Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਮਦਨ ਲਾਲ ਖੁਰਾਣਾ ਦੇ ਅਕਾਲ ਚਲਾਣੇ ’ਤੇ ਸੋਗ ਪ੍ਰਗਟਾਇਆ


 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਮਦਨ ਲਾਲ ਖੁਰਾਣਾ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ,“ਸ਼੍ਰੀ ਮਦਨ ਲਾਲ ਖੁਰਾਣਾ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਨੇ ਦਿੱਲੀ ਦੀ ਪ੍ਰਗਤੀ, ਵਿਸ਼ੇਸ਼ ਕਰਕੇ ਬਿਹਤਰ ਬੁਨਿਆਦੀ ਢਾਂਚਾ ਸੁਨਿਸ਼ਚਿਤ ਕਰਨ ਲਈ ਅਣਥੱਕ ਕੰਮ ਕੀਤਾ।  ਉਨ੍ਹਾਂ ਨੇ ਦਿੱਲੀ ਸਰਕਾਰ ਅਤੇ ਕੇਂਦਰ ਦੋਹਾਂ ਵਿੱਚ ਆਪਣੇ ਆਪ ਨੂੰ ਮਿਹਨਤੀ ਅਤੇ ਲੋਕ-ਪੱਖੀ ਪ੍ਰਸ਼ਾਸਕ ਵਜੋਂ ਪ੍ਰਤਿਸ਼ਠਿਤ ਕੀਤਾ।

ਸ਼੍ਰੀ ਮਦਨ ਲਾਲ ਖੁਰਾਣਾ ਜੀ ਨੂੰ ਹਮੇਸ਼ਾ ਉਸ ਤੌਰ-ਤਰੀਕੇ ਲਈ ਯਾਦ ਰੱਖਿਆ ਜਾਵੇਗਾ ਕਿ ਕਿਵੇਂ ਉਨ੍ਹਾਂ ਨੇ ਦਿੱਲੀ ਵਿੱਚ ਭਾਜਪਾ ਨੂੰ ਮਜ਼ਬੂਤ ਕੀਤਾ। ਉਸ ਨੇ ਦਿੱਲੀ ਵਿੱਚ ਬਟਵਾਰੇ-ਉਪਰੰਤ ਸ਼ਰਨਾਰਥੀਆਂ ਦੀ ਸੇਵਾ ਲਈ ਦ੍ਰਿੜ੍ਹ ਕੋਸ਼ਿਸਾਂ ਕੀਤੀਆਂ। ਮੇਰੇ ਵਿਚਾਰ ਅਤੇ ਇਕਮੁੱਠਤਾ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨਾਲ ਹਨ।” 

 

*****

ਏਕੇਟੀ/ਕੇਪੀ