ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿਖੇ ਰਾਸ਼ਟਰਪਤੀ ਭਵਨ ਕਲਚਰਲ ਸੈਂਟਰ ਵਿੱਚ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਪੰਜਵੀਂ ਮੀਟਿੰਗ ਸਮੇਂ ਉਦਘਾਟਨੀ ਟਿੱਪਣੀਆਂ ਕੀਤੀਆਂ।
ਜੰਮੂ ਕਸ਼ਮੀਰ ਦੇ ਰਾਜਪਾਲ, ਮੁੱਖ ਮੰਤਰੀਆਂ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਦੇ ਲੈਫਨੀਨੈਂਟ ਗਵਰਨਰ ਅਤੇ ਹੋਰ ਡੈਲੀਗੇਟਾਂ ਦਾ ਸਵਾਗਤ ਕਰਦਿਆਂ, ਪ੍ਰਧਾਨ ਮੰਤਰੀ ਨੇ ਦੁਹਰਾਇਆ ਕਿ ‘ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ’ ਦੇ ਮੰਤਰ ਨੂੰ ਪੂਰਾ ਕਰਨ ਵਿੱਚ ਨੀਤੀ ਆਯੋਗ ਨੂੰ ਮੁੱਖ ਭੂਮਿਕਾ ਨਿਭਾਉਣੀ ਹੈ।
ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਦੀਆਂ ਹਾਲ ਹੀ ਵਿੱਚ ਹੋਈਆਂ ਚੋਣਾਂ ਦਾ ਜ਼ਿਕਰ ਕਰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਹੈ ਕਿ ਸਾਰੇ ਭਾਰਤ ਦੇ ਵਿਕਾਸ ਲਈ ਕੰਮ ਕਰਨ। ਉਹ ਗ਼ਰੀਬੀ, ਬੇਰੋਜ਼ਗਾਰੀ, ਸੋਕਾ, ਹੜ੍ਹ, ਪ੍ਰਦੂਸ਼ਣ, ਭ੍ਰਿਸ਼ਟਾਚਾਰ ਅਤੇ ਹਿੰਸਾ ਆਦਿ ਖ਼ਿਲਾਫ਼ ਸਮੂਹਿਕ ਲੜਾਈ ਲੜਨ ਬਾਰੇ ਬੋਲੇ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਮੰਚ ‘ਤੇ ਹਰ ਕਿਸੇ ਕੋਲ 2022 ਤੱਕ ‘ਨਿਊ ਇੰਡੀਆ’ ਦਾ ਟੀਚਾ ਹਾਸਲ ਕਰਨ ਦਾ ਸਾਂਝਾ ਟੀਚਾ ਹੈ। ਉਨ੍ਹਾਂ ਨੇ ਸਵੱਛ ਭਾਰਤ ਅਭਿਯਾਨ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਵਰਣਨ ਕਰਦੇ ਹੋਏ ਕਿਹਾ ਕਿ ਕੇਂਦਰ ਅਤੇ ਰਾਜ ਇਕੱਠੇ ਮਿਲ ਕੇ ਕੀ ਕਰ ਸਕਦੇ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਰੋਜ਼ਗਾਰ ਅਤੇ ਈਜ਼ ਆਵ੍ ਲਿਵਿੰਗ, ਹਰ ਭਾਰਤੀ ਨੂੰ ਮੁਹੱਈਆ ਕਰਵਾਉਣੇ ਪੈਣਗੇ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਦੀ 150ਵੀਂ ਵਰ੍ਹੇਗੰਢ ਲਈ ਨਿਰਧਾਰਿਤ ਟੀਚੇ ਨੂੰ 2 ਅਕਤੂਬਰ ਤੱਕ ਪੂਰਾ ਕਰਨਾ ਚਾਹੀਦਾ ਹੈ ਅਤੇ 2022 ਵਿੱਚ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਉਦੇਸ਼ਾਂ ਨੂੰ ਹਾਸਲ ਕਰਨ ਲਈ ਨਿਸ਼ਠਾ ਨਾਲ ਕਾਰਜ ਸ਼ੁਰੂ ਕਰਨਾ ਚਾਹੀਦਾ ਹੈ।
ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਛੋਟੇ ਸਮੇਂ ਅਤੇ ਲੰਬੇ ਸਮੇਂ ਦੇ ਟੀਚੇ ਹਾਸਲ ਕਰਨ ਲਈ ਧਿਆਨ ਸਮੂਹਿਕ ਜ਼ਿੰਮੇਵਾਰੀ ‘ਤੇ ਹੋਣਾ ਚਾਹੀਦਾ ਹੈ।
ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਭਾਰਤ ਨੂੰ 2024 ਤੱਕ 5 ਟ੍ਰਿਲੀਅਨ ਦੀ ਅਰਥਵਿਵਸਥਾ ਬਣਾਉਣਾ ਚੁਣੌਤੀਪੂਰਨ ਹੈ, ਪਰ ਇਸਨੂੰ ਨਿਸ਼ਚੇ ਹੀ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਰਾਜਾਂ ਨੂੰ ਆਪਣੀ ਮੁੱਖ ਸਮਰੱਥਾ ਨੂੰ ਪਛਾਣਨਾ ਚਾਹੀਦਾ ਹੈ ਅਤੇ ਜੀਡੀਪੀ ਟੀਚਿਆਂ ਨੂੰ ਵਧਾਉਣ ਲਈ ਜ਼ਿਲ੍ਹਾ ਪੱਧਰ ਤੋਂ ਕੰਮ ਕਰਨਾ ਚਾਹੀਦਾ ਹੈ।
ਵਿਕਾਸਸ਼ੀਲ ਦੇਸ਼ਾਂ ਦੀ ਪ੍ਰਗਤੀ ਲਈ ਨਿਰਯਾਤ ਖੇਤਰ ਨੂੰ ਇੱਕ ਮਹੱਤਵਪੂਰਨ ਤੱਤ ਮੰਨਦੇ ਹੋਏ, ਉਨ੍ਹਾਂ ਕਿਹਾ ਕਿ ਕੇਂਦਰ ਅਤੇ ਰਾਜਾਂ ਦੋਹਾਂ ਨੂੰ ਪ੍ਰਤੀ ਵਿਅਕਤੀ ਆਮਦਨ ਵਧਾਉਣ ਲਈ ਨਿਰਯਾਤ ਦੇ ਵਾਧੇ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉੱਤਰ ਪੂਰਬੀ ਰਾਜਾਂ ਸਮੇਤ ਕਈ ਰਾਜਾਂ ਵਿੱਚ ਨਿਰਯਾਤ ਦੀ ਅਥਾਹ ਸਮਰੱਥਾ ਹੈ। ਉਨ੍ਹਾਂ ਕਿਹਾ ਕਿ ਰਾਜ ਪੱਧਰ ‘ਤੇ ਨਿਰਯਾਤ ‘ਤੇ ਜ਼ੋਰ ਦੇ ਕੇ ਆਮਦਨ ਅਤੇ ਰੋਜ਼ਗਾਰ ਦੋਹਾਂ ਨੂੰ ਵਧਾਇਆ ਜਾ ਸਕਦਾ ਹੈ।
ਜੀਵਨ ਲਈ ਜਲ ਨੂੰ ਇੱਕ ਮਹੱਤਵਪੂਰਨ ਤੱਤ ਦੱਸਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਗ਼ਰੀਬਾਂ ਨੂੰ ਨਾਕਾਫ਼ੀ ਜਲ ਸੰਭਾਲ਼ ਯਤਨਾਂ ਦਾ ਖਮਿਆਜ਼ਾ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵਾਂ ਸਿਰਜਿਆ ਜਲ ਸ਼ਕਤੀ ਮੰਤਰਾਲਾ ਜਲ ਪ੍ਰਤੀ ਏਕੀਕ੍ਰਿਤ ਪਹੁੰਚ ਅਪਣਾਉਣ ਵਿੱਚ ਮਦਦ ਮੁਹੱਈਆ ਕਰੇਗਾ। ਉਨ੍ਹਾਂ ਰਾਜਾਂ ਨੂੰ ਵੀ ਤਾਕੀਦ ਕੀਤੀ ਕਿ ਉਹ ਜਲ ਸੰਭਾਲ਼ ਅਤੇ ਪ੍ਰਬੰਧਨ ਪ੍ਰਤੀ ਆਪਣੇ ਏਕੀਕ੍ਰਿਤ ਯਤਨ ਕਰਨ। ਉਨ੍ਹਾਂ ਕਿਹਾ ਕਿ ਉਪਲੱਬਧ ਜਲ ਸੰਸਾਧਨਾਂ ਦਾ ਪ੍ਰਬੰਧਨ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ 