ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਬੇਰ ਸਾਹਿਬ ਵਿਖੇ ਮੱਥਾ ਟੇਕਿਆ। ਪ੍ਰਧਾਨ ਮੰਤਰੀ ਦੇ ਨਾਲ ਕੇਂਦਰੀ ਫੂਡ ਪ੍ਰੋਸੈੱਸਿੰਗ ਇੰਡਸਟਰੀਜ਼ ਮੰਤਰੀ, ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਨ।
ਪ੍ਰਧਾਨ ਮੰਤਰੀ ਨੇ ਗੁਰਦੁਆਰੇ ਦੇ ਮੁੱਖ ਪਰਿਸਰ ਅੰਦਰ ਅਰਦਾਸ ਕੀਤੀ ਅਤੇ ਗ੍ਰੰਥੀਆਂ ਨੇ ਉਨ੍ਹਾਂ ਨੂੰ ਸਿਰੋਪਾ ਭੇਂਟ ਕੀਤਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਗੁਰਦੁਆਰੇ ਦੀ ਪਰਿਕਰਮਾ ਕੀਤੀ ਅਤੇ ਉਹ ਉਸ ਬੇਰੀ ਦੇ ਦਰੱਖਤ ਕੋਲ ਵੀ ਗਏ ਜਿੱਥੇ ਕਿਹਾ ਜਾਂਦਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ 14 ਸਾਲ ਉਸ ਹੇਠ ਬੈਠ ਕੇ ਕੀਤੀ ਸੀ।
ਇਸ ਦੇ ਬਾਅਦ ਪ੍ਰਧਾਨ ਮੰਤਰੀ ਡੇਰਾ ਬਾਬਾ ਨਾਨਕ ਲਈ ਰਵਾਨਾ ਹੋ ਗਏ ਜਿੱਥੇ ਉਹ ਯਾਤਰੀ ਟਰਮੀਨਲ ਭਵਨ ਦਾ ਉਦਘਾਟਨ ਕਰਨਗੇ ਅਤੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੇ ਪਹਿਲੇ ਜਥੇ ਨੂੰ ਰਵਾਨਾ ਕਰਨਗੇ।
ਵੀਆਰਆਰਕੇ
Blessed morning at the Shri Gurudwara Ber Sahib in Sultanpur Lodhi. pic.twitter.com/1lpwHRZbLT
— Narendra Modi (@narendramodi) November 9, 2019