Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਮਹਾਮਹਿਮ, ਡਾ. ਏ ਕੇ ਅਬਦੁਲ ਮੋਮੇਨ (Dr. A. K. Abdul Momen) ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਡਾ. ਅਬਦੁਲ ਮੋਮੇਨ ਨੂੰ ਉਨ੍ਹਾਂ ਦੀ ਵਿਦੇਸ਼ ਮੰਤਰੀ ਵਜੋਂ ਨਿਯੁਕਤੀ ਲਈ ਵਧਾਈ ਦਿੱਤੀ ਅਤੇ ਆਪਣੀ ਪਹਿਲੀ ਵਿਦੇਸ਼ ਯਾਤਰਾ ਲਈ ਭਾਰਤ ਨੂੰ ਚੁਣਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ ।

ਡਾ. ਅਬਦੁਲ ਮੋਮੇਨ ਨੇ ਪ੍ਰਧਾਨ ਮੰਤਰੀ ਨੂੰ ਭਾਰਤ ਅਤੇ ਬੰਗਲਾਦੇਸ਼ ਦਰਮਿਆਨ ਦੁਵੱਲੇ ਸਬੰਧਾਂ ਬਾਰੇ ਹਾਲ ਵਿੱਚ ਹੋਈ ਪ੍ਰਗਤੀ ਤੋਂ ਜਾਣੂ ਕਰਵਾਇਆ।

ਪ੍ਰਧਾਨ ਮੰਤਰੀ ਨੇ ਇਸ ਅਵਸਰ ’ਤੇ ਕਿਹਾ ਕਿ ਪਿਛਲੇ ਕੁਝ ਵਰ੍ਹਿਆਂ ਵਿੱਚ ਦੋਹਾਂ ਦੇਸ਼ਾਂ ਦੇ ਸਬੰਧਾਂ ਨੂੰ ਕਾਫੀ ਗਤੀ ਮਿਲੀ ਹੈ। ਉਨ੍ਹਾਂ ਨੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਨਵੇਂ ਕਾਰਜਕਾਲ ਵਿੱਚ ਆਪਸੀ ਸਬੰਧਾਂ ਨੂੰ ਇਸੇ ਗਤੀ ਨਾਲ ਅੱਗੇ ਵਧਾਉਣ ਲਈ ਬੰਗਲਾਦੇਸ਼ ਦੇ ਨਾਲ ਮਿਲ ਕੇ ਕੰਮ ਕਰਨ ਦੀ ਭਾਰਤ ਦੀ ਪ੍ਰਤੀਬੱਧਤਾ ਦੋਹਰਾਈ ।

***

ਏਕੇਟੀ/ਐੱਸਐੱਚ