2024 ਤੱਕ ਹਰੇਕ ਗ੍ਰਾਮੀਣ ਘਰ ਤੱਕ ਪਾਈਪਾਂ ਰਾਹੀਂ ਜਲ ਮੁਹੱਈਆ ਕਰਵਾਉਣ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਜਲ ਸੰਭਾਲ਼ ਅਤੇ ਜਲ ਪੱਧਰ ਵਧਾਉਣ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਜਲ ਸੰਭਾਲ਼ ਅਤੇ ਪ੍ਰਬੰਧਨ ਪ੍ਰਤੀ ਕਈ ਰਾਜਾਂ ਵੱਲੋਂ ਕੀਤੇ ਯਤਨਾਂ ਦੀ ਉਨ੍ਹਾਂ ਨੇ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮਾਡਲ ਬਿਲਡਿੰਗ ਵਰਗੇ ਨਿਯਮ ਅਤੇ ਵਿਨਿਯਮ ਵੀ ਜਲ ਸੰਭਾਲ਼ ਅਤੇ ਪ੍ਰਬੰਧਨ ਲਈ ਤਿਆਰ ਕਰਨੇ ਚਾਹੀਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ ਤਹਿਤ ਜ਼ਿਲ੍ਹਾ ਸਿੰਚਾਈ ਯੋਜਨਾਵਾਂ ਵੀ ਸਾਵਧਾਨੀ ਨਾਲ ਲਾਗੂ ਕਰਨੀਆਂ ਚਾਹੀਦੀਆਂ ਹਨ।
ਪ੍ਰਧਾਨ ਮੰਤਰੀ ਨੇ ਸੋਕੇ ਨਾਲ ਨਿਪਟਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ‘ਪ੍ਰਤੀ ਬੂੰਦ, ਵਧੇਰੇ ਫਸਲ’ (per-drop, more-crop) ਦੀ ਭਾਵਨਾ ਨੂੰ ਪ੍ਰੋਤਸਾਹਨ ਦੇਣ ਦੀ ਲੋੜ ਹੈ।
ਕੇਂਦਰ ਸਰਕਾਰ ਦੀ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਪ੍ਰਤੀਬੱਧਤਾ ਨੂੰ ਦੁਹਰਾਉਂਦਿਆਂ, ਉਨ੍ਹਾਂ ਕਿਹਾ ਕਿ ਇਸ ਲਈ ਮੱਛੀ ਪਾਲਣ, ਪਸ਼ੂ ਪਾਲਣ, ਬਾਗਬਾਨੀ, ਫਲਾਂ ਅਤੇ ਸਬਜ਼ੀਆਂ ਵੱਲ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੀਐੱਮ-ਕਿਸਾਨ-ਕਿਸਾਨ ਸਨਮਾਨ ਨਿਧੀ ਅਤੇ ਹੋਰ ਕਿਸਾਨ ਕੇਂਦ੍ਰਿਤ ਸਕੀਮਾਂ ਦਾ ਲਾਭ ਸਹੀ ਲਾਭਾਰਥੀਆਂ ਤੱਕ ਸਮੇਂ ਸਿਰ ਪੁੱਜਣਾ ਚਾਹੀਦਾ ਹੈ। ਇਹ ਦੇਖਦੇ ਹੋਏ ਕਿ ਖੇਤੀਬਾੜੀ ਖੇਤਰ ਵਿੱਚ ਢਾਂਚਾਗਤ ਸੁਧਾਰਾਂ ਦੀ ਲੋੜ ਹੈ, ਪ੍ਰਧਾਨ ਮੰਤਰੀ ਨੇ ਕਾਰਪੋਰੇਟ ਨਿਵੇਸ਼ ਨੂੰ ਪ੍ਰੋਤਸਾਹਨ ਦੇਣ, ਲੌਜਿਸਟਿਕਸ ਨੂੰ ਮਜ਼ਬੂਤ ਕਰਨ ਅਤੇ ਢੁਕਵੀਂ ਬਜ਼ਾਰ ਪਹੁੰਚ ਪ੍ਰਦਾਨ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅਨਾਜ ਉਤਪਾਦਨ ਦੀ ਥਾਂ ਫੂਡ ਪ੍ਰੋਸੈੱਸਿੰਗ ਖੇਤਰ ਨੂੰ ਜ਼ਿਆਦਾ ਤੇਜ਼ ਗਤੀ ਨਾਲ ਵਧਣਾ ਚਾਹੀਦਾ ਹੈ।
