Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਦਾਦਰਾ ਅਤੇ ਨਗਰ ਹਵੇਲੀ ਵਿੱਚ ਸਿਲਵਾਸਾ ਦਾ ਦੌਰਾ ਕੀਤਾ

ਪ੍ਰਧਾਨ ਮੰਤਰੀ ਨੇ ਦਾਦਰਾ ਅਤੇ ਨਗਰ ਹਵੇਲੀ ਵਿੱਚ ਸਿਲਵਾਸਾ ਦਾ ਦੌਰਾ ਕੀਤਾ

ਪ੍ਰਧਾਨ ਮੰਤਰੀ ਨੇ ਦਾਦਰਾ ਅਤੇ ਨਗਰ ਹਵੇਲੀ ਵਿੱਚ ਸਿਲਵਾਸਾ ਦਾ ਦੌਰਾ ਕੀਤਾ

ਪ੍ਰਧਾਨ ਮੰਤਰੀ ਨੇ ਦਾਦਰਾ ਅਤੇ ਨਗਰ ਹਵੇਲੀ ਵਿੱਚ ਸਿਲਵਾਸਾ ਦਾ ਦੌਰਾ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਾਦਰਾ ਅਤੇ ਨਗਰ ਹਵੇਲੀ ਦੇ ਸਿਲਵਾਸਾ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ। ਅਤੇ ਨੀਂਹ ਪੱਥਰ ਰੱਖੇ ।

ਉਨ੍ਹਾਂ ਨੇ ਦਾਦਰਾ ਅਤੇ ਨਗਰ ਹਵੇਲੀ ਦੇ ਸਾਇਲੀ ਵਿੱਚ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ।

ਪ੍ਰਧਾਨ ਮੰਤਰੀ ਨੇ ਦਾਦਰਾ ਅਤੇ ਨਗਰ ਹਵੇਲੀ ਲਈ ਆਈਟੀ ਨੀਤੀ ਸ਼ੁਰੂ ਕੀਤੀ। ਐੱਮ-ਆਰੋਗਯ ਮੋਬਾਈਲ ਐਪ ਅਤੇ ਹਰ ਦਰਵਾਜੇ ‘ਤੇ ਜਾ ਕੇ ਕੂੜਾ ਇੱਕਠਾ ਕਰਨ , ਦਾਦਰਾ ਅਤੇ ਨਗਰ ਹਵੇਲੀ ਵਿੱਚ ਠੋਸ ਕਚਰੇ ਨੂੰ ਅੱਲਗ ਕਰਨ ਅਤੇ ਪ੍ਰੋਸੈਸਿੰਗ ਦੀ ਵੀ ਸ਼ੁਰੂਆਤ ਕੀਤੀ । ਉਨ੍ਹਾਂ ਨੇ ਆਯੁਸ਼ਮਾਨ ਭਾਰਤ ਦੇ ਲਾਭਾਰਥੀਆਂ ਨੂੰ ਗੋਲਡ ਕਾਰਡ ਅਤੇ ਲਾਭਾਰਥੀਆਂ ਨੂੰ ਵਣ ਅਧਿਕਾਰ ਕਾਰਡ ਵੀ ਵੰਡੇ।

ਪ੍ਰਧਾਨ ਮੰਤਰੀ ਨੇ ਮੌਜੂਦ ਜਨਸਮੂਹ ਨੂੰ ਸੰਬੋਧਨ ਕਰਦਿਆਂ ਕਿ ਅੱਜ 1400 ਕਰੋੜ ਰੁਪਏ ਤੋਂ ਜ਼ਿਆਦਾ ਦੀਆਂ ਪ੍ਰੋਜੈਕਟਾਂ ਦਾ ਉਦਘਾਟਨ ਜਾਂ ਨੀਂਹ ਪੱਥਰ ਰੱਖਿਆ । ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸੰਪਰਕ , ਬੁਨਿਆਦੀ ਢਾਂਚੇ ,ਸਿਹਤ , ਸਿੱਖਿਆ ਆਦਿ ਦੇ ਵੱਖ-ਵੱਖ ਪਹਿਲੂਆਂ ਨਾਲ ਜੁੜੇ ਹੋਏ ਹਨ ।

ਉਨ੍ਹਾਂ ਕਿਹਾ ਕਿ ਉਦਯੋਗਾਂ ਨੂੰ ਹੁਲਾਰਾ ਦੇਣ ਲਈ ਨਵੀਂ ਉਦਯੋਗਿਕ ਨੀਤੀ ਅਤੇ ਨਵੀਂ ਆਈਟੀ ਨੀਤੀ ਸ਼ੁਰੂ ਕੀਤੀ ਗਈ ਹੈ।

ਪ੍ਰਧਾਨ ਮੰਤਰੀ ਨੇ ਦੇਸ਼ ਦੇ ਨਾਗਰਿਕਾਂ ਦੀ ਭਲਾਈ ਲਈ ਆਪਣੀ ਸਰਕਾਰ ਦੀ ਪ੍ਰਤੀਬੱਧਤਾ ਦੁਹਰਾਈ। ਉਨ੍ਹਾਂ ਕਿਹਾ, ਅਸੀਂ ਸਬਕਾ ਸਾਥ ਸਬਕਾ ਵਿਕਾਸ ਦੇ ਮੰਤਰ ‘ਤੇ ਕੰਮ ਕਰ ਰਹੇ ਹਾਂ।

