ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਬੋਰਿਸ ਜੌਨਸਨ ਦਰਮਿਆਨ ਅੱਜ ਟੈਲੀਫੋਨ ‘ਤੇ ਗੱਲਬਾਤ ਹੋਈ।
ਦੋਹਾਂ ਨੇਤਾਵਾਂ ਨੇ ਨਵੇਂ ਦਹਾਕੇ ਵਿੱਚ ਭਾਰਤ-ਬ੍ਰਿਟੇਨ (ਯੂਕੇ) ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੀ ਇੱਛਾ ਪ੍ਰਗਟਾਈ। ਉਹ ਇਸ ਗੱਲ ‘ਤੇ ਸਹਿਮਤ ਹੋਏ ਕਿ ਇਸ ਉਦੇਸ਼ ਦੀ ਪ੍ਰਾਪਤੀ ਲਈ ਇੱਕ ਵਿਆਪਕ ਰੋਡਮੈਪ (ਰੂਪਰੇਖਾ) ਤਿਆਰ ਕਰਨਾ ਉਪਯੋਗੀ ਹੋਵੇਗਾ।
ਦੋਹਾਂ ਨੇਤਾਵਾਂ ਨੇ ਭਾਰਤ ਅਤੇ ਬ੍ਰਿਟੇਨ ਦਰਮਿਆਨ ਜਲਵਾਯੂ ਪਰਿਵਰਤਨ ਦੇ ਖੇਤਰ ਵਿੱਚ ਵਿਸ਼ੇਸ਼ ਕਰਕੇ ਆਪਦਾ ਰੋਧੀ ਬੁਨਿਆਦੀ-ਢਾਂਚੇ ਲਈ ਗਠਬੰਧਨ (ਸੀਡੀਆਰਆਈ) ਦੇ ਸੰਦਰਭ ਵਿੱਚ ਆਪਸੀ ਸਹਿਯੋਗ ‘ਤੇ ਆਪਣੀ ਤਸੱਲੀ ਪ੍ਰਗਟਾਈ। ਪ੍ਰਧਾਨ ਮੰਤਰੀ ਮੋਦੀ ਨੇ ਇਸ ਵਰ੍ਹੇ ਦੇ ਅੰਤ ਵਿੱਚ, ਗਲਾਸਗੋ ਵਿੱਚ ਸੀਓਪੀ- 26 ਦੇ ਸੱਦੇ ਲਈ ਪ੍ਰਧਾਨ ਮੰਤਰੀ ਜੌਨਸਨ ਦਾ ਧੰਨਵਾਦ ਕੀਤਾ।
ਦੋਹਾਂ ਪ੍ਰਧਾਨ ਮੰਤਰੀਆਂ ਨੇ ਕੋਵਿਡ-19 ਮਹਾਮਾਰੀ ਬਾਰੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਬ੍ਰਿਟੇਨ ਦੀ ਸਿਹਤ ਮੰਤਰੀ ਸੁਸ਼੍ਰੀ ਨਦੀਨ ਡੋਰਿਜ (Ms. Nadine Dorries) ਦੇ ਕੋਰੋਨਾਵਾਇਰਸ ਨਾਲ ਪੀੜਤ ਹੋਣ ‘ਤੇ ਚਿੰਤਾ ਪ੍ਰਗਟਾਈ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੀ ਜੌਨਸਨ ਨੂੰ ਪਰਸਪਰ ਸੁਵਿਧਾਜਨਕ ਮਿਤੀਆਂ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ।
******
ਵੀਆਰਆਰਕੇ/ਏਕੇ
PM @narendramodi’s telephonic conversation with PM @BorisJohnson of the UK. https://t.co/NNvPXpg4Us
— PMO India (@PMOIndia) March 12, 2020
via NaMo App pic.twitter.com/AG8lHXDBsy