Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨ-ਧਨ (ਪੀਐੱਮ-ਐੱਸਵਾਈਐੱਮ) ਯੋਜਨਾ ਲਾਂਚ ਕੀਤੀ

ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨ-ਧਨ (ਪੀਐੱਮ-ਐੱਸਵਾਈਐੱਮ) ਯੋਜਨਾ ਲਾਂਚ ਕੀਤੀ

ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨ-ਧਨ (ਪੀਐੱਮ-ਐੱਸਵਾਈਐੱਮ) ਯੋਜਨਾ ਲਾਂਚ ਕੀਤੀ

ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨ-ਧਨ (ਪੀਐੱਮ-ਐੱਸਵਾਈਐੱਮ) ਯੋਜਨਾ ਲਾਂਚ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਵਸਤਰਲ ਵਿੱਚ ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨ-ਧਨ (ਪੀਐੱਮ-ਐੱਸਵਾਈਐੱਮ) ਯੋਜਨਾ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਕੁਝ ਚੋਣਵੇਂ ਲਾਭਾਰਥੀਆਂ ਨੂੰ ਪੀਐੱਮ-ਐੱਸਵਾਈਐੱਮ ਪੈਨਸ਼ਨ ਕਾਰਡ ਵੀ ਵੰਡੇ। ਦੇਸ਼ ਭਰ ਵਿੱਚ 3 ਲੱਖ ਕਾਮਨ ਸਰਵਿਸ ਸੈਂਟਰਾਂ ਵਿੱਚ 2 ਕਰੋੜ ਤੋਂ ਵੱਧ ਵਰਕਰਾਂ ਨੇ ਵੀਡੀਓ ਕਾਨਫਰੰਸ ਰਾਹੀਂ ਇਸ ਪ੍ਰੋਗਰਾਮ ਨੂੰ ਵੇਖਿਆ।

ਇਸ ਨੂੰ ਇੱਕ ਇਤਿਹਾਸਿਕ ਦਿਵਸ ਕਰਾਰ ਦਿੰਦਿਆਂ, ਹੋਏ ਪ੍ਰਧਾਨ ਮੰਤਰੀ ਨੇ ਪੀਐੱਮ-ਐੱਸਵਾਈਐੱਮ ਯੋਜਨਾ ਦੇਸ਼ ਭਰ ਦੇ ਗੈਰ-ਸੰਗਠਿਤ ਖੇਤਰ ਦੇ 42 ਕਰੋੜ ਲੋਕਾਂ ਨੂੰ ਸਮਰਪਤ ਕੀਤੀ। ਉਨ੍ਹਾਂ ਕਿਹਾ ਕਿ ਇਹ ਸਕੀਮ ਗੈਰ-ਸੰਗਠਿਤ ਖੇਤਰ ਦੇ ਲੋਕਾਂ ਨੂੰ ਉਨ੍ਹਾਂ ਦੇ ਬੁਢਾਪੇ ਵਿੱਚ 3,000 ਰੁਪਏ ਮਹੀਨੇ ਦੀ ਪੈਨਸ਼ਨ ਯਕੀਨੀ ਬਣਾਵੇਗੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਜ਼ਾਦੀ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਗੈਰ ਰਸਮੀ ਖੇਤਰ ਦੇ ਕਰੋੜਾਂ ਵਰਕਰਾਂ ਲਈ ਅਜਿਹੀ ਸਕੀਮ ਲਿਆਂਦੀ ਗਈ ਹੈ।

ਪ੍ਰਧਾਨ ਮੰਤਰੀ ਨੇ ਵਿਸਥਾਰ ਨਾਲ ਪੀਐੱਮ-ਐੱਸਵਾਈਐੱਮ ਦੇ ਲਾਭਾਂ ਤੋਂ ਜਾਣੂ ਕਰਵਾਇਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਿੰਨੀ ਰਕਮ ਕੋਈ ਵਰਕਰ ਇਸ ਸਕੀਮ ਵਿੱਚ ਪਾਵੇਗਾ ਓਨੀ ਹੀ ਰਕਮ ਕੇਂਦਰ ਸਰਕਾਰ ਵੱਲੋਂ ਵੀ ਪਾਈ ਜਾਵੇਗੀ। ਉਨ੍ਹਾਂ ਨੇ ਗੈਰ ਰਸਮੀ ਖੇਤਰ ਦੇ ਉਨ੍ਹਾਂ ਵਰਕਰਾਂ, ਜੋ ਕਿ 15,000 ਰੁਪਏ ਤੋਂ ਘੱਟ ਕਮਾਉਂਦੇ ਹਨ, ਨੂੰ ਅਪੀਲ ਕੀਤੀ ਕਿ ਉਹ ਨੇੜੇ ਦੇ ਕਾਮਨ ਸਰਵਿਸ ਸੈਂਟਰ ਵਿੱਚ ਜਾ ਕੇ ਸਕੀਮ ਦੇ ਮੈਂਬਰ ਬਣਨ। ਇਹ ਯਕੀਨੀ ਬਣਾਉਂਦੇ ਹੋਏ ਕਿ ਮੈਂਬਰ ਬਣਨ ਦੇ ਅਮਲ ਵਿੱਚ ਕੋਈ ਮੁਸ਼ਕਲ ਨਹੀਂ ਖੜੀ ਹੋਵੇਗੀ ਸ਼੍ਰੀ ਮੋਦੀ ਨੇ ਇਕੱਠ ਨੂੰ ਦੱਸਿਆ ਕਿ ਸਿਰਫ ਆਧਾਰ ਨੰਬਰ ਅਤੇ ਬੈਂਕ ਦੇ ਵੇਰਵਿਆਂ ਦੇ ਨਾਲ ਇਕ ਫਾਰਮ ਭਰਨਾ ਪਵੇਗਾ। ਕਾਮਨ ਸਰਵਿਸ ਸੈਂਟਰ ਵਿੱਚ ਵਰਕਰ ਵੱਲੋਂ ਆਪਣਾ ਨਾਮ ਦਰਜ ਕਰਵਾਉਣ ਉੱਤੇ ਜੋ ਵੀ ਖਰਚਾ ਆਵੇਗਾ ਉਹ ਕੇਂਦਰ ਸਰਕਾਰ ਭਰੇਗੀ। ਪ੍ਰਧਾਨ ਮੰਤਰੀ ਨੇ ਕਿਹਾ, ”ਇਹ ਡਿਜੀਟਲ ਇੰਡੀਆ ਦਾ ਚਮਤਕਾਰ ਹੈ।”

