Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਐੱਨਡੀਐੱਮਏ ਦੀ 6ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ

ਪ੍ਰਧਾਨ ਮੰਤਰੀ ਨੇ ਐੱਨਡੀਐੱਮਏ ਦੀ 6ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ

ਪ੍ਰਧਾਨ ਮੰਤਰੀ ਨੇ ਐੱਨਡੀਐੱਮਏ ਦੀ 6ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ


 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਰਾਸ਼ਟਰੀ ਆਪਦਾ ਪ੍ਰਬੰਧਨ ਅਥਾਰਟੀ (ਐੱਨਡੀਐੱਮਏ) ਦੀ ਛੇਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਪ੍ਰਭਾਵਿਤ ਕਰਦੀਆਂ ਆਪਦਾਵਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਅਤੇ ਸਾਹਮਣਾ ਕਰਨ ਲਈ ਐੱਨਡੀਐੱਮਏ ਦੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਐੱਨਡੀਐੱਮਏ ਦੇ ਚਲੰਤ ਪ੍ਰੋਜੈਕਟਾਂ ਦੀ ਵੀ ਸਮੀਖਿਆ ਕੀਤੀ।

ਪ੍ਰਧਾਨ ਮੰਤਰੀ ਨੇ ਵੱਖ-ਵੱਖ ਹਿਤਧਾਰਕਾਂ ਦਰਮਿਆਨ ਬਿਹਤਰ ਤਾਲਮੇਲ ਅਤੇ ਜੀਵਨ ਤੇ ਜਾਇਦਾਦ ਬਚਾਉਣ ਲਈ ਪ੍ਰਭਾਵਸ਼ਾਲੀ ਹੁੰਗਾਰੇ ਵਾਸਤੇ ਵਧੇਰੇ ਸੰਯੁਕਤ ਅਭਿਆਸਾਂ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਆਪਦਾ ਪ੍ਰਬੰਧਨ ਦੇ ਖੇਤਰ ਵਿੱਚ ਗਲੋਬਲ ਮੁਹਾਰਤ ਲਿਆਉਣ ਦੀ ਜ਼ਰੂਰਤ ‘ਤੇ ਬਲ ਦਿੱਤਾ।

ਮੀਟਿੰਗ ਵਿੱਚ ਕੇਂਦਰੀ ਗ੍ਰਿਹ ਮੰਤਰੀ, ਸ਼੍ਰੀ ਰਾਜਨਾਥ ਸਿੰਘ, ਕੇਂਦਰੀ ਵਿੱਤ ਮੰਤਰੀ, ਸ਼੍ਰੀ ਅਰੁਣ ਜੇਟਲੀ ਅਤੇ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ, ਸ਼੍ਰੀ ਰਾਧਾ ਮੋਹਨ ਸਿੰਘ ਅਤੇ ਐੱਨਡੀਐੱਮਏ ਦੇ ਮੈਂਬਰਾਂ ਅਤੇ ਸਟਾਫ ਸਮੇਤ ਹਾਜ਼ਰ ਸਨ।

<><><><><> 

 

ਏਕੇਟੀ/ਵੀਜੇ/ਐੱਸਕੇਐੱਸ