Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਜਕੋਟ ਵਿਖੇ ਮਹਾਤਮਾ ਗਾਂਧੀ ਮਿਊਜ਼ੀਅਮ ਦਾ ਉਦਘਾਟਨ ਕੀਤਾ


 

 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਕੋਟ ਵਿਖੇ ਮਹਾਤਮਾ ਗਾਂਧੀ ਮਿਊਜ਼ੀਅਮ ਦਾ ਉਦਘਾਟਨ ਕੀਤਾ। ਮਿਊਜ਼ੀਅਮ ਅਲਫਰਡ ਹਾਈ ਸਕੂਲ ਵਿਖੇ ਸਥਾਪਤ ਕੀਤਾ ਗਿਆ ਹੈ ਜੋ ਕਿ ਮਹਾਤਮਾ ਗਾਂਧੀ ਦੇ ਮੁਢਲੇ ਵਰ੍ਹਿਆਂ ਦਾ ਮਹੱਤਵਪੂਰਨ ਹਿੱਸਾ ਸੀ। ਇਹ ਗਾਂਧੀਵਾਦੀ ਸੱਭਿਆਚਾਰ, ਕਦਰਾਂ-ਕੀਮਤਾਂ ਅਤੇ ਦਰਸ਼ਨ ਬਾਰੇ ਜਾਗਰੂਕਤਾ ਫੈਲਾਉਣ ਵਿੱਚ ਮਦਦ ਕਰੇਗਾ।

 

ਪ੍ਰਧਾਨ ਮੰਤਰੀ ਨੇ 624 ਮਕਾਨਾਂ ਦੇ ਪਬਲਿਕ ਹਾਊਸਿੰਗ ਪ੍ਰੋਜੈਕਟ ਦੇ ਉਦਘਾਟਨ ਲਈ ਇੱਕ ਤਖ਼ਤੀ ਤੋਂ ਪਰਦਾ ਵੀ ਹਟਾਇਆ। ਉਹ 240 ਲਾਭਾਰਥੀ ਪਰਿਵਾਰਾਂ ਦੇ ਈ-ਗ੍ਰਹਿ ਪ੍ਰਵੇਸ਼ ਸਮਾਰੋਹ ਵਿੱਚ ਸ਼ਾਮਲ ਹੋਏ।

 

ਇਸ ਮੌਕੇ ਤੇ ਬੋਲਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਮਹਾਤਮਾ ਗਾਂਧੀ ਤੋਂ ਸਿੱਖਣ ਲਈ ਬਹੁਤ ਕੁਝ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਨੂੰ ਇਹ ਬਖਸ਼ਿਸ਼ ਹੈ ਕਿ ਇਹ ਉਹ ਧਰਤੀ ਹੈ ਜੋ ਬਾਪੂ ਨਾਲ ਨੇੜਿਓਂ ਸਬੰਧਤ ਹੈ।

 

ਇਹ ਦੇਖਦਿਆਂ ਕਿ ਬਾਪੂ ਵਾਤਾਵਰਣ ਲਈ ਬਹੁਤ ਚਿੰਤਤ ਸਨ, ਪ੍ਰਧਾਨ ਮੰਤਰੀ ਨੇ ਕਿਹਾ ਗਾਂਧੀ ਜੀ ਤੋਂ ਪ੍ਰੇਰਿਤ ਹੋ ਕੇ ਸਾਨੂੰ ਸਾਫ਼ ਅਤੇ ਹਰਿਆਲੀ ਭਰਪੂਰ ਕੱਲ੍ਹ ਲਈ ਕੰਮ ਕਰਨਾ ਚਾਹੀਦਾ ਹੈ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਬਾਪੂ ਨੇ ਹਮੇਸ਼ਾ ਸਾਨੂੰ ਇਹ ਸਿੱਖਿਆ ਦਿੱਤੀ ਕਿ ਕਤਾਰ ਵਿੱਚ ਸਭ ਤੋਂ ਗ਼ਰੀਬ ਵਿਅਕਤੀ ਅਤੇ ਵੰਚਿਤ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਇਸ ਵਿਚਾਰ ਤੋਂ ਪ੍ਰੇਰਨਾ ਲੈ ਕੇ ਅਸੀਂ ਗ਼ਰੀਬਾਂ ਦੀ ਸੇਵਾ ਕਰ ਰਹੇ ਹਾਂ। ਅਸੀਂ ਆਪਣੇ ਉਪਰਾਲਿਆਂ ਨਾਲ ਉਨ੍ਹਾਂ ਦੇ ਜੀਵਨ ਬਦਲਣਾ ਚਾਹੁੰਦੇ ਹਾਂ, ਅਸੀਂ ਗ਼ਰੀਬਾਂ ਲਈ ਘਰ ਬਣਾਉਣਾ ਚਾਹੁੰਦੇ ਹਾਂ।

 

ਪ੍ਰਧਾਨ ਮੰਤਰੀ ਨੇ ਕਿਹਾ, ਅਜ਼ਾਦੀ ਤੋਂ ਬਾਅਦ ਸੱਤਰ ਸਾਲ ਤੋਂ ਉੱਪਰ ਹੋ ਚੁੱਕੇ ਹਨ, ਪਰੰਤੂ ਸਵੱਛ ਭਾਰਤ ਦਾ ਬਾਪੂ ਦਾ ਸੁਪਨਾ ਪੂਰਾ ਨਹੀਂ ਹੋਇਆ। ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਪ੍ਰੇਰਿਤ ਕੀਤਾ ਕਿ ਸਾਨੂੰ ਇਕੱਠੇ ਹੋ ਕੇ ਇਹ ਸੁਪਨਾ ਪੂਰਾ ਕਰਨਾ ਹੋਵੇਗਾ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਵਰ੍ਹਿਆਂ ਵਿੱਚ ਅਸੀਂ ਸਵੱਛ ਭਾਰਤ ਮਿਸ਼ਨ ਵਿੱਚ ਮਹੱਤਵਪੂਰਨ ਕਾਰਜ ਕੀਤਾ ਹੈ, ਪਰ ਅਸੀਂ ਹੋਰ ਜ਼ਿਆਦਾ ਕਰਨਾ ਜਾਰੀ ਰੱਖਣਾ ਹੈ।

 

ਪ੍ਰਧਾਨ ਮੰਤਰੀ ਨੇ ਬਾਅਦ ਵਿੱਚ ਮਹਾਤਮਾ ਗਾਂਧੀ ਮਿਊਜ਼ੀਅਮ ਦਾ ਦੌਰਾ ਕੀਤਾ।

****

ਏਕੇਟੀ/ਐੱਸਐੱਚ