Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਐੱਨਸੀਸੀ ਰੈਲੀ ਨੂੰ ਸੰਬੋਧਨ ਕੀਤਾ

ਪ੍ਰਧਾਨ ਮੰਤਰੀ ਨੇ ਐੱਨਸੀਸੀ ਰੈਲੀ ਨੂੰ ਸੰਬੋਧਨ ਕੀਤਾ

ਪ੍ਰਧਾਨ ਮੰਤਰੀ ਨੇ ਐੱਨਸੀਸੀ ਰੈਲੀ ਨੂੰ ਸੰਬੋਧਨ ਕੀਤਾ

ਪ੍ਰਧਾਨ ਮੰਤਰੀ ਨੇ ਐੱਨਸੀਸੀ ਰੈਲੀ ਨੂੰ ਸੰਬੋਧਨ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿਖੇ ਐੱਨਸੀਸੀ ਰੈਲੀ ਨੂੰ ਸੰਬੋਧਨ ਕੀਤਾ।

ਉਨ੍ਹਾਂ ਕਿਹਾ ਕਿ ਉਹ ਜਦੋਂ ਵੀ ਐੱਨਸੀਸੀ ਕੈਡਿਟਾਂ ਦਰਮਿਆਨ ਹੁੰਦੇ ਹਨ, ਪੁਰਾਣੀਆਂ ਯਾਦਾਂ ਨਾਲ ਭਰੇ ਹੁੰਦੇ ਹਨ।

ਉਨ੍ਹਾਂ ਖੁਸ਼ੀ ਪ੍ਰਗਟਾਈ ਕਿ ਪਿਛਲੇ ਇੱਕ ਸਾਲ ਵਿੱਚ ਐੱਨਸੀਸੀ ਦੇ ਕੈਡਿਟਸ ਕਈ ਅਹਿਮ ਪਹਿਲਕਦਮੀਆਂ, ਜਿਵੇਂ ਕਿ ਸਵੱਛ ਭਾਰਤ ਅਭਿਯਾਨ, ਡਿਜੀਟਲ ਲੈਣ-ਦੇਣ ਵਗੈਰਾ ਨਾਲ ਜੁੜੇ ਰਹੇ ਹਨ। ਉਨ੍ਹਾਂ ਕਿਹਾ ਕਿ ਕੇਰਲ ਦੇ ਹੜ੍ਹਾਂ ਦਰਮਿਆਨ ਸਹਾਇਤਾ ਅਤੇ ਬਚਾਅ ਕੰਮਾਂ ਵਿੱਚ ਉਨ੍ਹਾਂ ਦੀ ਭੂਮਿਕਾ ਵਿਸ਼ੇਸ਼ ਤੌਰ ’ਤੇ ਪ੍ਰਸ਼ੰਸਾ ਯੋਗ ਰਹੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਸਾਰੀ ਦੁਨੀਆ ਭਾਰਤ ਨੂੰ ਇੱਕ ਚਮਕਦੇ ਸਿਤਾਰੇ ਵਾਂਗ ਦੇਖਦੀ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਧਾਰਨਾ ਹੈ ਕਿ ਭਾਰਤ ਵਿੱਚ ਸਿਰਫ ਸਮਰੱਥਾ ਹੀ ਨਹੀਂ ਹੈ ਸਗੋਂ ਉਹ ਉਸ ਸਮਰੱਥਾ ਨੂੰ ਵਰਤ ਰਿਹਾ ਹੈ।

ਉਨ੍ਹਾਂ ਕਿਹਾ ਕਿ ਭਾਵੇਂ ਇਹ ਅਰਥਵਿਵਸਥਾ ਹੋਵੇ ਜਾਂ ਰੱਖਿਆ, ਭਾਰਤ ਦੀਆਂ ਸਮਰੱਥਾਵਾਂ ਦਾ ਵਿਸਤਾਰ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਵੇਂ ਭਾਰਤ ਸ਼ਾਂਤੀ ਦਾ ਸਮਰਥਕ ਹੈ ਪਰ ਰਾਸ਼ਟਰੀ ਸੁਰੱਖਿਆ ਦੀ ਲੋੜ ਲਈ ਉਹ ਕੋਈ ਵੀ ਕਦਮ ਚੁੱਕਣ ਤੋਂ ਨਹੀਂ ਝਿਜਕੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਰੱਖਿਆ ਅਤੇ ਸੁਰੱਖਿਆ ਲਈ ਬੀਤੇ ਸਾਢੇ ਚਾਰ ਸਾਲ ਵਿੱਚ ਕਈ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਭਾਰਤ ਹੁਣ ਉਨ੍ਹਾਂ ਕੁਝ ਚੋਣਵੇਂ ਦੇਸ਼ਾਂ ਵਿੱਚ ਸ਼ਾਮਲ ਹੈ ਜਿਨ੍ਹਾਂ ਨੇ ਪ੍ਰਮਾਣੂ ਸਮਰੱਥਾ ਵਿਕਸਿਤ ਕਰ ਲਈ ਹੈ। ਉਨ੍ਹਾਂ ਕਿਹਾ ਕਿ ਜੇ ਦੇਸ਼ ਸੁਰੱਖਿਅਤ ਰਹੇ ਤਾਂ ਹੀ ਨੌਜਵਾਨ ਆਪਣੇ ਸੁਪਨੇ ਪੂਰੇ ਕਰ ਸਕਦੇ ਹਨ।

