ਪ੍ਰਧਾਨ ਮੰਤਰੀ ਨੇ ਕਿਹਾ ਖੇਤੀਬਾੜੀ ਸੰਸਥਾਨ ਵਿਦਿਆਰਥੀਆਂ ਨੂੰ ਖੇਤੀਬਾੜੀ ਨੂੰ ਖੋਜ ਤੇ ਅਗਾਂਹਵਧੂ ਟੈਕਨੋਲੋਜੀ ਨਾਲ ਜੋੜਨ ਵਿੱਚ ਮਦਦ ਕਰਨਗੇ
ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ‘ਆਤਮਨਿਰਭਰ ਅਭਿਯਾਨ’ ਨੂੰ ਸਫ਼ਲ ਬਣਾਉਣ ਦੀ ਤਾਕੀਦ ਕੀਤੀ
10,000 ਕਰੋੜ ਤੋਂ ਵੱਧ ਦੇ ਪਾਣੀ ਨਾਲ ਸਬੰਧਿਤ 500 ਪ੍ਰੋਜੈਕਟ ਬੁੰਦੇਲਖੰਡ ਲਈ ਪ੍ਰਵਾਨ ਕੀਤੇ; 3,000 ਕਰੋੜ ਰੁਪਏ ਕੀਮਤ ਦੇ ਪ੍ਰੋਜੈਕਟ ਪਹਿਲਾਂ ਹੀ ਸ਼ੁਰੂ ਹੋ ਚੁੱਕੇ ਹਨ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਰਾਣੀ ਲਕਸ਼ਮੀ ਬਾਈ ਸੈਂਟਰਲ ਐਗਰੀਕਲਚਰਲ ਯੂਨੀਵਰਸਿਟੀ ਦੇ ਕਾਲਜ ਤੇ ਪ੍ਰਸ਼ਾਸਨਿਕ ਭਵਨਾਂ ਦਾ ਉਦਘਾਟਨ ਕੀਤਾ। ਉਨ੍ਹਾਂ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।
ਪ੍ਰਧਾਨ ਮੰਤਰੀ ਨੇ ਹਰੇਕ ਨੂੰ ਵਧਾਈ ਦਿੱਤੀ ਤੇ ਆਸ ਪ੍ਰਗਟਾਈ ਕਿ ਇਸ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਕਰ ਕੇ ਵਿਦਿਆਰਥੀ ਸਰਗਰਮੀ ਨਾਲ ਦੇਸ਼ ਦੇ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਬਣਾਉਣ ਵਿੱਚ ਯੋਗਦਾਨ ਪਾਉਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਇਮਾਰਤ ਕਾਰਨ ਮੁਹੱਈਆ ਹੋਣ ਵਾਲੀਆਂ ਨਵੀਆਂ ਸੁਵਿਧਾਵਾਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਲਈ ਉਤਸ਼ਾਹਿਤ ਤੇ ਪ੍ਰੇਰਿਤ ਕਰਨਗੀਆਂ।
ਰਾਣੀ ਲਕਸ਼ਮੀ ਬਾਈ ਦੇ ਕਥਨ ਕਿ ‘ਮੈਂ ਆਪਣੀ ਝਾਂਸੀ ਨਹੀਂ ਦੇਵਾਂਗੀ’ ਦਾ ਜ਼ਿਕਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਝਾਂਸੀ ਤੇ ਬੁੰਦੇਲਖੰਡ ਦੇ ਨਿਵਾਸੀਆਂ ਨੂੰ ਤਾਕੀਦ ਕੀਤੀ ਕਿ ਉਹ ਆਤਮਨਿਰਭਰ ਭਾਰਤ ਨੂੰ ਸਫ਼ਲ ਬਣਾਉਣ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਦੀ ਆਤਮਨਿਰਭਰ ਭਾਰਤ ਅਭਿਯਾਨ ਵਿੱਚ ਯੋਗਦਾਨ ਪਾਉਣ ਲਈ ਇੱਕ ਪ੍ਰਮੁੱਖ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿੱਚ ਆਤਮਨਿਰਭਰਤਾ ਲਿਆਉਣ ਪਿੱਛੇ ਕਿਸਾਨਾਂ ਨੂੰ ਉਤਪਾਦਕ ਦੇ ਨਾਲ–ਨਾਲ ਉੱਦਮੀ ਬਣਾਉਣ ਦਾ ਟੀਚਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸੇ ਭਾਵਨਾ ਦੀ ਤਰਜ਼ ’ਤੇ ਕਈ ਇਤਿਹਾਸਿਕ ਖੇਤੀਬਾੜੀ ਸੁਧਾਰ ਕੀਤੇ ਗਏ। ਹੋਰ ਉਦਯੋਗਾਂ ਵਾਂਗ, ਹੁਣ ਕਿਸਾਨ ਵੀ ਆਪਣੇ ਉਤਪਾਦ ਦੇਸ਼ ਵਿੱਚ ਕਿਤੇ ਵੀ ਵੇਚ ਸਕਦੇ ਹਨ, ਜਿੱਥੇ ਵੀ ਉਨ੍ਹਾਂ ਨੂੰ ਬਿਹਤਰ ਕੀਮਤਾਂ ਮਿਲਦੀਆਂ ਹੋਣ। ਉਨ੍ਹਾਂ ਕਿਹਾ ਕਿ ਇੱਕ ਕਲਸਟਰ ਅਧਾਰਿਤ ਪਹੁੰਚ ਰਾਹੀਂ ਉਦਯੋਗਾਂ ਨੂੰ ਬਿਹਤਰ ਸੁਵਿਧਾਵਾਂ ਮੁਹੱਈਆ ਕਰਵਾਉਣ ਅਤੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ 1 ਲੱਖ ਕਰੋੜ ਰੁਪਏ ਦਾ ਇੱਕ ਵਿਸ਼ੇਸ਼ ਸਮਰਪਿਤ ਫ਼ੰਡ ਸਥਾਪਿਤ ਕੀਤਾ ਗਿਆ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਨੂੰ ਆਧੁਨਿਕ ਟੈਕਨੋਲੋਜੀ ਨਾਲ ਜੋੜਨ ਦੇ ਯਤਨ ਨਿਰੰਤਰ ਜਾਰੀ ਹਨ ਅਤੇ ਇਸ ਮਾਮਲੇ ’ਚ ਖੋਜ ਸੰਸਥਾਨ ਤੇ ਖੇਤੀਬਾੜੀ ਯੂਨੀਵਰਸਿਟੀਆਂ ਨੇ ਪ੍ਰਮੁੱਖ ਭੂਮਿਕਾ ਨਿਭਾਉਣੀ ਹੈ। ਉਨ੍ਹਾਂ ਕਿਹਾ ਕਿ ਹੁਣ ਦੇਸ਼ ਵਿੱਚ ਤਿੰਨ ਸੈਂਟਰਲ ਐਗਰੀਕਲਚਰਲ ਯੂਨੀਵਰਸਿਟੀਆਂ ਹਨ, ਜਦ ਕਿ ਛੇ ਸਾਲ ਪਹਿਲਾਂ ਸਿਰਫ਼ ਇੱਕੋ ਸੈਂਟਰਲ ਐਗਰੀਕਲਚਰਲ ਯੂਨੀਵਰਸਿਟੀ ਹੁੰਦੀ ਸੀ। ਇਸ ਤੋਂ ਇਲਾਵਾ ਤਿੰਨ ਹੋਰ ਰਾਸ਼ਟਰੀ ਸੰਸਥਾਨ – IARI ਝਾਰਖੰਡ, IARI ਅਸਾਮ ਅਤੇ ਮੋਤੀਹਾਰੀ, ਬਿਹਾਰ ’ਚ ਮਹਾਤਮਾ ਗਾਂਧੀ ਇੰਸਟੀਟਿਊਟ ਫ਼ਾਰ ਇੰਟੈਗ੍ਰੇਟਡ ਫ਼ਾਰਮਿੰਗ ਵੀ ਸਥਾਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸੰਸਥਾਨ ਵਿਦਿਆਰਥੀਆਂ ਨੂੰ ਨਾ ਸਿਰਫ਼ ਨਵੇਂ ਮੌਕੇ ਮੁਹੱਈਆ ਕਰਵਾਉਣਗੇ, ਬਲਕਿ ਸਥਾਨਕ ਕਿਸਾਨਾਂ ਨੂੰ ਟੈਕਨੋਲੋਜੀ ਦੇ ਫ਼ਾਇਦੇ ਪ੍ਰਦਾਨ ਕਰਨ ਵਿੱਚ ਉਨ੍ਹਾਂ ਦੀ ਸਮਰੱਥਾ ਵਧਾਉਣ ੳਚ ਵੀ ਮਦਦ ਕਰਨਗੇ।
