ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਬੰਗਾਲ ਦੀ ਖਾੜੀ ’ਚ ਵਿਕਸਿਤ ਹੋ ਰਹੇ ਚੱਕਰਵਾਤੀ ਤੂਫ਼ਾਨ ‘ਅੰਫਾਨ’ ਤੋਂ ਬਚਾਅ ਲਈ ਕੀਤੇ ਜਾ ਰਹੇ ਉਪਾਵਾਂ ਦੀ ਸਮੀਖਿਆ ਕੀਤੀ।
ਪ੍ਰਧਾਨ ਮੰਤਰੀ ਨੇ ਪੂਰੀ ਸਥਿਤੀ ਦਾ ਜਾਇਜ਼ਾ ਲਿਆ ਅਤੇ ‘ਰਾਸ਼ਟਰੀ ਆਪਦਾ ਪ੍ਰਤੀਕਿਰਿਆ ਬਲ’ (ਐੱਨਡੀਆਰਐੱਫ਼) ਵੱਲੋਂ ਪੇਸ਼ ਤੂਫ਼ਾਨ ਦੇ ਟਾਕਰੇ ਦੀਆਂ ਤਿਆਰੀਆਂ ਅਤੇ ਲੋਕਾਂ ਨੂੰ ਉੱਥੋਂ ਕੱਢਣ ਦੀ ਯੋਜਨਾ ਦੀ ਸਮੀਖਿਆ ਕੀਤੀ।
ਪ੍ਰਤੀਕਿਰਿਆ ਯੋਜਨਾ ਦੀ ਪੇਸ਼ਕਾਰੀ ਦੌਰਾਨ ਡਾਇਰੈਕਟਰ ਜਨਰਲ ਡੀਜੀ, ਐੱਨਡੀਆਰਐੱਫ਼ ਨੇ ਸੂਚਿਤ ਕੀਤਾ ਕਿ 25 ਐੱਨਡੀਆਰਐੱਫ਼ ਟੀਮਾਂ ਮੌਕਾ ਸੰਭਾਲਣ ਲਈ ਤੈਨਾਤ ਕੀਤੀਆਂ ਗਈਆਂ ਹਨ, ਜਦ ਕਿ 12 ਹੋਰ ਰਾਖਵੀਂਆਂ ਟੀਮਾਂ ਪੂਰੀ ਤਰ੍ਹਾਂ ਤਿਆਰ ਰੱਖੀਆਂ ਗਈਆਂ ਹਨ। ਇਸ ਦੇ ਨਾਲ ਹੀ 24 ਹੋਰ ਟੀਮਾਂ ਨੂੰ ਵੀ ਦੇਸ਼ ਦੇ ਵੱਖੋ–ਵੱਖਰੇ ਹਿੱਸਿਆਂ ਵਿੱਚ ਤਿਆਰ ਰਹਿਣ ਲਈ ਆਖ ਦਿੱਤਾ ਗਿਆ ਹੈ।
ਇਸ ਮੀਟਿੰਗ ਵਿੱਚ ਭਾਰਤ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ; ਪ੍ਰਧਾਨ ਮੰਤਰੀ ਦੇ ਪ੍ਰਿੰਸੀਪਲ ਸਲਾਹਕਾਰ ਸ਼੍ਰੀ ਪੀਕੇ ਸਿਨਹਾ, ਕੈਬਨਿਟ ਸਕੱਤਰ ਸ਼੍ਰੀ ਰਾਜੀਵ ਗਾਬਾ ਨੇ ਵੀ ਹਿੱਸਾ ਲਿਆ।
*****
ਵੀਆਰਆਰਕੇ/ਐੱਸਐੱਚ
Reviewed the preparedness regarding the situation due to cyclone ‘Amphan.’ The response measures as well as evacuation plans were discussed. I pray for everyone's safety and assure all possible support from the Central Government. https://t.co/VJGCRE7jBO
— Narendra Modi (@narendramodi) May 18, 2020