Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਆਸਟ੍ਰੇਲੀਆ ਦੀ ਵਿਦੇਸ਼ ਮੰਤਰੀ ਸੁਸ਼੍ਰੀ ਜੂਲੀ ਬਿਸ਼ਪ ਐੱਮਪੀ, ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

ਆਸਟ੍ਰੇਲੀਆ ਦੀ ਵਿਦੇਸ਼ ਮੰਤਰੀ ਸੁਸ਼੍ਰੀ ਜੂਲੀ ਬਿਸ਼ਪ ਐੱਮਪੀ, ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਆਸਟ੍ਰੇਲੀਆ ਦੀ ਵਿਦੇਸ਼ ਮੰਤਰੀ ਸੁਸ਼੍ਰੀ ਜੂਲੀ ਬਿਸ਼ਪ ਐੱਮਪੀ, ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਅੱਜ ਮੁਲਾਕਾਤ ਕੀਤੀ ।
ਪ੍ਰਧਾਨ ਮੰਤਰੀ ਨੇ ਅਪ੍ਰੈਲ 2017 ਵਿੱਚ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਟਰਨਬੁੱਲ ਵੱਲੋਂ ਭਾਰਤ ਦੇ ਕਾਮਯਾਬ ਦੌਰੇ ਨੂੰ ਸਨੇਹ ਪੂਰਵਕ ਯਾਦ ਕੀਤਾ ਅਤੇ ਕਿਹਾ ਕਿ 2014 ਵਿੱਚ ਉਨ੍ਹਾਂ ਵੱਲੋਂ ਆਸਟ੍ਰੇਲੀਆ ਦਾ ਦੌਰਾ ਕਰਨ ਤੋਂ ਬਾਅਦ ਦੁਵੱਲੇ ਸਬੰਧਾਂ ਵਿੱਚ ਬਹੁਤ ਗਹਿਰਾਈ ਆਈ ਹੈ ।

ਸੁਸ਼੍ਰੀ ਬਿਸ਼ਪ ਨੇ ਪ੍ਰਧਾਨ ਮੰਤਰੀ ਮੈਲਕਮ ਟਰਨਬੁੱਲ (Malcolm Turnbull) ਦੇ ਅਪ੍ਰੈਲ, 2017 ਵਿੱਚ ਭਾਰਤ ਦੌਰੇ ਤੋਂ ਬਾਅਦ ਦੁਵੱਲੇ ਸਬੰਧਾਂ ਵਿੱਚ ਹੋਏ ਵਿਕਾਸ ਬਾਰੇ ਸੰਖੇਪ ਜਾਣਕਾਰੀ ਦਿੱਤੀ ।

ਪ੍ਰਧਾਨ ਮੰਤਰੀ ਅਤੇ ਸੁਸ਼੍ਰੀ ਬਿਸ਼ਪ ਨੇ ਆਪਸੀ ਹਿਤਾਂ ਵਾਲੇ ਖੇਤਰੀ ਅਤੇ ਗਲੋਬਲ ਮੁੱਦਿਆਂ `ਤੇ ਵੀ ਚਰਚਾ ਕੀਤੀ ।

ਪ੍ਰਧਾਨ ਮੰਤਰੀ ਨੇ ਅੰਤਰਰਾਸ਼ਟਰੀ ਸੂਰਜੀ ਗੱਠਜੋੜ ਵਿੱਚ ਆਸਟ੍ਰੇਲੀਆ ਦੀ ਸ਼ਮੂਲੀਅਤ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਆਸਟ੍ਰੇਲੀਆ ਦੀ ਮੈਂਬਰਸ਼ਿਪ ਗੱਠਜੋੜ ਨੂੰ ਇੱਕ ਵੱਡਾ ਹੁਲਾਰਾ ਦੇਵੇਗੀ ।

AKT/AK