ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 23 ਅਪ੍ਰੈਲ 2020 ਨੂੰ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਮਹਾਮਹਿਮ ਲੀ ਸਿਏਨ ਲੂੰਗ ਨਾਲ ਟੈਲੀਫੋਨʼਤੇ ਗੱਲਬਾਤ ਕੀਤੀ।
ਦੋਹਾਂ ਨੇਤਾਵਾਂ ਨੇ ਕੋਵਿਡ –19 ਮਹਾਮਾਰੀ ਤੋਂ ਪੈਦਾ ਹੋਈਆਂ ਸਿਹਤ ਅਤੇ ਆਰਥਿਕ ਚੁਣੌਤੀਆਂ ‘ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਉਨ੍ਹਾਂ ਨੇ ਮਹਾਮਾਰੀ ਅਤੇ ਇਸ ਦੇ ਆਰਥਿਕ ਅਤੇ ਸਮਾਜਿਕ ਪ੍ਰਭਾਵਾਂ ਨਾਲ ਨਜਿੱਠਣ ਲਈ ਆਪਣੇ-ਆਪਣੇ ਦੇਸ਼ਾਂ ਵਿੱਚ ਅਪਣਾਏ ਜਾ ਰਹੇ ਉਪਾਵਾਂ ਬਾਰੇ ਇੱਕ ਦੂਜੇ ਨੂੰ ਅੱਪਡੇਟ ਕੀਤਾ।
ਪ੍ਰਧਾਨ ਮੰਤਰੀ ਨੇ ਸਿੰਗਾਪੁਰ ਨੂੰ ਮੈਡੀਕਲ ਉਤਪਾਦਾਂ ਸਮੇਤ ਜ਼ਰੂਰੀ ਵਸਤਾਂ ਦੀ ਸਪਲਾਈ ਨੂੰ ਬਣਾਈ ਰੱਖਣ ਲਈ ਹਰ ਸੰਭਵ ਸਹਿਯੋਗ ਦੇਣ ਦਾ ਵਾਅਦਾ ਕੀਤਾ। ਪ੍ਰਧਾਨ ਮੰਤਰੀ ਨੇ ਸਿੰਗਾਪੁਰ ਵਿੱਚ ਭਾਰਤੀ ਨਾਗਰਿਕਾਂ ਨੂੰ ਦਿੱਤੇ ਜਾ ਰਹੇ ਸਹਿਯੋਗ ਦੀ ਵੀ ਸ਼ਲਾਘਾ ਕੀਤੀ।
ਦੋਹਾਂ ਨੇਤਾਵਾਂ ਨੇ ਮੌਜੂਦਾ ਸੰਦਰਭ ਵਿੱਚ ਭਾਰਤ-ਸਿੰਗਾਪੁਰ ਰਣਨੀਤਕ ਭਾਈਵਾਲੀ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ। ਉਹ ਕੋਵਿਡ –19 ਤੋਂ ਪੈਦਾ ਹੋਈਆਂ ਮੌਜੂਦਾ ਅਤੇ ਭਵਿੱਖ ਦੀਆਂ ਚੁਣੌਤੀਆਂ ਦਾ ਸਮਾਧਾਨ ਕਰਨ ਲਈ ਆਪਸੀ ਸਹਿਯੋਗ ਨਾਲ ਕੰਮ ਕਰਨ ਲਈ ਸਹਿਮਤ ਹੋਏ।
ਪ੍ਰਧਾਨ ਮੰਤਰੀ ਨੇ ਮੌਜੂਦਾ ਸੰਕਟ ਦੌਰਾਨ ਸਿੰਗਾਪੁਰ ਦੇ ਲੋਕਾਂ ਦੀ ਸਿਹਤ ਅਤੇ ਤੰਦਰੁਸਤੀ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।
*****
ਵੀਆਰਆਰਕੇ/ਏਕੇ
Exchanged views on the COVID-19 pandemic with PM @leehsienloong, and thanked him for the support and care being extended to Indian citizens in Singapore. The India-Singapore strategic partnership can contribute to stability and prosperity in the post-COVID world.
— Narendra Modi (@narendramodi) April 23, 2020