ਨਾਲ ਜੁੜ ਕੇ ਰਿਹਾ ਜਾਵੇ । ਸ਼੍ਰੀਮਦ ਰਾਜਚੰਦਰਜੀ ਦੀ 150ਵੀਂ ਵਰ੍ਹੇਗੰਡ ਤੇ ਉਨ੍ਹਾਂ ਦੇ ਯੋਗਦਾਨਾਂ ਨੂੰ ਯਾਦ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਦੇ ਜੀਵਨ ਅਤੇ ਵਿਚਾਰਾਂ ਉੱਤੇ ਹੋਰ ਵਿਦਿਅਕ ਖੋਜ ਕਰਨ ਲਈ ਗੁਹਾਰ ਲਗਾਈ ।

ਸਵੱਛਤਾ ਬਾਰੇ ਬੋਲਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਇਹ ਇੱਕ ਆਦਤ ਬਣ ਜਾਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ 2019 ਵਿੱਚ ਮਹਾਤਮਾ ਗਾਂਧੀ ਦੀ 150ਵੀਂ ਸਾਲ ਗਿ੍ਰਾ ਮੌਕੇ ਇਹ ਉਨ੍ਹਾਂ ਲਈ ਇੱਕ ਸ਼ਰਧਾਂਜਲੀ ਹੋਵੇਗੀ ।

ਉਨ੍ਹਾਂ ਦੁਨੀਆ ਭਰ ਦੇ ਲੋਕਾਂ ਨੂੰ ਤਾਕੀਦ ਕੀਤੀ ਕਿ ਉਹ ਸਾਬਰਮਤੀ ਆਸ਼ਰਮ ਦਾ ਦੌਰਾ ਕਰਨ ।

‘ਗਊ ਸੱਤਰਕਤਾ(Cow Vigitntism)’ ਤੇ ਸਖਤ ਬਿਆਨ ਦੇਂਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ, ਅਸੀਂ ਇੱਕ ਅਹਿੰਸਾਵਾਦੀ ਦੇਸ਼ ਹਾਂ । ਅਸੀਂ ਮਹਾਤਮਾ ਗਾਂਧੀ ਦਾ ਦੇਸ਼ ਹਾਂ । ਮਹਾਤਮਾ ਗਾਂਧੀ ਅਤੇ ਵਿਨੋਭਾ ਭਾਵੇ ਤੋਂ ਜ਼ਿਆਦਾ ਗਊ ਸੁਰੱਖਿਆ ਤੇ ਕੋਈ ਨਹੀਂ ਬੋਲਿਆ । ਇਹ (ਗਊ ਸੁਰੱਖਿਆ) ਕੀਤੀ ਜਾਣੀ ਚਾਹੀਦੀ ਹੈ ।

ਫਿਰ ਵੀ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗਊ ਭਗਤੀ ਦੇ ਨਾਮ ਤੇ ਲੋਕਾਂ ਦਾ ਕਤਲ ਮਨਜੂਰ ਨਹੀਂ ਹੈ । ਇਹ ਅਜਿਹਾ ਕੁਝ ਨਹੀਂ ਹੈ ਜਿਸ ਨੂੰ ਮਹਾਤਮਾ ਗਾਂਧੀ ਪ੍ਰਵਾਨ ਕਰ ਲੈਂਦੇ, ਉਨ੍ਹਾਂ ਨੇ ਕਿਹਾ, ਸਮਾਜ ਵਿੱਚ ਹਿੰਸਾ ਲਈ ਕੋਈ ਜਗ੍ਹਾ ਨਹੀਂ ਹੈ, ਇਸ ਰਾਸ਼ਟਰ ਵਿੱਚ ਕਿਸੇ ਨੂੰ ਵੀ ਇਹ ਅਧਿਕਾਰ ਨਹੀਂ ਕਿ ਉਹ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈ ਲਵੇ।

ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਤਾਕੀਦ ਕੀਤੀ ਕਿ ਉਹ ਮਹਾਤਮਾ ਗਾਂਧੀ ਦੇ ਸੁਪਨਿਆਂ ਦਾ ਭਾਰਤ ਸਿਰਜਣ ਜਿਸ ਤੇ ਸੁਤੰਤਰਤਾ ਸੰਗਰਾਮੀਆਂ ਨੂੰ ਮਾਣ ਹੋਵੇ ।

***

VBA/HS