ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਪਾਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼ਿੰਜ਼ੋ ਅਬੇ (H.E. Shinzo Abe) ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ।
ਦੋਹਾਂ ਨੇਤਾਵਾਂ ਨੇ ਕੋਵਿਡ-19 ਮਹਾਮਾਰੀ ਕਾਰਨ ਉਤਪੰਨ ਆਲਮੀ ਸਿਹਤ ਅਤੇ ਆਰਥਿਕ ਚੁਣੌਤੀਆਂ ’ਤੇ ਚਰਚਾ ਕੀਤੀ। ਉਨ੍ਹਾਂ ਨੇ ਇਸ ਸੰਕਟ ਨਾਲ ਨਜਿੱਠਣ ਲਈ ਆਪਣੇ-ਆਪਣੇ ਦੇਸ਼ ਵਿੱਚ ਉਠਾਏ ਗਏ ਕਦਮਾਂ ਬਾਰੇ ਵੀ ਚਰਚਾ ਕੀਤੀ।
ਦੋਹਾਂ ਨੇਤਾਵਾਂ ਨੇ ਸੰਕਟ ਦੀ ਇਸ ਘੜੀ ਵਿੱਚ ਦੋਹਾਂ ਦੇਸ਼ਾਂ ਵਿੱਚ ਮੌਜੂਦ ਦੋਹਾਂ ਦੇਸ਼ਾਂ ਦੇ ਨਾਗਰਿਕਾਂ ਨੂੰ ਪ੍ਰਦਾਨ ਕੀਤੀ ਗਈ ਸਹਾਇਤਾ ਅਤੇ ਸੁਵਿਧਾ ਲਈ ਇੱਕ-ਦੂਜੇ ਦੀ ਸ਼ਲਾਘਾ ਕੀਤੀ ਅਤੇ ਇਸ ਤਰ੍ਹਾਂ ਦੇ ਤਾਲਮੇਲ ਨੂੰ ਜਾਰੀ ਰੱਖਣ ’ਤੇ ਸਹਿਮਤੀ ਪ੍ਰਗਟਾਈ।
ਦੋਹਾਂ ਨੇਤਾਵਾਂ ਨੇ ਇਸ ਗੱਲ ’ਤੇ ਸਹਿਮਤੀ ਪ੍ਰਗਟਾਈ ਕਿ ਭਾਰਤ-ਜਪਾਨ ਸਾਂਝੇਦਾਰੀ ਇਸ ਮਹਾਮਾਰੀ ਤੋਂ ਉਤਪੰਨ ਚੁਣੌਤੀਆਂ ਦਾ ਸਮਾਧਾਨ ਤਲਾਸ਼ਣ ਵਿੱਚ ਦੁਨੀਆ ਦੀ ਮਦਦ ਕਰਨ ਲਈ ਮਹੱਤਵਪੂਰਨ ਭੂਮਿਕਾ ਨਿਭਾ ਸਕਦੀ ਹੈ।
*****
ਵੀਆਰਆਰਕੇ/ਕੇਪੀ