ਉਨ੍ਹਾਂ ਨੇ ਨੋਟ ਕੀਤਾ ਕਿ ਦਮਨ ਤੇ ਦੀਊ ਅਤੇ ਦਾਦਰਾ ਤੇ ਨਗਰ ਹਵੇਲੀ ਦੋਹਾਂ ਨੂੰ ਖੁੱਲ੍ਹੇ ਵਿੱਚ ਪਖਾਨੇ ਜਾਣ ਤੋਂ ਮੁਕਤ ਐਲਾਨ ਕੀਤਾ ਗਿਆ ਹੈ । ਦੋਹਾਂ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੈਰੋਸੀਨ ਮੁਕਤ ਵੀ ਐਲਾਨਿਆ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਅੱਜ ਦੋਹਾਂ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਐੱਲਪੀਜੀ ਕਨੈਕਸ਼ਨ , ਬਿਜਲੀ ਕਨੈਕਸ਼ਨ ਅਤੇ ਪਾਣੀ ਦੇ ਕਨੈਕਸ਼ਨ ਉਪਲੱਬਧ ਹਨ।

ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ , ਦੋਹਾਂ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਗ਼ਰੀਬ ਨਿਵਾਸੀਆਂ ਨੂੰ ਮਕਾਨ ਵੰਡੇ ਗਏ ਹਨ । ਆਯੁਸ਼ਮਾਨ ਭਾਰਤ ਤਹਿਤ ਲਾਭ ਦੇ ਹੱਕਦਾਰ ਦੋਹਾਂ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਲੋਕਾਂ ਨੂੰ ਗੋਲਡ ਕਾਰਡ ਵੀ ਜਾਰੀ ਕੀਤੇ ਗਏ ਹਨ।

ਉਨ੍ਹਾਂ ਨੇ ਜ਼ਿਕਰ ਕੀਤਾ ਕਿ ਪਿਛਲੇ 3 ਸਾਲ ਵਿੱਚ , ਦੋਹਾਂ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ 9000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ, ਜਿਸ ਕਾਰਨ ਕਈ ਵਿਕਾਸ ਪ੍ਰੋਜੈਕਟ ਸ਼ੁਰੂ ਹੋਏ ਹਨ । ਉਨ੍ਹਾਂ ਨੇ ਕਿਹਾ ਕਿ ਮੈਡੀਕਲ ਕਾਲਜ , ਦਾਦਰਾ ਅਤੇ ਨਗਰ ਹਵੇਲੀ ਦਾ ਨੀਂਹ ਪੱਥਰ ਰੱਖਣ ਦੇ ਨਾਲ ਹੀ ਦਮਨ ਅਤੇ ਦੀਊ ਨੂੰ ਆਪਣਾ ਪਹਿਲਾ ਮੈਡੀਕਲ ਕਾਲਜਾਂ ਮਿਲ ਗਿਆ ਹੈ । ਉਨ੍ਹਾਂ ਨੇ ਕਿਹਾ ਕਿ ਇਸ ਸਾਲ ਮੈਡੀਕਲ ਕਾਲਾਜ ਨੂੰ ਕਿਰਿਆਸ਼ੀਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਪ੍ਰਧਾਨ ਮੰਤਰੀ ਨੇ ਕਿਹਾ ਕਿ ਹੁਣ ਤੱਕ ਦੋਹਾਂ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਇੱਕ ਸਾਲ ਵਿੱਚ ਕੇਵਲ 15 ਮੈਡੀਕਲ ਸੀਟਾਂ ਸਨ ਅਤੇ ਇਸ ਮੈਡੀਕਲ ਕਾਲਜਾਂ ਦੀ ਸਥਾਪਨਾ ਦੇ ਨਾਲ , ਹੁਣ 150 ਸੀਟਾਂ ਉਪਲੱਬਧ ਹੋਣਗੀਆਂ । ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਲੋਕਾਂ ਨੂੰ ਬਿਹਤਰ ਮੈਡੀਕਲ ਸਹੂਲਤਾਂ ਪ੍ਰਦਾਨ ਕਰੇਗਾ।

