Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਅਧਿਆਪਕ ਦਿਵਸ ‘ਤੇ ਅਧਿਆਪਨ ਭਾਈਚਾਰੇ ਨੂੰ ਵਧਾਈਆਂ ਦਿੱਤੀਆਂ ਹਨ ; ਸਾਬਕਾ ਰਾਸ਼ਟਰਪਤੀ ਡਾ. ਸਰਵੇਪੱਲੀ ਰਾਧਾਕ੍ਰਿਸ਼ਨਨ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਦਿੱਤੀਆਂ ਹਨ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਧਿਆਪਕ ਦਿਵਸ ‘ਤੇ ਅਧਿਆਪਨ ਭਾਈਚਾਰੇ ਨੂੰ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਸਾਬਕਾ ਰਾਸ਼ਟਰਪਤੀ ਡਾ. ਸਰਵੇਪੱਲੀ ਰਾਧਾਕ੍ਰਿਸ਼ਨਨ ਨੂੰ ਉਨ੍ਹਾਂ ਦੀ ਜਯੰਤੀ ‘ਤੇ ਵੀ ਸ਼ਰਧਾਂਜਲੀਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, ‘‘ਅਧਿਆਪਕ ਦਿਵਸ ‘ਤੇ ਵਿਸ਼ੇਸ਼ ਮੌਕੇ ‘ਤੇ ਅਧਿਆਪਨ ਭਾਈਚਾਰੇ ਨੂੰ ਵਧਾਈਆਂ। ਨੌਜਵਾਨ ਮਨਾਂ ਨੂੰ ਅਕਾਰ ਦੇਣ ਅਤੇ ਸਾਡੇ ਰਾਸ਼ਟਰ ਦੇ ਨਿਰਮਾਣ ਵਿੱਚ ਅਧਿਆਪਕ ਇੱਕ ਅਹਿਮ ਭੂਮਿਕਾ ਅਦਾ ਕਰਦੇ ਹਨ।

ਅਸੀਂ ਸਾਡੇ ਸਾਬਕਾ ਰਾਸ਼ਟਰਪਤੀ ਅਤੇ ਖੁਦ ਇੱਕ ਨਾਮੀ ਅਧਿਆਪਕ, ਡਾ. ਸਰਵੇਪੱਲੀ ਰਾਧਾਕ੍ਰਿਸ਼ਨਨ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਮਨ ਕਰਦੇ ਹਾਂ।’’

***

ਏਕੇਟੀ/ਕੇਪੀ