Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਹੰਦਵਾੜਾ ਵਿੱਚ ਸ਼ਹੀਦ ਹੋਏ ਸੈਨਿਕਾਂ ਅਤੇ ਸੁਰੱਖਿਆ ਕਰਮੀਆਂ ਨੂੰ ਸ਼ਰਧਾਂਜਲੀਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜੰਮੂ ਤੇ ਕਸ਼ਮੀਰ ਦੇ ਹੰਦਵਾੜਾ ਵਿੱਚ ਸ਼ਹੀਦ ਹੋਏ ਬਹਾਦਰ ਸੈਨਿਕਾਂ ਅਤੇ ਸੁਰੱਖਿਆ ਕਰਮੀਆਂ ਨੂੰ ਸ਼ਰਧਾਂਜਲੀਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਕਿਹਾ, “ਹੰਦਵਾੜਾ ਵਿੱਚ ਸ਼ਹੀਦ ਹੋਏ ਸਾਡੇ ਸਾਹਸੀ ਸੈਨਿਕਾਂ ਅਤੇ ਸੁਰੱਖਿਆ ਕਰਮੀਆਂ ਨੂੰ ਸ਼ਰਧਾਂਜਲੀ। ਉਨ੍ਹਾਂ ਦੀ ਬੀਰਤਾ ਅਤੇ ਬਲੀਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕੇਗਾ। ਇਨ੍ਹਾਂ ਸਾਰਿਆਂ ਨੇ ਅਤਿਅੰਤ ਸਮਰਪਣ ਭਾਵ ਨਾਲ ਰਾਸ਼ਟਰ ਦੀ ਸੇਵਾ ਕੀਤੀ ਅਤੇ ਸਾਡੇ ਨਾਗਰਿਕਾਂ ਦੀ ਰੱਖਿਆ ਲਈ ਅਣਥੱਕ ਮਿਹਨਤ ਕੀਤੀ। ਉਨ੍ਹਾਂ ਦੇ ਪਰਿਵਾਰਾਂ ਅਤੇ ਮਿੱਤਰਾਂ ਪ੍ਰਤੀ ਗਹਿਰੀ ਸੰਵੇਦਨਾ।”

ਵੀਆਰਆਰਕੇ/ਕੇਪੀ