ਖੇਤੀਬਾੜੀ ਨਾਲ ਸਬੰਧਿਤ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਆਧੁਨਿਕ ਟੈਕਨੋਲੋਜੀ ਦੀ ਵਰਤੋਂ ਬਾਰੇ ਗੱਲ ਕਰਦਿਆਂ ਪ੍ਰਧਾਨ ਮੰਤਰੀ ਨੇ ਪਿੱਛੇ ਹੋਏ ਟਿੱਡੀ–ਦਲ ਦੇ ਹਮਲੇ ਦੀ ਉਦਾਹਰਣ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਹਮਲਿਆਂ ਨੂੰ ਹੋਰ ਫੈਲਣ ਤੋਂ ਰੋਕਣ ਤੇ ਨੁਕਸਾਨ ਘਟਾਉਣ ਲਈ ਜੰਗੀ ਪੱਧਰ ਉੱਤੇ ਕੰਮ ਕੀਤਾ। ਉਨ੍ਹਾਂ ਕਿਹਾ ਕਿ ਅਨੇਕ ਸ਼ਹਿਰਾਂ ਵਿੱਚ ਦਰਜਨਾਂ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਸਨ, ਕਿਸਾਨਾਂ ਨੂੰ ਅਗਾਊਂ ਚੌਕਸ ਕਰਨ ਲਈ ਇੰਤਜ਼ਾਮ ਕੀਤੇ ਗਏ ਸਨ, ਟਿੱਡੀਆਂ ਨੂੰ ਮਾਰਨ ਹਿਤ ਛਿੜਕਾਅ ਕਰਨ ਲਈ ਡ੍ਰੋਨਸ ਅਤੇ ਦਰਜਨਾਂ ਆਧੁਨਿਕ ਛਿੜਕਾਅ ਮਸ਼ੀਨਾਂ ਖ਼ਰੀਦੀਆਂ ਗਈਆਂ ਸਨ ਤੇ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਸਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਛੇ ਸਾਲਾਂ ’ਚ, ਸਰਕਾਰ ਨੇ ਖੋਜ ਤੇ ਖੇਤੀਬਾੜੀ ਵਿਚਾਲੇ ਇੱਕ ਸੰਪਰਕ ਸਥਾਪਿਤ ਕਰਨ ਅਤੇ ਪਿੰਡਾਂ ਵਿੱਚ ਬੁਨਿਆਦੀ ਪੱਧਰ ’ਤੇ ਕਿਸਾਨਾਂ ਨੂੰ ਵਿਗਿਆਨਕ ਸਲਾਹ ਮੁਹੱਈਆ ਕਰਵਾਉਣ ਦਾ ਯਤਨ ਕੀਤਾ ਹੈ। ਉਨ੍ਹਾਂ ਖੇਤੀਬਾੜੀ ਖੇਤਰ ਵਿੱਚ ਕੈਂਪਸ ਤੋਂ ਗਿਆਨ ਤੇ ਮੁਹਾਰਤ ਦੇ ਪ੍ਰਵਾਹ ਨੂੰ ਮੁੱਖਧਾਰਾ ਵਿੱਚ ਲਿਆਉਣ ਲਈ ਇੱਕ ਸੁਖਾਵਾਂ ਮਾਹੌਲ ਵਿਕਸਿਤ ਕਰਨ ਹਿਤ ਯੂਨੀਵਰਸਿਟੀਆਂ ਤੋਂ ਸਹਿਯੋਗ ਮੰਗਿਆ।
ਪ੍ਰਧਾਨ ਮੰਤਰੀ ਨੇ ਖੇਤੀਬਾੜੀ ਨਾਲ ਸਬੰਧਿਤ ਗਿਆਨ ਤੇ ਇਸ ਨੂੰ ਅਮਲੀ ਰੂਪ ਦੇਣ ਲਈ ਇਸ ਨੂੰ ਸਕੂਲ ਪੱਧਰ ਤੱਕ ਲਿਜਾਣ ਦੀ ਲੋੜ ਉੱਤੇ ਜ਼ੋਰ ਦਿੰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿੰਡਾਂ ਵਿੱਚ ਮਿਡਲ ਸਕੂਲ ਪੱਧਰ ਉੱਤੇ ਖੇਤੀਬਾੜੀ ਵਿਸ਼ਾ ਸ਼ੁਰੂ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਸ ਦੇ ਦੋ ਲਾਭ ਹੋਣਗੇ – ਇੱਕ, ਇਸ ਨਾਲ ਵਿਦਿਆਰਥੀਆਂ ਵਿੱਚ ਖੇਤੀਬਾੜੀ ਸਬੰਧਿਤ ਸਮਝ ਵਿਕਸਿਤ ਹੋਵੇਗੀ ਤੇ ਦੂਜੇ, ਇਸ ਨਾਲ ਵਿਦਿਆਰਥੀ ਖੇਤੀਬਾੜੀ, ਆਧੁਨਿਕ ਖੇਤੀ ਤਕਨੀਕਾਂ ਤੇ ਮੰਡੀਕਰਣ ਬਾਰੇ ਆਪਦੇ ਪਰਿਵਾਰਕ ਮੈਂਬਰਾਂ ਨੂੰ ਜਾਣਕਾਰੀ ਦੇਣ ਦੇ ਸਮਰੱਥ ਹੋ ਸਕਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਦੇਸ਼ ਵਿੱਚ ਖੇਤੀ–ਉੱਦਮਤਾ ਨੂੰ ਹੁਲਾਰਾ ਮਿਲੇਗਾ।