ਖਾਹਿਸ਼ੀ ਜ਼ਿਲ੍ਹਿਆਂ ਦੀ ਗੱਲ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਧਿਆਨ ਸੁਸ਼ਾਸਨ ‘ਤੇ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਕਈ ਖਾਹਿਸ਼ੀ ਜ਼ਿਲ੍ਹਿਆਂ ਦੇ ਸ਼ਾਸਨ ਵਿੱਚ ਸੁਧਾਰ ਹੋਇਆ ਹੈ। ਉਨ੍ਹਾਂ ਨੇ ਕਈ ਉਦਾਹਰਨਾਂ ਦਿੰਦਿਆਂ ਕਿਹਾ ਕਿ ਕੁਝ ਜ਼ਿਲ੍ਹਿਆਂ ਵਿੱਚ ਵਿਲੱਖਣ ਵਿਚਾਰਾਂ ਅਤੇ ਇਨੋਵੇਟਿਵ ਸਰਵਿਸ ਡਿਲਿਵਰੀ ਯਤਨਾਂ ਨੇ ਸ਼ਾਨਦਾਰ ਨਤੀਜੇ ਪ੍ਰਦਾਨ ਕੀਤੇ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਜ਼ਿਆਦਾਤਰ ਖਾਹਿਸ਼ੀ ਜ਼ਿਲ੍ਹੇ ਨਕਸਲੀ ਹਿੰਸਾ ਤੋਂ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਨਕਸਲੀ ਹਿੰਸਾ ਨਾਲ ਲੜਾਈ ਹੁਣ ਅਹਿਮ ਪੜਾਅ ‘ਤੇ ਹੈ। ਉਨ੍ਹਾਂ ਕਿਹਾ ਕਿ ਹਿੰਸਾ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ ਅਤੇ ਨਾਲ ਹੀ ਵਿਕਾਸ ਵੀ ਸੰਤੁਲਿਤ ਢੰਗ ਅਤੇ ਤੇਜ਼ ਗਤੀ ਨਾਲ ਕੀਤਾ ਜਾਵੇਗਾ।
ਸਿਹਤ ਖੇਤਰ ਬਾਰੇ, ਪ੍ਰਧਾਨ ਮੰਤਰੀ ਨੇ ਕਿਹਾ ਕਿ 2022 ਤੱਕ ਕਈ ਟੀਚੇ ਹਾਸਲ ਕਰਨ ਨੂੰ ਧਿਆਨ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਨੇ 2025 ਤੱਕ ਟੀਬੀ ਦੇ ਖਾਤਮੇ ਦੇ ਟੀਚੇ ਦਾ ਵੀ ਜ਼ਿਕਰ ਕੀਤਾ। ਪ੍ਰਧਾਨ ਮੰਤਰੀ ਨੇ ਉਨ੍ਹਾਂ ਰਾਜਾਂ ਨੂੰ ਜਿਨ੍ਹਾਂ ਨੇ ਆਯੁਸ਼ਮਾਨ ਭਾਰਤ ਤਹਿਤ ਪੀਐੱਮਜੇਏਵਾਈ ਨੂੰ ਲਾਗੂ ਨਹੀਂ ਕੀਤਾ, ਨੂੰ ਇਸ ਯੋਜਨਾ ਨੂੰ ਜਲਦੀ ਤੋਂ ਜਲਦੀ ਸ਼ੁਰੂ ਕਰਨ ਦੀ ਤਾਕੀਦ। ਉਨ੍ਹਾਂ ਕਿਹਾ ਕਿ ਸਿਹਤ ਅਤੇ ਤੰਦਰੁਸਤੀ ਹਰ ਫੈਸਲੇ ਦਾ ਕੇਂਦਰ ਬਿੰਦੂ ਹੋਣਾ ਚਾਹੀਦਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਹੁਣ ਅਜਿਹੀ ਸ਼ਾਸਨ ਪ੍ਰਣਾਲੀ ਵੱਲ ਵਧ ਰਹੇ ਹਾਂ ਜਿਸ ਦੀਆਂ ਵਿਸ਼ੇਸ਼ਤਾਵਾਂ ਕਾਰਗੁਜ਼ਾਰੀ, ਪਾਰਦਰਸ਼ਤਾ ਅਤੇ ਡਿਲਿਵਰੀ ਹਨ। ਉਨ੍ਹਾਂ ਕਿਹਾ ਕਿ ਸਕੀਮਾਂ ਅਤੇ ਫੈਸਲਿਆਂ ਨੂੰ ਸਹੀ ਢੰਗ ਨਾਲ ਲਾਗੂ ਕਰਨਾ ਮਹੱਤਵਪੂਰਨ ਹੈ। ਉਨ੍ਹਾਂ ਨੇ ਨੀਤੀ ਆਯੋਗ ਦੇ ਸਾਰੇ ਮੈਂਬਰਾਂ ਨੂੰ ਅਜਿਹਾ ਸਰਕਾਰੀ ਸੈੱਟਅੱਪ ਸਿਰਜਣ ਵਿੱਚ ਮਦਦ ਕਰਨ ਦਾ ਸੱਦਾ ਦਿੱਤਾ ਜਿਹੜਾ ਕੰਮ ਕਰੇ ਅਤੇ ਜਿਸ ‘ਤੇ ਲੋਕ ਭਰੋਸਾ ਕਰਨ।
