ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੋਰੀਆ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਮੂਨ ਜੇ-ਇਨ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ।
ਪ੍ਰਧਾਨ ਮੰਤਰੀ ਮੋਦੀ ਨੇ ਪਿਛਲੇ ਸਾਲ ਕੋਰੀਆ ਗਣਰਾਜ ਦੀ ਆਪਣੀ ਯਾਤਰਾ ਨੂੰ ਗਰਮਜੋਸ਼ੀ ਨਾਲ ਯਾਦ ਕੀਤਾ ਅਤੇ ਦੋਹਾਂ ਦੇਸ਼ਾਂ ਦਰਮਿਆਨ ਬੜੀ ਤੇਜ਼ੀ ਨਾਲ ਨਿਰੰਤਰ ਗੂੜ੍ਹੇ ਹੁੰਦੇ ਸਬੰਧਾਂ ’ਤੇ ਤਸੱਲੀ ਪ੍ਰਗਟਾਈ।
ਦੋਹਾਂ ਨੇਤਾਵਾਂ ਨੇ ਕੋਵਿਡ-19 ਆਲਮੀ ਮਹਾਮਾਰੀ ਅਤੇ ਇਸ ਦੀ ਵਜ੍ਹਾ ਨਾਲ ਗਲੋਬਲ ਸਿਹਤ ਪ੍ਰਣਾਲੀਆਂ ਸਾਹਮਣੇ ਉਤਪੰਨ ਚੁਣੌਤੀਆਂ ਦੇ ਨਾਲ-ਨਾਲ ਆਰਥਿਕ ਸਥਿਤੀ ’ਤੇ ਵੀ ਚਰਚਾ ਕੀਤੀ। ਇਸ ਦੇ ਨਾਲ ਹੀ ਦੋਹਾਂ ਨੇਤਾਵਾਂ ਨੇ ਇਸ ਮਹਾਮਾਰੀ ਨਾਲ ਨਜਿੱਠਣ ਲਈ ਆਪਣੇ-ਆਪਣੇ ਦੇਸ਼ਾਂ ਵਿੱਚ ਉਠਾਏ ਗਏ ਵਿਭਿੰਨ ਕਦਮਾਂ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ।
ਪ੍ਰਧਾਨ ਮੰਤਰੀ ਨੇ ਇਸ ਸੰਕਟ ਨਾਲ ਨਜਿੱਠਣ ਲਈ ਕੋਰੀਆ ਗਣਰਾਜ ਦੁਆਰਾ ਇਸਤੇਮਾਲ ਵਿੱਚ ਲਿਆਂਦੇ ਜਾ ਰਹੇ ‘ਟੈਕਨੋਲੋਜੀ ਅਧਾਰਿਤ ਉਪਾਵਾਂ’ ਲਈ ਉਨ੍ਹਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਰਾਸ਼ਟਰਪਤੀ ਮੂਨ ਜੇ-ਇਨ ਨੇ ਕਿਹਾ ਕਿ ਭਾਰਤੀ ਅਥਾਰਿਟੀਆਂ ਨੇ ਜਿਸ ਤਰ੍ਹਾਂ ਭਾਰਤ ਦੀ ਵਿਸ਼ਾਲ ਅਬਾਦੀ ਨੂੰ ਇਕਜੁੱਟਤਾ ਦਾ ਪਰਿਚੈ ਦਿੰਦੇ ਹੋਏ, ਇਸ ਮਹਾਮਾਰੀ ਨਾਲ ਲੜਨ ਲਈ ਪ੍ਰੇਰਿਤ ਕੀਤਾ ਹੈ, ਉਹ ਅਤਿਅੰਤ ਪ੍ਰਸ਼ੰਸਾਯੋਗ ਹੈ।
ਕੋਰੀਆ ਦੇ ਰਾਸ਼ਟਰਪਤੀ ਨੇ ਭਾਰਤ ਵਿੱਚ ਕੋਰਿਆਈ ਨਾਗਰਿਕਾਂ ਨੂੰ ਭਾਰਤੀ ਅਧਿਕਾਰੀਆਂ ਦੁਆਰਾ ਦਿੱਤੇ ਜਾ ਰਹੇ ਵਿਆਪਕ ਸਹਿਯੋਗ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ।
ਪ੍ਰਧਾਨ ਮੰਤਰੀ ਨੇ ਭਾਰਤੀ ਕੰਪਨੀਆਂ ਦੁਆਰਾ ਹਾਸਲ ਕੀਤੇ ਜਾ ਰਹੇ ਚਿਕਿਤਸਾ ਉਪਕਰਣਾਂ ਦੀ ਸਪਲਾਈ ਅਤੇ ਢੁਆਈ ਨੂੰ ਸੁਵਿਧਾਜਨਕ ਬਣਾਉਣ ਲਈ ਕੋਰੀਆ ਸਰਕਾਰ ਦੀ ਸ਼ਲਾਘਾ ਕੀਤੀ।
ਦੋਵੇਂ ਨੇਤਾ ਇਸ ਗੱਲ ਉੱਤੇ ਸਹਿਮਤ ਹੋਏ ਕਿ ਉਨ੍ਹਾਂ ਦੇ ਮਾਹਿਰ ਇੱਕ-ਦੂਜੇ ਨਾਲ ਸਲਾਹ-ਮਸ਼ਵਰਾ ਕਰਨਾ ਅਤੇ ਆਪਣੇ-ਆਪਣੇ ਅਨੁਭਵ ਸਾਂਝੇ ਕਰਨਾ ਨਿਰੰਤਰ ਜਾਰੀ ਰੱਖਣਗੇ। ਦਰਅਸਲ, ਦੋਹਾਂ ਹੀ ਦੇਸ਼ਾਂ ਦੇ ਮਾਹਿਰ ‘ਕੋਵਿਡ-19’ ਦਾ ਕਾਰਗਰ ਇਲਾਜ ਲੱਭਣ ਲਈ ਜ਼ਰੂਰੀ ਖੋਜਾਂ ਕਰ ਰਹੇ ਹਨ।
ਪ੍ਰਧਾਨ ਮੰਤਰੀ ਨੇ ਕੋਰੀਆ ਵਿੱਚ ਨੈਸ਼ਨਲ ਅਸੈਂਬਲੀ ਦੀਆਂ ਅਗਾਮੀ ਚੋਣਾਂ ਲਈ ਰਾਸ਼ਟਰਪਤੀ ਮੂਨ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।
*****
ਵੀਆਰਆਰਕੇ/ਕੇਪੀ
Had a telephone conversation with President @moonriver365 on the prevailing COVID-19 situation and how we can fight this pandemic through cooperation and leveraging the power of technology. https://t.co/e51GAApSaP
— Narendra Modi (@narendramodi) April 9, 2020