ਅੱਜ ਲੋਕ ਕਲਿਆਣ ਮਾਰਗ ਵਿੱਚ ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਦੀਵਾਲੀ ਮਿਲਨ ਸਮਾਰੋਹ ਦਾ ਆਯੋਜਨ ਕੀਤਾ ਗਿਆ ਹੈ । ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਰਿਆਂ ਨੂੰ ਦੀਵਾਲੀ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਦਫ਼ਤਰ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਚੰਗੇ ਕੰਮ ਦੀ ਸ਼ਲਾਘਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਦੁਆਰਾ ਵੱਡੇ ਬਦਲਾਅ ਲਈ ਉਠਾਏ ਗਏ ਕਦਮ ਕਰਮਚਾਰੀਆਂ ਦੀ ਸਖ਼ਤ ਮਿਹਨਤ ਅਤੇ ਉਨ੍ਹਾਂ ਦੇ ਨਿਰੰਤਰ ਯਤਨਾਂ ਨਾਲ ਹੀ ਸੰਭਵ ਹੋ ਸਕੇ ਹਨ। ਉਨ੍ਹਾਂ ਨੇ ਕਰਮਚਾਰੀਆਂ ਦਾ ਹੌਸਲਾ ਵਧਾਉਂਦੇ ਹੋਏ ਕਿਹਾ ਕਿ ਬੀਤੇ ਵਰ੍ਹੇ ਵਿੱਚ ਜੋ ਕੁਝ ਹੋਇਆ ਹੈ ਉਸ ਨੂੰ ਦੇਖੋ ਅਤੇ ਆਉਣ ਵਾਲੇ ਵਰ੍ਹੇ ਵਿੱਚ ਹੋਰ ਅਧਿਕ ਉਚਾਈ ਪ੍ਰਾਪਤ ਕਰਨ ਦਾ ਪ੍ਰਯਤਨ ਕਰੋ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਫ਼ਤਰ ਪੂਰੀ ਸਰਕਾਰ ਲਈ ਇੱਕ ਰੋਲ ਮਾਡਲ ਦੇ ਰੂਪ ਵਿੱਚ ਕਾਰਜ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਫ਼ਤਰ ਨਾ ਕੇਵਲ ਕਾਰਜਕਾਰੀ ਕਾਰਜ ਕਰਦਾ ਹੈ ਸਗੋਂ ਦੂਸਰਿਆਂ ਨੂੰ ਪ੍ਰੇਰਿਤ ਕਰਨ ਦੇ ਨਾਲ ਹੀ ਅਗਵਾਈ ਵੀ ਪ੍ਰਦਾਨ ਕਰਦਾ ਹੈ। ਪ੍ਰਧਾਨ ਮੰਤਰੀ ਨੇ ਕਰਮਚਾਰੀਆਂ ਨੂੰ ਤਾਕੀਦ ਕੀਤੀ ਕਿ ਉਹ ਆਪਣੀ ਕਾਰਜਸ਼ੈਲੀ ਅਤੇ ਪ੍ਰਤੀਬੱਧਤਾ ਨਾਲ ਸਰਕਾਰ ਲਈ ਪ੍ਰੇਰਣਾ ਸਰੋਤ ਬਣਨ। ਉਨ੍ਹਾਂ ਨੇ ਉਨ੍ਹਾਂ ਉਦੇਸ਼ਾਂ ਦੀਆਂ ਰੂਪ – ਰੇਖਾ ਪੇਸ਼ ਕੀਤੀ ਜਿਨ੍ਹਾਂ ਨੂੰ 2022 ਵਿੱਚ ਆਜ਼ਾਦੀ ਦੀਆਂ 75ਵੀਂ ਵਰ੍ਹੇਗੰਢ ਮਨਾਏ ਜਾਣ ਤੋਂ ਪਹਿਲਾਂ ਹਾਸਲ ਕਰਨਾ ਹੈ ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਫ਼ਤਰ ਨੂੰ ਲੱਖਾਂ ਨਾਗਰਿਕਾਂ ਦੇ ਸੁਪਨਿਆਂ ਅਤੇ ਆਕਾਂਖਿਆਵਾਂ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਕੰਮ ਕਰਦੇ ਰਹਿਣਾ ਚਾਹੀਦਾ ਹੈ ।
****
ਵੀਆਰਆਰਕੇ/ਐੱਸਐੱਚ/ਏਕ