ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਅੱਜ ਜੰਮੂ ਅਤੇ ਕਸ਼ਮੀਰ ਦੇ ਰਾਜਪਾਲ ਦੀ ਰਿਪੋਰਟ ਵਿੱਚ ਦਿੱਤੀ ਗਈ ਰਾਜ ਦੀ ਮੌਜੂਦਾ ਸਥਿਤੀ ਦੀ ਜਾਣਕਾਰੀ ਦੇ ਆਧਾਰ ‘ਤੇ ਸੰਵਿਧਾਨ ਦੇ ਅਨੁਛੇਦ-356 (4) ਤਹਿਤ ਜੰਮੂ ਅਤੇ ਕਸ਼ਮੀਰ ਵਿੱਚ ਰਾਸ਼ਟਰਪਤੀ ਸ਼ਾਸਨ ਦੀ ਮਿਆਦ 3 ਜੁਲਾਈ, 2019 ਤੋਂ ਛੇ ਮਹੀਨੇ ਲਈ ਵਧਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਪ੍ਰਭਾਵ:
ਮੰਤਰੀ ਮੰਡਲ ਦੇ ਫੈਸਲੇ ਦਾ ਅਰਥ ਇਹ ਹੈ ਕਿ 3 ਜੁਲਾਈ, 2019 ਤੋਂ ਜੰਮੂ ਅਤੇ ਕਸ਼ਮੀਰ ਵਿੱਚ ਰਾਸ਼ਟਰਪਤੀ ਸ਼ਾਸਨ ਦੀ ਮਿਆਦ ਅੱਗੇ ਛੇ ਮਹੀਨਿਆਂ ਲਈ ਵਧਾਈ ਜਾਵੇਗੀ।
ਰਾਸ਼ਟਰਪਤੀ ਸ਼ਾਸਨ ਦੀ ਮੌਜੂਦਾ ਮਿਆਦ 2 ਜੁਲਾਈ, 2019 ਨੂੰ ਸਮਾਪਤ ਹੋ ਰਹੀ ਹੈ ਅਤੇ ਰਾਜਪਾਲ ਨੇ ਸਿਫਾਰਸ਼ ਕੀਤੀ ਹੈ ਕਿ 3 ਜੁਲਾਈ, 2019 ਤੋਂ ਰਾਜ ਵਿੱਚ ਰਾਸ਼ਟਰਪਤੀ ਸ਼ਾਸਨ ਦੀ ਮਿਆਦ ਅੱਗੇ ਛੇ ਮਹੀਨੇ ਲਈ ਵਧਾਈ ਜਾ ਸਕਦੀ ਹੈ।
ਲਾਗੂਕਰਨ:
ਸੰਸਦ ਇੱਕ ਪ੍ਰਸਤਾਵ ਸੰਸਦ ਦੇ ਆਉਂਦੇ ਸੈਸ਼ਨ ਦੌਰਾਨ ਦੋਵੇਂ ਸਦਨਾਂ ਵਿੱਚ ਪ੍ਰਵਾਨਗੀ ਲਈ ਪੇਸ਼ ਕੀਤਾ ਜਾਵੇਗਾ।
*****
ਏਕੇਟੀ/ਏਕੇ