ਪ੍ਰਧਾਨ ਮੰਤਰੀ ਨੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰ ਵਿੱਚ ਰਹਿਣ ਵਾਲੇ, ਜਾਂ ਗੁਆਂਢ ਵਿੱਚ ਰਹਿਣ ਵਾਲੇ ਗ਼ੈਰ-ਸੰਗਠਿਤ ਖੇਤਰ ਦੇ ਵਰਕਰਾਂ ਦੀ ਪੀਐਮ-ਐਸਵਾਈਐਮ ਵਿੱਚ ਨਾਂ ਦਰਜ ਕਰਵਾਉਣ ਵਿੱਚ ਮਦਦ ਕਰਨ । ਉਨ੍ਹਾਂ ਕਿਹਾ ਕਿ ਖੁਸ਼ਹਾਲ ਵਰਗ ਵੱਲੋਂ ਅਜਿਹੀ ਕਾਰਵਾਈ ਕੀਤੇ ਜਾਣ ਨਾਲ ਗਰੀਬਾਂ ਦਾ ਕਾਫੀ ਭਲਾ ਹੋਵੇਗਾ। ਉਨ੍ਹਾਂ ਹੋਰ ਕਿਹਾ ਕਿ ਕਿਰਤ ਦਾ ਮਾਣ ਕੀਤੇ ਜਾਣ ਨਾਲ ਦੇਸ਼ ਹੋਰ ਅੱਗੇ ਵਧੇਗਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਰੰਭੀਆਂ ਆਯੁਸ਼ਮਾਨ ਭਾਰਤ, ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ, ਪ੍ਰਧਾਨ ਮੰਤਰੀ ਸੁਰਕਸ਼ਾ ਬੀਮਾ ਯੋਜਨਾ, ਪੀਐੱਮ ਆਵਾਸ ਯੋਜਨਾ, ਉੱਜਵਲਾ ਯੋਜਨਾ, ਸੌਭਾਗਯ ਯੋਜਨਾ ਅਤੇ ਸਵੱਛ ਭਾਰਤ ਵਰਗੀਆਂ ਯੋਜਨਾਵਾਂ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਵਰਗਾਂ ਲਈ ਹਨ ਜੋ ਗ਼ੈਰ-ਸੰਗਠਿਤ ਖੇਤਰ ਵਿੱਚ ਕੰਮ ਕਰਦੇ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਵਿੱਚ ਔਰਤਾਂ ਅਤੇ ਲੜਕੀਆਂ ਦੇ ਸਸ਼ਕਤੀਕਰਨ ਲਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ।

ਪੀਐਮ-ਐੱਸਵਾਈਐੱਮ ਅਤੇ ‘ਆਯੁਸ਼ਮਾਨ ਭਾਰਤ’ ਅਧੀਨ ਪ੍ਰਦਾਨ ਕੀਤੀ ਗਈ ਸਿਹਤ ਕਵਰੇਜ ਅਤੇ ‘ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ’ ਅਤੇ ‘ਪ੍ਰਧਾਨ ਮੰਤਰੀ ਸੁਰਕਸ਼ਾ ਬੀਮਾ ਯੋਜਨਾ’ ਜੋ ਕਿ ਜੀਵਨ ਅਤੇ ਸਰੀਰਕ ਅਸਮਰੱਥਾ ਦੀ ਸੁਰੱਖਿਆ ਲਈ ਹਨ, ਗੈਰ-ਸੰਗਠਿਤ ਖੇਤਰ ਦੇ ਵਰਕਰਾਂ ਲਈ ਬੁਢਾਪੇ ਵਿੱਚ ਵਿਸਤ੍ਰਿਤ ਸਮਾਜਿਕ ਸੁਰੱਖਿਆ ਕਵਰੇਜ ਯਕੀਨੀ ਬਣਾਉਣਗੀਆਂ। ਭ੍ਰਿਸ਼ਟਾਚਾਰ ਵਿਰੁੱਧ ਆਪਣਾ ਸਪਸ਼ਟ ਸਟੈਂਡ ਦੁਹਰਾਉਂਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿਚੋਲਿਆਂ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਪ੍ਰਤੀਬੱਧ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਹਮੇਸ਼ਾ ਚੌਕਸ ਰਹਿੰਦਾ ਹੈ।

ਏਕੇਟੀ/ ਐੱਸਐੱਚ/ ਐੱਸਕੇਐੱਸ