Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਕਾਸ਼ੀ ਵਿਸ਼ਵਨਾਥ ਮੰਦਿਰ ਬਾਰੇ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ

ਕਾਸ਼ੀ ਵਿਸ਼ਵਨਾਥ ਮੰਦਿਰ ਬਾਰੇ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ

ਕਾਸ਼ੀ ਵਿਸ਼ਵਨਾਥ ਮੰਦਿਰ ਬਾਰੇ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ

ਕਾਸ਼ੀ ਵਿਸ਼ਵਨਾਥ ਮੰਦਿਰ ਬਾਰੇ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ


 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਾਰਾਣਸੀ ਦੇ ਕਾਸ਼ੀ ਵਿਸ਼ਵਨਾਥ ਮੰਦਿਰ ਵਿੱਚ ਪੂਜਾ ਅਰਚਨਾ ਕੀਤੀ ਇੱਕ ਪ੍ਰੋਜੈਕਟ ਦੇ ਸੰਕੇਤਕ ਨੀਂਹ ਪੱਥਰ ਰੱਖਣ ਦੇ ਬਾਅਦ ਉਨ੍ਹਾਂ ਨੇ ਉੱਥੇ ਹਾਜ਼ਰ ਲੋਕਾਂ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ ’ਤੇ ਕਿਹਾ ਕਿ ਕਾਸ਼ੀ ਵਿਸ਼ਵਨਾਥ ਧਾਮ ਪ੍ਰੋਜੈਕਟ ਨਾਲ ਜੁੜਨਾ ਉਨ੍ਹਾਂ ਲਈ ਈਸ਼ਵਰ ਦਾ ਅਸ਼ੀਰਵਾਦ ਹੈ। ਉਨ੍ਹਾਂ ਨੇ ਪ੍ਰੋਜੈਕਟ ਨਾਲ ਜੁੜੇ ਅਧਿਕਾਰੀਆਂ ਦੀ ਪੂਰੇ ਸਮਰਪਣ ਦੇ ਨਾਲ ਆਪਣਾ ਕੰਮ ਕਰਨ ਲਈ ਸ਼ਲਾਘਾ ਕੀਤੀ ਇਸ ਦੇ ਨਾਲ ਹੀ ਉਨ੍ਹਾਂ ਨੇ ਉਨ੍ਹਾਂ ਲੋਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਮੰਦਿਰ ਦੇ ਆਸ-ਪਾਸ ਸਥਿਤ ਆਪਣੀ ਜ਼ਮੀਨ ਪ੍ਰੋਜੈਕਟ ਲਈ ਐਕੁਆਇਰ (ਗ੍ਰਹਿਣ) ਕਰਨ ਦੀ ਪ੍ਰਵਾਨਗੀ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਕਾਸ਼ੀ ਵਿਸ਼ਵਨਾਥ ਮੰਦਿਰ ਨੇ ਕਈ ਸਦੀਆਂ ਤੱਕ ਅਨਿਆਂ ਝੱਲਣ ਦੇ ਬਾਵਜੂਦ ਆਪਣੀ ਹੋਂਦ ਬਣਾਈ ਰੱਖੀ ਹੈ। ਉਨ੍ਹਾਂ ਨੇ ਦੋ ਸਦੀਆਂ ਤੋਂ ਵੀ ਜ਼ਿਆਦਾ ਸਮਾਂ ਪਹਿਲਾਂ ਕਾਸ਼ੀ ਵਿਸ਼ਵਨਾਥ ਮੰਦਿਰ ਪੁਨਰ ਉਸਾਰੀ ਲਈ ਕੀਤੇ ਗਏ ਕਾਰਜਾਂ ਦੇ ਸੰਦਰਭ ਵਿੱਚ ਰਾਣੀ ਅਹਿੱਲਿਆਬਾਈ ਹੋਲਕਰ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੀ ਸ਼ਲਾਘਾ ਕੀਤੀ।

ਉਨ੍ਹਾਂ ਕਿਹਾ ਕਿ ਉਸ ਤੋਂ ਬਾਅਦ ਸੱਤਾ ਵਿੱਚ ਰਹਿਣ ਵਾਲਿਆਂ ਨੇ ਮੰਦਿਰ ਦੇ ਆਸਪਾਸ ਦੇ ਪੂਰੇ ਖੇਤਰ ਵੱਲ ਜ਼ਿਆਦਾ ਧਿਆਨ ਨਹੀਂ ਦਿੱਤਾ।

ਉਨ੍ਹਾਂ ਨੇ ਕਿਹਾ ਕਿ ਲੰਮੇ ਸਮੇਂ ਤੋਂ ਕਾਸ਼ੀ ਵਿਸ਼ਵਨਾਥ ਮੰਦਿਰ ਦੇ ਆਸ-ਪਾਸ ਸਥਿਤ ਕਰੀਬ 40 ਮੰਦਿਰਾਂ ‘ਤੇ ਗ਼ੈਰ-ਕਾਨੂੰਨੀ ਕਬਜ਼ਾ ਹੋਇਆ ਸੀ ਲੇਕਿਨ ਹੁਣ ਇਨ੍ਹਾਂ ਸਾਰਿਆਂ ਨੂੰ ਮੁਕਤ ਕਰਾ ਲਿਆ ਗਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਹੁਣ ਗੰਗਾ ਨਦੀ ਅਤੇ ਕਾਸ਼ੀ ਵਿਸ਼ਵਨਾਥ ਮੰਦਿਰ ਦਰਮਿਆਨ ਸਿੱਧਾ ਸੰਪਰਕ ਬਣਾਉਣ ਦੀ ਵਿਵਸਥਾ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਇਹ ਪ੍ਰੋਜੈਕਟ ਹੋਰ ਅਜਿਹੇ ਪ੍ਰੋਜੈਕਟਾਂ ਲਈ ਇੱਕ ਮਾਡਲ ਹੋਵੇਗਾ ਅਤੇ ਕਾਸ਼ੀ ਨੂੰ ਵਿਸ਼ਵ ਪੱਧਰ ’ਤੇ ਇੱਕ ਨਵੀਂ ਪਹਿਚਾਣ ਦਿਵਾਏਗਾ

 

***

ਏਕੇਟੀ/ਐੱਸਐੱਚ/ਐੱਸਕੇਐੱਸ