Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕਾਬੁਲ ਵਿੱਚ ਹੋਏ ਦਹਿਸ਼ਤਵਾਦੀ ਹਮਲੇ ਦੀ ਜ਼ੋਰਦਾਰ ਨਿੰਦਾ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਾਬੁਲ ਵਿੱਚ ਹੋਏ ਦਹਿਸ਼ਤਵਾਦੀ ਹਮਲੇ ਦੀ ਜ਼ੋਰਦਾਰ ਨਿੰਦਾ ਕੀਤੀ ਹੈ। ਪ੍ਰਧਾਨ ਮੰਤਰੀ ਨੇ ਅਫ਼ਗਾਨਿਸਤਾਨ ਦੇ ਲੋਕਾਂ ਅਤੇ ਉੱਥੋਂ ਦੀ ਸਰਕਾਰ ਨਾਲ ਦਹਿਸ਼ਤਵਾਦ ਵਿਰੋਧੀ ਉਨ੍ਹਾਂ ਦੀ ਲੜਾਈ ਵਿੱਚ ਇਕਮੁੱਠਤਾ ਪ੍ਰਗਟਾਈ ਹੈ।

ਪ੍ਰਧਾਨ ਮੰਤਰੀ ਨੇ ਕਿਹਾ, ”ਕਾਬੁਲ ਵਿੱਚ ਹੋਏ ਦਹਿਸ਼ਤਵਾਦੀ ਹਮਲੇ ਦੀ ਜ਼ੋਰਦਾਰ ਨਿੰਦਾ ਕਰਦਾ ਹਾਂ। ਮੇਰਾ ਦਿਲ ਇਸ ਹਮਲੇ ਦੇ ਸ਼ਿਕਾਰ ਲੋਕਾਂ ਦੇ ਪਰਿਵਾਰਾਂ ਨਾਲ ਹੈ।

ਅਸੀਂ ਦਹਿਸ਼ਤਵਾਦ ਵਿਰੁੱਧ ਜੰਗ ਵਿੱਚ ਅਫ਼ਗਾਨਿਸਤਾਨ ਦੀ ਜਨਤਾ ਅਤੇ ਉੱਥੋਂ ਦੀ ਸਰਕਾਰ ਦੇ ਨਾਲ ਖੜ੍ਹੇ ਹਾਂ।” ।

********

AKT/NT