Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਰਾਂਚੀ ਵਿਖੇ ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ ਅਤੇ ਸਿੱਕਮ ਵਿੱਚ ਪਾਕਯੋਂਗ ਹਵਾਈ ਅੱਡੇ ਦਾ ਉਦਘਾਟਨ ਕਰਨਗੇ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 23 ਸਤੰਬਰ, 2018 ਨੂੰ ਝਾਰਖੰਡ ਦੇ ਸ਼ਹਿਰ ਰਾਂਚੀ ਵਿਖੇ ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ (ਪੀਐੱਮਜੇਏਵਾਈ) ਲਾਂਚ ਕਰਨਗੇ। ਇਸ ਯੋਜਨਾ ਤਹਿਤ 10 ਕਰੋੜ ਪਰਿਵਾਰਾਂ ਨੂੰ ਹਰ ਸਾਲ 5 ਲੱਖ ਰੁਪਏ ਪ੍ਰਤੀ ਪਰਿਵਾਰ ਦਾ ਸਿਹਤ ਬੀਮਾ ਮੁਹੱਈਆ ਕਰਵਾਇਆ ਜਾਵੇਗਾ।

ਪ੍ਰਧਾਨ ਮੰਤਰੀ ਪੀਐੱਮਜੇਏਵਾਈ ਬਾਰੇ ਇੱਕ ਪ੍ਰਦਰਸ਼ਨੀ ਦਾ ਦੌਰਾ ਕਰਨਗੇ। ਉਹ ਲਾਭਾਰਥੀਆਂ ਦੀ ਪਹਿਚਾਣ ਅਤੇ ਈ-ਕਾਰਡ ਤਿਆਰ ਕਰਨ ਵਰਗੀਆਂ ਸਰਗਰਮੀਆਂ ਦਾ ਪ੍ਰਦਰਸ਼ਨ ਦੇਖਣਗੇ।

ਇਸੇ ਸਮਾਰੋਹ ਵਿੱਚ, ਪ੍ਰਧਾਨ ਮੰਤਰੀ ਚਾਏਬਾਸਾ ਅਤੇ ਕੋਡਰਮਾ ਵਿਖੇ ਮੈਡੀਕਲ ਕਾਲਜਾਂ ਦਾ ਨੀਂਹ ਪੱਥਰ ਰੱਖਣਗੇ। ਉਹ 10 ਹੈਲਥ ਐਂਡ ਵੈੱਲਨੈੱਸ ਸੈਂਟਰਾਂ ਦਾ ਉਦਘਾਟਨ ਕਰਨਗੇ। ਉਹ ਗੰਗਟੌਕ, ਸਿੱਕਮ ਰਵਾਨਾ ਹੋਣ ਤੋਂ ਪਹਿਲਾਂ, ਇਕੱਠ ਨੂੰ ਸੰਬੋਧਨ ਕਰਨਗੇ।

24 ਸਤੰਬਰ ਨੂੰ ਪ੍ਰਧਾਨ ਮੰਤਰੀ ਪਾਕਯੋਂਗ ਹਵਾਈ ਅੱਡੇ ਦਾ ਉਦਘਾਟਨ ਕਰਨਗੇ ਜਿਸ ਨਾਲ ਸਿੱਕਮ ਰਾਜ ਦੇਸ਼ ਦੇ ਹਵਾਈ ਨਕਸ਼ੇ ਉੱਤੇ ਆ ਜਾਵੇਗਾ। ਇਹ ਹਵਾਈ ਅੱਡਾ ਇਸ ਹਿਮਾਲੀਅਨ ਰਾਜ ਦੀ ਕਨੈਕਟੀਵਿਟੀ ਨੂੰ ਵੱਡਾ ਹੁਲਾਰਾ ਦੇਵੇਗਾ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰੇਗਾ। ਪ੍ਰਧਾਨ ਮੰਤਰੀ ਪਾਕਯੋਂਗ ਹਵਾਈ ਅੱਡੇ ਉੱਤੇ ਪਹੁੰਚਣਗੇ ਜਿੱਥੇ ਉਨ੍ਹਾਂ ਨੂੰ ਹਵਾਈ ਅੱਡੇ ਅਤੇ ਉਸ ਦੀ ਟਰਮੀਨਲ ਬਿਲਡਿੰਗ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਹ ਪਾਕਯੋਂਗ ਹਵਾਈ ਅੱਡੇ ਦੇ ਉਦਘਾਟਨ ਲਈ ਇੱਕ ਤਖ਼ਤੀ ਤੋਂ ਪਰਦਾ ਹਟਾਉਣਗੇ। ਬਾਅਦ ਵਿੱਚ ਉਹ ਇਕੱਠ ਨੂੰ ਸੰਬੋਧਨ ਕਰਨਗੇ।

****

ਏਕੇਟੀ/ਵੀਜੇ