Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਿਜ਼ੋਰਮ ਅਤੇ ਅਰੁਣਾਚਲ ਪ੍ਰਦੇਸ਼ ਦੇ ਸਥਾਪਨਾ ਦਿਵਸ ‘ਤੇ ਉੱਥੋਂ ਦੇ ਲੋਕਾਂ ਨੂੰ ਵਧਾਈ ਦਿੱਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਿਜ਼ੋਰਮ ਅਤੇ ਅਰੁਣਾਚਲ ਪ੍ਰਦੇਸ਼ ਦੇ ਸਥਾਪਨਾ ਦਿਵਸ ‘ਤੇ ਉੱਥੋਂ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਮਿਜ਼ੋਰਮ ਦੇ ਸਥਾਪਨਾ ਦਿਵਸ ‘ਤੇ ਉੱਥੋਂ ਦੇ ਸ਼ਾਨਦਾਰ (ਨਾਯਾਬ) ਲੋਕਾਂ ਨੂੰ ਵਧਾਈਆਂ। ਸਾਨੂੰ ਇਸ ਰਾਜ ਦੇ ਸਮ੍ਰਿੱਧ (ਖੁਸ਼ਹਾਲ) ਸੱਭਿਆਚਾਰ ‘ਤੇ ਮਾਣ ਹੈ। ਮਿਜ਼ੋਰਮ ਦੇ ਲੋਕਾਂ ਨੇ ਕਈ ਖੇਤਰਾਂ ਵਿੱਚ ਉਤਕ੍ਰਿਸ਼ਟ ਪ੍ਰਦਰਸ਼ਨ ਕੀਤਾ ਹੈ ਅਤੇ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਦਿੱਤਾ ਹੈ। ਮੈਂ ਆਉਣ ਵਾਲੇ ਵਰ੍ਹਿਆਂ ਵਿੱਚ ਮਿਜ਼ੋਰਮ ਦੇ ਵਿਕਾਸ ਲਈ ਪ੍ਰਾਰਥਨਾ ਕਰਦਾ ਹਾਂ।
ਅਰੁਣਾਚਲ ਪ੍ਰਦੇਸ਼ ਦੇ ਸਥਾਪਨਾ ਦਿਵਸ ‘ਤੇ ਰਾਜ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ। ਇਹ ਰਾਜ ਦੇਸ਼ ਭਗਤੀ ਅਤੇ ਰਾਸ਼ਟਰ ਦੇ ਵਿਕਾਸ ਪ੍ਰਤੀ ਅਟੁੱਟ ਪ੍ਰਤੀਬੱਧਤਾ ਦਾ ਸਮਾਨਾਰਥੀ ਹੈ। ਮੈਂ ਅਰੁਣਾਚਲ ਪ੍ਰਦੇਸ਼ ਦੀ ਨਿਰੰਤਰ ਪ੍ਰਗਤੀ ਲਈ ਪ੍ਰਾਰਥਨਾ ਕਰਦਾ ਹਾਂ।”

******

ਵੀਆਰਆਰਕੇ/ਐੱਸਐੱਚ