ਕੋਰੋਨਾ–ਵਾਇਰਸ ਮਹਾਮਾਰੀ ਦੌਰਾਨ ਲੋਕਾਂ ਸਾਹਮਣੇ ਪੈਦਾ ਹੋਈਆਂ ਸਮੱਸਿਆਵਾਂ ਘਟਾਉਣ ਲਈ ਚੁੱਕੇ ਕਦਮਾਂ ਬਾਰੇ ਦੱਸਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਕਰੋੜਾਂ ਗ਼ਰੀਬ ਤੇ ਗ੍ਰਾਮੀਣ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਬੁੰਦੇਲਖੰਡ ਵਿੱਚ ਲਗਭਗ 10 ਲੱਖ ਗ਼ਰੀਬ ਔਰਤਾਂ ਨੂੰ ਇਸ ਦੌਰਾਨ ਮੁਫ਼ਤ ਗੈਸ ਸਿਲੰਡਰ ਦਿੱਤਾ ਗਿਆ ਹੈ। ਗ਼ਰੀਬ ਕਲਿਆਣ ਰੋਜ਼ਗਾਰ ਅਭਿਯਾਨ ਅਧੀਨ, ਉੱਤਰ ਪ੍ਰਦੇਸ਼ ਵਿੱਚ ਹੁਣ ਤੱਕ 700 ਕਰੋੜ ਰੁਪਏ ਤੋਂ ਵੱਧ ਖ਼ਰਚ ਕੀਤੇ ਜਾ ਚੁੱਕੇ ਹਨ, ਜਿਸ ਅਧੀਨ ਲੱਖਾਂ ਮਜ਼ਦੂਰਾਂ ਨੂੰ ਰੋਜ਼ਗਾਰ ਪ੍ਰਦਾਨ ਕੀਤਾ ਗਿਆ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਜਿਵੇਂ ਪਹਿਲਾਂ ਵਾਅਦਾ ਕੀਤਾ ਗਿਆ ਸੀ, ਹਰੇਕ ਘਰ ਨੂੰ ਪੀਣ ਦਾ ਪਾਣੀ ਉਪਲਬਧ ਕਰਵਾਉਣ ਦੀ ਮੁਹਿੰਮ ਨੂੰ ਤੇਜ਼ ਰਫ਼ਤਾਰ ਨਾਲ ਪੂਰਾ ਕੀਤਾ ਜਾ ਰਿਹਾ ਹੈ। ਇਸ ਖੇਤਰ ਲਈ 10,000 ਕਰੋੜ ਰੁਪਏ ਤੋਂ ਵੱਧ ਦੇ ਲਗਭਗ 500 ਜਲ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਵਿੱਚ ਪਿਛਲੇ ਦੋ ਮਹੀਨਿਆਂ ’ਚ 3,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਉੱਤੇ ਕੰਮ ਸ਼ੁਰੂ ਹੋਇਆ ਹੈ। ਇਸ ਦਾ ਸਿੱਧਾ ਲਾਭ ਬੁੰਦੇਲਖੰਡ ਦੇ ਲੱਖਾਂ ਪਰਿਵਾਰਾਂ ਨੂੰ ਹੋਵੇਗਾ। ਉਨ੍ਹਾਂ ਕਿਹਾ ਕਿ ਬੁੰਦੇਲਖੰਡ ਵਿੱਚ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਵਧਾਉਣ ਲਈ ਅਟਲ ਭੂ–ਜਲ ਯੋਜਨਾ ਉੱਤੇ ਕੰਮ ਚਲ ਰਿਹਾ ਹੈ। ਉਨ੍ਹਾਂ ਕਿਹਾ ਕਿ ਝਾਂਸੀ, ਮਹੋਬਾ, ਬਾਂਦਾ, ਹਮੀਰਪੁਰ, ਚਿੱਤਰਕੂਟ ਤੇ ਲਲਿਤਪੁਰ ਦੇ ਨਾਲ–ਨਾਲ ਪੱਛਮੀ ਉੱਤਰ ਪ੍ਰਦੇਸ਼ ਦੇ ਸੈਂਕੜੇ ਪਿੰਡਾਂ ਵਿੱਚ ਪਾਣੀ ਦਾ ਪੱਧਰ ਵਧਾਉਣ ਲਈ 700 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਉੱਤੇ ਕੰਮ ਚਲ ਰਿਹਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਬੁੰਦੇਲਖੰਡ ਦੇ ਬੇਤਵਾ,ਕੇਨ ਤੇ ਯਮੁਨਾ ਨਦੀ ਨਾਲ ਘਿਰੇ ਹੋਣ ਦੇ ਬਾਵਜੂਦ ਸਮੁੱਚੇ ਖੇਤਰ ਨੂੰ ਦਰਿਆਵਾਂ ਦਾ ਪੂਰਾ ਲਾਭ ਨਹੀਂ ਮਿਲਦਾ। ਉਨ੍ਹਾਂ ਕਿਹਾ ਕਿ ਸਰਕਾਰ ਇਸ ਸਥਿਤੀ ਨੂੰ ਬਦਲਣ ਲਈ ਲਗਾਤਾਰ ਯਤਨ ਕਰ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਨ–ਬੇਤਵਾ ਨਦੀ ਲਿੰਕ ਪ੍ਰੋਜੈਕਟ ਨਾਲ ਖੇਤਰ ਦੀ ਕਿਸਮਤ ਬਦਲਣ ਦੀ ਸਮਰੱਥਾ ਹੈ ਤੇ ਕਿਹਾ ਕਿ ਸਰਕਾਰ ਇਸ ਦਿਸ਼ਾ ਵਿੱਚ ਰਾਜ ਸਰਕਾਰਾਂ ਨਾਲ ਸਹਿਯੋਗ ਤੇ ਕੰਮ ਕਰ ਰਹੀ ਹੈ। ਪ੍ਰਧਾਨ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਇੱਕ ਵਾਰ ਬੁੰਦੇਲਖੰਡ ਨੂੰ ਵਾਜਬ ਮਾਤਰਾ ਵਿੱਚ ਪਾਣੀ ਮਿਲ ਜਾਣ ਨਾਲ ਇੱਥੋਂ ਦਾ ਜੀਵਨ ਪੂਰੀ ਤਰ੍ਹਾਂ ਬਦਲ ਜਾਵੇਗਾ। ਉਨ੍ਹਾਂ ਕਿਹਾ ਕਿ ਬੁੰਦੇਲਖੰਡ ਐਕਸਪ੍ਰੈੱਸਵੇਅ, ਡਿਫ਼ੈਂਸ ਕੌਰੀਡੋਰ ਜਿਹੇ ਹਜ਼ਾਰਾਂ ਕਰੋੜ ਰੁਪਏ ਦੇ ਪ੍ਰੋਜੈਕਟਾਂ ਨਾਲ ਇੱਥੇ ਰੋਜ਼ਗਾਰ ਦੇ ਹਜ਼ਾਰਾਂ ਨਵੇਂ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਬੁੰਦੇਲਖੰਡ ਵਿੱਚ ਚਾਰੇ ਦਿਸ਼ਾਵਾਂ ’ਚ ‘ਜੈ ਜਵਾਨ, ਜੈ ਕਿਸਾਨ ਅਤੇ ਜੈ ਵਿਗਿਆਨ’ ਦਾ ਮੰਤਰ ਗੂੰਜੇਗਾ। ਪ੍ਰਧਾਨ ਮੰਤਰੀ ਨੇ ਬੁੰਦੇਲਖੰਡ ਦੀ ਪ੍ਰਾਚੀਨ ਪਛਾਣ ਨੂੰ ਖ਼ੁਸ਼ਹਾਲ ਬਣਾਉਣ ਅਤੇ ਇਸ ਧਰਤੀ ਦੇ ਗੌਰਵ ਨੂੰ ਹਾਸਲ ਕਰਨ ਦੀ ਕੇਂਦਰ ਤੇ ਉੱਤਰ ਪ੍ਰਦੇਸ਼ ਸਰਕਾਰ ਦੀ ਪ੍ਰਤੀਬੱਧਤਾ ਨੂੰ ਦੁਹਰਾਇਆ।
कभी रानी लक्ष्मीबाई ने बुंदेलखंड की धरती पर गर्जना की थी- मैं अपनी झांसी नहीं दूंगी।
— PMO India (@PMOIndia) August 29, 2020
आज एक नई गर्जना की आवश्यकता है- मेरी झांसी-मेरा बुंदेलखंड आत्मनिर्भर भारत अभियान को सफल बनाने के लिए पूरी ताकत लगा देगा, एक नया अध्याय लिखेगा।
इसमें बहुत बड़ी भूमिका कृषि की है: PM
जब हम कृषि में आत्मनिर्भरता की बात करते हैं तो ये सिर्फ खाद्यान्न तक ही सीमित नहीं है।
— PMO India (@PMOIndia) August 29, 2020