*****
ਏਕੇਟੀ/ਕੇਪੀ
We’ve been having extensive and insightful deliberations in the 5th Governing Council meeting of @NITIAayog.
— Narendra Modi (@narendramodi) June 15, 2019
In my remarks, spoke of issues including poverty alleviation, creating jobs, eliminating corruption, combating pollution and more. pic.twitter.com/DBFrdxKxbs
The @NITIAayog reflects India’s vibrant federal spirit. The experience of Swachh Bharat Mission and PM Awas Yojana illustrates the outstanding results when Centre and States work together.
— Narendra Modi (@narendramodi) June 15, 2019
We should continue this spirit and build a New India! pic.twitter.com/DlnTkGiMRC
During the @NITIAayog meet, also spoke about other areas such as:
— Narendra Modi (@narendramodi) June 15, 2019
Harnessing water resources.
Making India a 5 trillion dollar economy.
Doubling income of farmers.
Better health for every Indian.
Here are highlights of my remarks. https://t.co/Xf2EdadTZo
Here are key highlights from today’s Governing Council meeting of @NITIAayog. I thank all those who enriched today’s proceedings with their inputs and insights. The wide ranging views will contribute to India’s development. https://t.co/tZFTOxgmVS
— Narendra Modi (@narendramodi) June 15, 2019