Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਕੈਨੇਡਾ ਦੇ ਵਿਰੋਧੀ ਧਿਰ ਦੇ ਨੇਤਾ ਐਂਡਰਿਊ ਸ਼ੀਰ (Andrew Scheer) ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

ਕੈਨੇਡਾ ਦੇ ਵਿਰੋਧੀ ਧਿਰ ਦੇ ਨੇਤਾ ਐਂਡਰਿਊ ਸ਼ੀਰ (Andrew Scheer) ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

ਕੈਨੇਡਾ ਦੇ ਵਿਰੋਧੀ ਧਿਰ ਦੇ ਨੇਤਾ ਐਂਡਰਿਊ ਸ਼ੀਰ (Andrew Scheer) ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

ਕੈਨੇਡਾ ਦੀ ਕਨਜ਼ਰੇਵਟਿਵ ਪਾਰਟੀ ਦੇ ਨੇਤਾ ਅਤੇ ਕੈਨੇਡਾ ਦੀ ਸੰਸਦ ਵਿੱਚ ਵਿਰੋਧੀ ਦਲ ਦੇ ਨੇਤਾ ਸ਼੍ਰੀ ਐਂਡਰਿਊ ਸ਼ੀਰ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਇਸ ਮੌਕੇ ’ਤੇ ਪ੍ਰਧਾਨ ਮੰਤਰੀ ਨੇ ਦੱਸਿਆ ਕਿ 2015 ਵਿੱਚ ਉਨ੍ਹਾਂ ਦੀ ਕੈਨੇਡਾ ਯਾਤਰਾ ਦੌਰਾਨ ਦੋਹਾਂ ਦੇਸ਼ਾਂ ਦੇ ਸਬੰਧ ਰਣਨੀਤਿਕ ਹਿੱਸੇਦਾਰੀ ਤੱਕ ਬੁਲੰਦ ਕੀਤੇ ਗਏ ਸਨ। ਪ੍ਰਧਾਨ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ ਦਿੱਤਾ।

ਸ਼੍ਰੀ ਸ਼ੀਰ ਨੇ ਦੋਹਾਂ ਦੇਸ਼ਾਂ ਦਰਮਿਆਨ ਮਿੱਤਰਤਾਪੂਰਨ ਸਬੰਧਾਂ ਨੂੰ ਹੋਰ ਵਿਕਸਿਤ ਕਰਨ ਬਾਰੇ ਆਪਣਾ ਦ੍ਰਿਸ਼ਟੀਕੋਣ ਸਾਂਝਾ ਕੀਤਾ।

ਪ੍ਰਧਾਨ ਮੰਤਰੀ ਨੇ 7 ਤੋਂ 13 ਅਕਤੂਬਰ ਤੱਕ ਸ਼੍ਰੀ ਸ਼ੀਰ ਦੇ ਸੁਖਦ ਭਾਰਤ ਪ੍ਰਵਾਸ ਦੀ ਕਾਮਨਾ ਕੀਤੀ।

***

ਏਕੇਟੀ/ਐੱਸਐੱਚ