Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਉੱਜਵਲਾ ਯੋਜਨਾ ਦੀ ਸਫ਼ਲਤਾ ‘ਤੇ ਖੁਸ਼ੀ ਪ੍ਰਗਟ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਦੀ ਗਿਣਤੀ 2.5 ਕਰੋੜ ਨੂੰ ਪਾਰ ਹੋਣ ‘ਤੇ ਖੁਸ਼ੀ ਪ੍ਰਗਟ ਕੀਤੀ ਹੈ|

ਪ੍ਰਧਾਨ ਮੰਤਰੀ ਨੇ ਕਿਹਾ ਕਿ, “ਉੱਜਵਲਾ ਯੋਜਨਾ ਆਪਣੀ ਪਹੁੰਚ ਨੂੰ ਵਧਾਉਣਾ ਜਾਰੀ ਰੱਖ ਰਹੀ ਹੈ! ਬਹੁਤ ਖੁਸ਼ ਹਾਂ ਕਿ ਅੱਜ ਲਾਭਪਾਤਰੀਆਂ ਦੀ ਗਿਣਤੀ 2.5 ਕਰੋੜ ਨੂੰ ਪਾਰ ਕਰ ਗਈ |

ਪੱਛਮੀ ਬੰਗਾਲ ਦੇ ਜੰਗੀਪੁਰ ਵਿੱਚ, ਲਾਭਪਾਤਰੀਆਂ ਨੂੰ ਐੱਲਪੀਜੀ ਕੁਨੈਕਸ਼ਨ ਦੇਣ ਦੇ ਵਿਸ਼ੇਸ਼ ਸਦਭਾਵ ਲਈ ਮੈਂ ਰਾਸ਼ਟਰਪਤੀ ਜੀ ਦਾ ਧੰਨਵਾਦ ਕਰਦਾ ਹਾਂ|

ਮੈਂ ਮੰਤਰੀ ਧਰਮੇਂਦਰ ਪ੍ਰਧਾਨ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਵਧਾਈ ਦੇਂਦਾ ਹਾਂ ਜੋ ਉੱਜਵਲਾ ਯੋਜਨਾ ਦੀ ਸਫ਼ਲਤਾ ਲਈ ਹਰ ਸਮੇਂ ਕੰਮ ਕਰ ਰਹੇ ਹਨ|”

****

AKT/ HS