ਉਨ੍ਹਾਂ ਨੇ ਕੈਡਿਟਸ ਵੱਲੋਂ ਕੀਤੀ ਗਈ ਸਖਤ ਮਿਹਨਤ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਕੁਝ ਪਿੰਡਾਂ ਅਤੇ ਛੋਟੇ ਕਸਬਿਆਂ ਤੋਂ ਆਏ ਹੁੰਦੇ ਹਨ। ਇਸ ਸੰਦਰਭ ਵਿੱਚ ਉਨ੍ਹਾਂ ਨੇ ਪ੍ਰਸਿੱਧ ਅਥਲੀਟ ਹੀਮਾਦਾਸ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਕਿਹਾ ਕਿ ਸਖਤ ਮਿਹਨਤ ਅਤੇ ਯੋਗਤਾ ਸਫਲਤਾ ਲਈ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੀਆਈਪੀ ਸੱਭਿਆਚਾਰ ਨੂੰ ਈਪੀਆਈ – ”ਐਵਰੀ ਪਰਸਨ ਇਜ਼ ਇੰਪੌਰਟੈਂਟ” ਵਿੱਚ ਬਦਲਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕੈਡਿਟਸ ਨੂੰ ਤਾਕੀਦ ਕੀਤੀ ਕਿ ਹਰ ਕਿਸਮ ਦੀ ਨੈਗਟਵਿਟੀ ਤੋਂ ਬਚ ਕੇ ਰਹਿਣ ਅਤੇ ਆਪਣੇ ਅਤੇ ਦੇਸ਼ ਦੇ ਭਲੇ ਲਈ ਕੰਮ ਕਰਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਮੌਕੇ ਪ੍ਰਦਾਨ ਕਰਨ ਅਤੇ ਕਾਰਜ ਫੋਰਸ ਵਿੱਚ ਉਨ੍ਹਾਂ ਦੀ ਹਿੱਸੇਦਾਰੀ ਵਧਾਉਣ ਲਈ ਕਈ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਔਰਤਾਂ ਹੁਣ ਪਹਿਲੀ ਵਾਰੀ ਭਾਰਤੀ ਹਵਾਈ ਫੌਜ ਵਿੱਚ ਲੜਾਕੂ ਪਾਇਲਟ ਬਣ ਗਈਆਂ ਹਨ।

ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਭ੍ਰਿਸ਼ਟਾਚਾਰ ਨਵੇਂ ਭਾਰਤ ਦਾ ਹਿੱਸਾ ਨਹੀਂ ਬਣ ਸਕਦਾ। ਉਨ੍ਹਾਂ ਕਿਹਾ ਕਿ ਜੋ ਭ੍ਰਿਸ਼ਟਾਚਾਰ ਵਿੱਚ ਲੱਗੇ ਹੋਏ ਹਨ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਪ੍ਰਧਾਨ ਮੰਤਰੀ ਨੇ ਸਵੱਛ ਭਾਰਤ ਅਤੇ ਡਿਜੀਟਲ ਇੰਡੀਆ ਜਿਹੇ ਪ੍ਰਮੁੱਖ ਉਪਰਾਲਿਆਂ ਵਿੱਚ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਕੈਡਿਟਾਂ ਨੂੰ ਤਾਕੀਦ ਕੀਤੀ ਕਿ ਉਹ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਹੋਰ ਜ਼ਿਆਦਾ ਜਾਗਰੂਕਤਾ ਫੈਲਾਉਣ। ਉਨ੍ਹਾਂ ਕੈਡਿਟਸ ਨੂੰ ਕਿਹਾ ਕਿ ਉਹ ਆਉਣ ਵਾਲੀਆਂ ਚੋਣਾਂ ਵਿੱਚ ਨੌਜਵਾਨਾਂ ਨੂੰ ਵੋਟ ਪਾਉਣ ਲਈ ਵੱਡੀ ਗਿਣਤੀ ਵਿੱਚ ਪ੍ਰੇਰਿਤ ਕਰਨ।

ਉਨ੍ਹਾਂ ਕਿਹਾ ਕਿ ਭਾਰਤੀ ਵਿਰਸੇ ਅਤੇ ਉੱਘੇ ਆਗੂਆਂ ਨਾਲ ਸਬੰਧਤ ਦਿੱਲੀ ਸ਼ਹਿਰ ਵਿੱਚ ਹਾਲ ਹੀ ਸਥਾਪਤ ਯਾਦਗਾਰੀ ਸਥਾਨਾਂ ਦਾ ਕੈਡਿਟਸ ਦੌਰਾ ਕਰ ਸਕਦੇ ਹਨ। ਇਸ ਸੰਦਰਭ ਵਿੱਚ ਉਨ੍ਹਾਂ ਨੇ ਲਾਲ ਕਿਲੇ ਵਿੱਚ ਬਣੇ ਕ੍ਰਾਂਤੀ ਮੰਦਿਰ ਅਤੇ ਅਲੀਪੁਰ ਰੋਡ ਵਿਖੇ ਬਣੇ ਬਾਬਾਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਮਹਾਂਪਰਿਨਿਰਵਾਣ ਸਥਲ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਥਾਨਾਂ ਦੇ ਦੌਰੇ ਨਾਲ ਕੋਈ ਵੀ ਵਿਅਕਤੀ ਲੋਕਾਂ ਲਈ ਕੰਮ ਕਰਨ ਲਈ ਊਰਜਾ ਨਾਲ ਭਰਪੂਰ ਹੋ ਸਕਦਾ ਹੈ।

ਏਕੇਟੀ/ ਐੱਸਐੱਚ/ ਐੱਸਬੀਪੀ