Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਅਤੇ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਦਰਮਿਆਨ ਟੈਲੀਫੋਨ ‘ਤੇ ਗੱਲਬਾਤ ਹੋਈ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਮਹਾਮਹਿਮ ਸ਼ੇਖ ਮੁਹੰਮਦ ਬਿਨ ਜਾਯਦ ਅਲ ਨਾਹਯਾਨ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ ।

ਦੋਹਾਂ ਨੇਤਾਵਾਂ ਨੇ ਦੁਨੀਆ ਵਿੱਚ ਜਾਰੀ ਕੋਵਿਡ-19 ਮਹਾਮਾਰੀ ਦੇ ਪ੍ਰਕੋਪ, ਦੋਹਾਂ ਦੇਸ਼ਾਂ ਵਿੱਚ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਸੂਚਨਾ ਅਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਨਾਲ ਹੀ ਉਨ੍ਹਾਂ ਦੀਆਂ ਸਰਕਾਰਾਂ ਦੁਆਰਾ ਉਠਾਏ ਜਾ ਰਹੇ ਕਦਮਾਂ ਬਾਰੇ ਵੀ ਇੱਕ-ਦੂਜੇ ਨੂੰ ਦੱਸਿਆ। ਉਨ੍ਹਾਂ ਨੇ ਇਸ ਗੱਲ ਉੱਤੇ ਸਹਿਮਤੀ ਪ੍ਰਗਟਾਈ ਕਿ ਵਾਇਰਸ ਨੂੰ ਕੰਟਰੋਲ ਕਰਨ ਦੇ ਲਿਹਾਜ ਨਾਲ ਅਗਲੇ ਕੁਝ ਹਫ਼ਤੇ ਅਹਿਮ ਹੋਣਗੇ ਅਤੇ ਸਾਰੇ ਦੇਸ਼ਾਂ ਨੂੰ ਇਸ ਮਹਾਮਾਰੀ ਨਾਲ ਨਜਿੱਠਣ ਲਈ ਸੰਗਠਿਤ ਅਤੇ ਤਾਲਮੇਲੀ ਯਤਨ ਕਰਨ ਦੀ ਜ਼ਰੂਰਤ ਹੋਵੇਗੀ। ਇਸ ਸੰਦਰਭ ਵਿੱਚ, ਉਨ੍ਹਾਂ ਨੇ ਅੱਜ ਹੋਏ ਜੀ20 ਨੇਤਾਵਾਂ ਦੇ ਵਰਚੁਅਲ ਸਮਿਟ ਦੇ ਆਯੋਜਨ ਦੀ ਪ੍ਰਸ਼ੰਸਾ ਕੀਤੀ, ਜਿਸ ਵਿੱਚ ਮਹਾਮਾਰੀ ਬਾਰੇ ਚਰਚਾ ਹੋਈ ਸੀ।

ਦੋਹਾਂ ਨੇਤਾਵਾਂ ਨੇ ਦੁਵੱਲੇ ਸਬੰਧਾਂ ਨਾਲ ਜੁੜੀ ਮਜ਼ਬੂਤੀ ਅਤੇ ਸਮ੍ਰਿੱਧੀ ਦੀ ਅਹਮੀਅਤ ਉੱਤੇ ਜ਼ੋਰ ਦਿੱਤਾ। ਉਨ੍ਹਾਂ ਨੇ ਮੌਜੂਦਾ ਹਾਲਾਤ ਵਿੱਚ, ਖਾਸ ਤੌਰ ‘ਤੇ ਲੌਜਿਸਟਿਕਲ ਸਪਲਾਈ ਲਾਈਨਾਂ ਦੀ ਨਿਰੰਤਰਤਾ ਸੁਨਿਸ਼ਚਿਤ ਕਰਨ ਲਈ, ਦੋਹਾਂ ਦੇਸ਼ਾਂ ਦੇ ਅਧਿਕਾਰੀਆਂ ਦਰਮਿਆਨ ਨਿਯਮਿਤ ਸਲਾਹ-ਮਸ਼ਵਰਾ ਬਣਾਈ ਰੱਖਣ ਉੱਤੇ ਸਹਿਮਤੀ ਪ੍ਰਗਟਾਈ।

ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਨੇ ਪ੍ਰਧਾਨ ਮੰਤਰੀ ਨੂੰ ਸੰਯੁਕਤ ਅਰਬ ਅਮੀਰਾਤ (ਯੂਏਈ) ਵਿੱਚ ਰਹਿ ਰਹੇ 20 ਲੱਖ ਤੋਂ ਜ਼ਿਆਦਾ ਭਾਰਤੀਆਂ ਦੀ ਕੁਸ਼ਲਤਾ ਪ੍ਰਤੀ ਭਰੋਸਾ ਦਿਵਾਇਆ ਅਤੇ ਉੱਥੇ ਦੀ ਅਰਥਵਿਵਸਥਾ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਸਵੀਕਾਰ ਕੀਤਾ। ਪ੍ਰਧਾਨ ਮੰਤਰੀ ਨੇ ਮੌਜੂਦਾ ਸਥਿਤੀ ਵਿੱਚ ਭਾਰਤੀ ਪ੍ਰਵਾਸੀਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਲੈ ਕੇ ਵਿਅਕਤੀਗਤ ਤੌਰ ‘ਤੇ ਧਿਆਨ ਦਿੱਤੇ ਜਾਣ ਲਈ ਕ੍ਰਾਊਨ ਪ੍ਰਿੰਸ ਦਾ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਕ੍ਰਾਊਨ ਪ੍ਰਿੰਸ ਅਤੇ ਸ਼ਾਹੀ ਪਰਿਵਾਰ ਦੇ ਨਾਲ ਹੀ ਅਮੀਰਾਤ ਦੇ ਨਾਗਰਿਕਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ। ਕ੍ਰਾਊਨ ਪ੍ਰਿੰਸ ਨੇ ਪ੍ਰਧਾਨ ਮੰਤਰੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

***

ਵੀਆਰਆਰਕੇ/ਏਕੇ