Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਮੋਟਰਬਾਈਕ ਸਵਾਰ ਮਹਿਲਾਵਾਂ ਦੇ ਗਰੁੱਪ ‘ਬਾਈਕਿੰਗ ਕਵੀਨਜ਼’ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ


ਗੁਜਰਾਤ ਦੇ 50 ਮਹਿਲਾ ਮੋਟਰਸਾਈਕਲ ਸਵਾਰਾਂ ਦੇ ਗਰੁੱਪ ‘ਬਾਈਕਿੰਗ ਕਵੀਨਜ਼’ ਨੇ ਅੱਜ ਇੱਥੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਗਰੁੱਪ ਦਾ ਕਹਿਣਾ ਹੈ ਕਿ ਉਨ੍ਹਾਂ ਨੇ 13 ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ’ਚ 10,000 ਕਿਲੋਮੀਟਰ ਦਾ ਸਫਰ ਤੈਅ ਕਰਦਿਆਂ ਰਾਹ ਵਿੱਚ ਬੇਟੀ ਬਚਾਓ, ਬੇਟੀ ਪੜ੍ਹਾਓ ਅਤੇ ਸਵੱਛ ਭਾਰਤ ਵਰਗੇ ਕਈ ਸਮਾਜਿਕ ਮੁੱਦਿਆਂ ’ਤੇ ਲੋਕਾਂ ਨਾਲ ਚਰਚਾ ਕੀਤੀ। ਉਨ੍ਹਾਂ ਨੇ 15 ਅਗਸਤ 2017 ਨੂੰ ਲੱਦਾਖ ਦੇ ਖਰਦੁੰਗਲਾ ਵਿੱਖੇ ਤਿਰੰਗਾ ਲਹਿਰਾਇਆ।

ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।

AKT/NT