Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਵਾਰਾਣਸੀ ਵਿੱਚ ਬਨਾਰਸ ਹਿੰਦੂ ਯੂਨੀਵਰਸਿਟੀ ਦਾ ਦੌਰਾ ਕੀਤਾ; ਮਦਨ ਮੋਹਨ ਮਾਲਵੀਆ ਦੀ ਪ੍ਰਤਿਮਾ ਤੋਂ ਪਰਦਾ ਹਟਾਇਆ ਅਤੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਰਾਣਸੀ ਵਿੱਚ ਬਨਾਰਸ ਹਿੰਦੂ ਯੂਨੀਵਰਸਿਟੀ ਦਾ ਦੌਰਾ ਕੀਤਾ। ਉਨ੍ਹਾਂ ਨੇ ਵਾਰਾਣਸੀ ਘਾਟਾਂ ਦੇ ਕੰਧ-ਚਿੱਤਰਾਂ ਦੇ ਨਾਲ ਪੰਡਿਤ ਮਦਨ ਮੋਹਨ ਮਾਲਵੀਆ ਦੀ ਪ੍ਰਤਿਮਾ ਤੋਂ ਪਰਦਾ ਹਟਾਇਆ। ਸ਼੍ਰੀ ਮੋਦੀ ਨੇ ਪੰਡਿਤ ਮਦਨ ਮੋਹਨ ਮਾਲਵੀਆ ਦੀ ਪ੍ਰਤਿਮਾ ‘ਤੇ ਪੁਸ਼ਪਾਂਜਲੀ ਅਰਪਿਤ ਕੀਤੀ। ਉੱਤਰ ਪ੍ਰਦੇਸ਼ ਦੇ ਰਾਜਪਾਲ, ਸ਼੍ਰੀ ਰਾਮ ਨਾਇਕ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਯੋਗੀ ਆਦਿੱਤਿਯਾਨਾਥ ਅਤੇ ਹੋਰ ਪਤਵੰਤੇ ਵੀ ਇਸ ਅਵਸਰ ‘ਤੇ ਹਾਜ਼ਰ ਸਨ।

ਉਨ੍ਹਾਂ ਨੇ ਪੰਡਿਤ ਮਦਨ ਮੋਹਨ ਮਾਲਵੀਆ ਕੈਂਸਰ ਹਸਪਤਾਲ ਅਤੇ ਭਾਭਾ ਕੈਂਸਰ ਹਸਪਤਾਲ, ਲਹਿਰ ਤਾਰਾ ਦਾ ਉਦਘਾਟਨ ਕੀਤਾ। ਇਹ ਹਸਪਤਾਲ ਉੱਤਰ ਪ੍ਰਦੇਸ਼ ਅਤੇ ਆਸ-ਪਾਸ ਦੇ ਰਾਜਾਂ ਮੱਧ ਪ੍ਰਦੇਸ਼, ਛੱਤੀਸਗੜ੍ਹ, ਝਾਰਖੰਡ ਅਤੇ ਬਿਹਾਰ ਦੇ ਮਰੀਜ਼ਾਂ ਨੂੰ ਵਿਆਪਕ ਇਲਾਜ ਉਪਲੱਬਧ ਕਰਵਾਉਣਗੇ।

ਪ੍ਰਧਾਨ ਮੰਤਰੀ ਨੇ ਅਮੋਘ ਟੈਕਨੋਲੋਜੀ ਨਾਲ ਲੈਸ ਪਹਿਲਾ ਨਿਊ ਭਾਭਾਟਰੌਨ ਰਾਸ਼ਟਰ ਨੂੰ ਸਮਰਪਿਤ ਕੀਤਾ। ਉਨ੍ਹਾਂ ਨੇ ਡੇ ਕੇਅਰ ਯੂਨਿਟ ਅਤੇ ਓਪੀਡੀ ਦਾ ਦੌਰਾ ਕੀਤਾ ਅਤੇ ਮਰੀਜਾਂ ਦੇ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਪੀਐੱਮਜੇਏਵਾਈ- ਆਯੁਸ਼ਮਾਨ ਭਾਰਤ ਦੇ ਲਾਭਾਰਥੀਆਂ ਨਾਲ ਵੀ ਗੱਲਬਾਤ ਕੀਤੀ।

******

ਏਕੇਟੀ/ਕੇਪੀ