ਆਯੁਸ਼ਮਾਨ ਭਾਰਤ ‘ਤੇ ਬੋਲਦਿਆਂ , ਉਨ੍ਹਾਂ ਕਿਹਾ ਕਿ ਇਹ ਦੁਨੀਆ ਦਾ ਸਭ ਤੋਂ ਵੱਡਾ ਸਿਹਤ ਸੰਭਾਲ ਪ੍ਰੋਜੈਕਟ ਹੈ ਅਤੇ ਹਰ ਰੋਜ਼ 10 ਹਜ਼ਾਰ ਨਿਰਧਨ ਇਸ ਯੋਜਨਾ ਦਾ ਲਾਭ ਉਠਾ ਰਹੇ ਹਨ । ਇਸ ਦੀ ਸਥਾਪਨਾ ਦੇ ਬਾਅਦ ਕੇਵਲ 100 ਦਿਨਾਂ ਵਿੱਚ 7 ਲੱਖ ਤੋਂ ਜ਼ਿਆਦਾ ਗ਼ਰੀਬ ਰੋਗੀਆਂ ਨੂੰ ਲਾਭ ਮਿਲਿਆ ਹੈ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ, ਸ਼ਹਿਰਾਂ ਅਤੇ ਪਿੰਡਾਂ ਵਿੱਚ ਗ਼ਰੀਬਾਂ ਨੂੰ ਇੱਕ ਸਥਾਈ ਘਰ ਪ੍ਰਦਾਨ ਕਰਨ ਲਈ ਇੱਕ ਵਿਆਪਕ ਅਭਿਆਨ ਚਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੀ ਤੁਲਨਾ ਵਿੱਚ, ਜਿਸ ਨੇ 5 ਸਾਲ ਵਿੱਚ ਕੇਵਲ 25 ਲੱਖ ਘਰ ਬਣਾਏ ਸਨ ਅਸੀਂ 5 ਸਾਲ ਵਿੱਚ 1 ਕਰੋੜ 25 ਲੱਖ ਤੋਂ ਜ਼ਿਆਦਾ ਘਰ ਬਣਾਏ ਹਨ।

ਪ੍ਰਧਾਨ ਮੰਤਰੀ ਨੇ ਇਹ ਵੀ ਉਜਾਗਰ ਕੀਤਾ ਕਿ ਇਕੱਲੇ ਦਾਦਰਾ ਅਤੇ ਨਗਰ ਹਵੇਲੀ ਵਿੱਚ 13000 ਮਹਿਲਾਵਾਂ ਨੂੰ ਮੁਫਤ ਗੈਸ ਕਨੈਕਸ਼ਨ ਪ੍ਰਦਾਨ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਜਨਜਾਤੀ ਲੋਕਾਂ ਦੀ ਭਲਾਈ ਸੁਨਿਸ਼ਚਿਤ ਕਰਨ ਦੇ ਪ੍ਰਯਤਨ ਕੀਤੇ ਜਾ ਰਹੇ ਹਨ। ਵਣ ਧਨ ਯੋਜਨਾ ਤਹਿਤ, ਵਣ ਉਪਜ ਵਿੱਚ ਮੁੱਲ ਵਾਧੇ ਲਈ ਕੇਂਦਰ ਸਥਾਪਤ ਕੀਤੇ ਜਾ ਰਹੇ ਹਨ , ਜਦੋਂ ਕਿ ਕਬਾਇਲੀ ਸੱਭਿਆਚਾਰ ਦੀ ਸੁਰੱਖਿਆ ਲਈ ਕਈ ਉਪਾਅ ਕੀਤੇ ਗਏ ਹਨ ।

ਪ੍ਰਧਾਨ ਮੰਤਰੀ ਨੇ ਦੱਸਿਆ ਕਿ ਦਾਦਰਾ ਅਤੇ ਨਗਰ ਹਵੇਲੀ ਵਿੱਚ ਟੂਰਿਜ਼ਮ ਦੀ ਬਹੁਤ ਸੰਭਾਵਨਾ ਹੈ। ਇਸ ਖੇਤਰ ਨੂੰ ਟੂਰਿਜ਼ਮ ਦੇ ਨਕਸ਼ੇ ‘ਤੇ ਲਿਆਉਣ ਲਈ ਕਈ ਪਹਿਲਾ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਮਛੇਰਿਆਂ ਦੀ ਕਮਾਈ ਵਧਾਉਣ ਲਈ ਨੀਲੀ ਕ੍ਰਾਂਤੀ ਤਹਿਤ ਕੰਮ ਕੀਤਾ ਜਾ ਰਿਹਾ ਹੈ । ਮੱਛੀ ਪਾਲਣ ਖੇਤਰ ਵਿੱਚ ਸੁਧਾਰ ਲਈ ਇੱਕ ਵਿਸ਼ੇਸ਼ ਫੰਡ ਸਥਾਪਤ ਕੀਤਾ ਗਿਆ ਸੀ । ਇਸ ਖੇਤਰ ਨੂੰ ਹੁਲਾਰਾ ਦੇਣ ਲਈ ਇਸ ਫੰਡ ਤਹਿਤ 7500 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਸੀ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਕਿ 125 ਕਰੋੜ ਭਾਰਤੀ ਉਨ੍ਹਾਂ ਦਾ ਪਰਿਵਾਰ ਹਨ ਅਤੇ ਉਹ ਉਨ੍ਹਾਂ ਦੀ ਭਲਾਈ ਲਈ ਕੰਮ ਕਰਨ ਲਈ ਪ੍ਰਤੀਬੱਧ ਹਨ।

*****

ਏਕੇਟੀ/ਕੇਪੀ