Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਜਾਮਨਗਰ ਦਾ ਦੌਰਾ ਕੀਤਾ

ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਜਾਮਨਗਰ ਦਾ ਦੌਰਾ ਕੀਤਾ

ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਜਾਮਨਗਰ ਦਾ ਦੌਰਾ ਕੀਤਾ

ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਜਾਮਨਗਰ ਦਾ ਦੌਰਾ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਜਾਮਨਗਰ ਵਿਖੇ ਬਾਂਦਰਾ-ਜਾਮਨਗਰ ਹਮਸਫਰ ਐਕਸਪ੍ਰੈੱਸ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਹਸਪਤਾਲ ਦੀ ਨਵੀਂ 750 ਬੈੱਡ ਵਾਲੀ ਅਨੈਕਸੀ ਰਾਸ਼ਟਰ ਨੂੰ ਸਮਰਪਿਤ ਕੀਤੀ ਅਤੇ ਕਈ ਸੌਨੀ (SAUNI) ਪ੍ਰੋਜੈਕਟਾਂ ਤੋਂ ਪਰਦਾ ਹਟਾਇਆ। ਉਨ੍ਹਾਂ ਨੇ ਆਜੀ-3 ਤੋਂ ਖਿਜਾਦੀਆ (Khijadia) ਤੱਕ 51 ਕਿਲੋਮੀਟਰ ਪਾਈਪਲਾਈਨ ਸਮੇਤ ਜਾਮਨਗਰ ਵਿੱਚ ਹੋਰ ਵਿਕਾਸ ਪ੍ਰੋਜੈਕਟ ਵੀ ਲਾਂਚ ਕੀਤੇ।

ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਪਾਣੀ ਦੀ ਕਮੀ ਦੀ ਸਮੱਸਿਆ ਨਾਲ ਨਜਿੱਠਣ ਵਿੱਚ ਪਿਛਲੇ ਦੋ ਦਹਾਕਿਆਂ ਦੌਰਾਨ ਗੁਜਰਾਤ ਸਰਕਾਰ ਦੇ ਸੰਕਲਪ ਅਤੇ ਸਖਤ ਮਿਹਨਤ ਦੀ ਚਰਚਾ ਕੀਤੀ। ਇਸ ਸੰਦਰਭ ਵਿੱਚ, ਉਨ੍ਹਾਂ ਨੇ ਗੁਜਰਾਤ ਵਿੱਚ ”ਟੈਂਕਰ ਰਾਜ” ਨੂੰ ਇਜਾਜ਼ਤ ਨਾ ਦੇਣ ਦੇ ਉਨ੍ਹਾਂ ਦੇ ਦ੍ਰਿੜ੍ਹ ਇਰਾਦੇ ਦੀ ਸ਼ਲਾਘਾ ਕੀਤੀ ਅਤੇ ਕਿਸ ਤਰ੍ਹਾਂ ਸਰਦਾਰ ਸਰੋਵਰ ਬੰਨ੍ਹ ਨੇ ਗੁਜਰਾਤ ਦੇ ਲੋਕਾਂ ਨੂੰ ਰਾਹਤ ਦਿੱਤੀ ਹੈ, ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਨਾਗਰਿਕਾਂ ਨੂੰ ਵਰਤਮਾਨ ਅਤੇ ਭਵਿੱਖ ਦੀਆਂ ਪੀੜ੍ਹੀਆਂ ਦੇ ਲਾਭ ਲਈ ਪਾਣੀ ਦੀ ਹਰੇਕ ਬੂੰਦ ਦੀ ਸੰਭਾਲ਼ ਕਰਨ ਦੀ ਅਪੀਲ ਕੀਤੀ।

ਗੁਜਰਾਤ ਵਿੱਚ ਸਿਹਤ ਖੇਤਰ ਵਿੱਚ ਆਈ ਕ੍ਰਾਂਤੀ ਦਾ ਸੁਆਗਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਵਰ੍ਹਿਆਂ ਦੌਰਾਨ ਗੁਜਰਾਤ ਵਿੱਚ ਸਥਾਪਿਤ ਹਸਪਤਾਲਾਂ ਤੋਂ ਗ਼ਰੀਬਾਂ ਨੂੰ ਕਾਫੀ ਲਾਭ ਪਹੁੰਚੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਯੁਸ਼ਮਾਨ ਭਾਰਤ ਯੋਜਨਾ ਗ਼ਰੀਬਾਂ ਲਈ ਕਿਫਾਇਤੀ ਅਤੇ ਗੁਣਵੱਤਾ ਭਰਪੂਰ ਸਿਹਤ ਸੰਭਾਲ਼ ਯਕੀਨੀ ਬਣਾਵੇਗੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਨਿਮਨ ਵਿਚਾਰਿਤ ਥੋੜ੍ਹੀ ਮਿਆਦ ਦੇ ਕਦਮਾਂ ਦੀ ਥਾਂ ਦੇਸ਼ ਦੇ ਸਾਹਮਣੇ ਆਉਣ ਵਾਲੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਸੰਰਚਨਾਤਮਕ ਅਤੇ ਦੀਰਘਕਾਲੀ ਕਦਮਾਂ ਦੀ ਲੋੜ ਹੈ। ਇਸ ਸੰਦਰਭ ਵਿੱਚ, ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਦੀਰਘਕਾਲੀ ਦੂਰਦਰਸ਼ੀ ਯੋਜਨਾਵਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੀਐੱਮ-ਕਿਸਾਨ ਸਕੀਮ ਕਿਸਾਨਾਂ ਦੀ ਭਲਾਈ ਲਈ ਦੀਰਘਕਾਲੀ ਅਤੇ ਵਿਆਪਕ ਯੋਜਨਾ ਹੈ।

ਐੱਮਐੱਸਐੱਮਈ ਸੈਕਟਰ ਨੂੰ ਹੁਲਾਰਾ ਦੇਣ ਵਿੱਚ ਕੇਂਦਰ ਸਰਕਾਰ ਦੇ ਯਤਨਾਂ ਦੀ ਚਰਚਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਕਰਜ਼ੇ ਦੀ ਸਹਿਜ ਉਪਲੱਬਧਤਾ ਅਤੇ ਲੋਕ-ਪੱਖੀ ਜੀਐੱਸਟੀ ਨਾਲ ਨੌਜਵਾਨਾਂ ਨੂੰ ਕਾਫੀ ਲਾਭ ਪਹੁੰਚੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੀਆਂ ਗਈਆਂ ਪਹਿਲਾਂ ਨੇ ਈਜ਼ ਆਵ੍ ਬਿਜ਼ਨਸ (ਕਾਰੋਬਾਰ ਦੀ ਸੁਗਮਤਾ) ਰੈਂਕਿੰਗ ਵਿੱਚ ਬਿਹਤਰੀ ਯਕੀਨੀ ਬਣਾਈ ਹੈ।

ਹਥਿਆਰਬੰਦ ਬਲਾਂ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਪੂਰਾ ਦੇਸ਼ ਸਾਡੇ ਸੈਨਿਕਾਂ ਉੱਤੇ ਮਾਣ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਆਤੰਕਵਾਦ ਦਾ ਖਤਰਾ ਖਤਮ ਕਰਨਾ ਹੀ ਹੋਵੇਗਾ।

*****

ਏਕੇਟੀ /ਐੱਸਐੱਚ