बल्कि ये गांव की पूरी अर्थव्यवस्था की आत्मनिर्भरता की बात है।
ये देश में खेती से पैदा होने वाले उत्पादों में वैल्यू एडिशन करके देश और दुनिया के बाज़ारों में पहुंचाने का मिशन है: PM
कृषि में आत्मनिर्भरता का लक्ष्य किसानों को एक उत्पादक के साथ ही उद्यमी बनाने का भी है।
— PMO India (@PMOIndia) August 29, 2020
जब किसान और खेती, उद्योग के रूप में आगे बढ़ेगी तो बड़े स्तर पर गांव में और गांव के पास ही रोज़गार और स्वरोज़गार के अवसर तैयार होने वाले हैं: PM
6 साल पहले जहां देश में सिर्फ 1 केंद्रीय कृषि विश्विद्यालय था, आज 3 सेंट्रल एग्रीकल्चर यूनिवर्सिटीज़ देश में काम कर रही हैं।
— PMO India (@PMOIndia) August 29, 2020
इसके अलावा तीन और राष्ट्रीय संस्थान IARI-झारखंड, IARI-असम, और मोतीहारी में Mahatma Gandhi Institute for Integrated Farming की स्थापना की जा रही है: PM
ड्रोन टेक्नॉलॉजी हो, आर्टिफिशियल इंटेलीजेंस की टेक्नॉलॉजी हो, आधुनिक कृषि उपकरण हों, इसको देश की कृषि में अधिक से अधिक उपयोग में लाने के लिए आप जैसे युवा Researchers को, युवा वैज्ञानिकों को निरंतर काम करना होगा: PM
— PMO India (@PMOIndia) August 29, 2020
कृषि से जुड़ी शिक्षा को, उसकी प्रेक्टिकल एप्लीकेशन को स्कूल स्तर पर ले जाना भी आवश्यक है।
— PMO India (@PMOIndia) August 29, 2020
प्रयास है कि गांव के स्तर पर मिडिल स्कूल लेवल पर ही कृषि के विषय को इंट्रोड्यूस किया जाए: PM
इससे दो लाभ होंगे।
— PMO India (@PMOIndia) August 29, 2020
एक लाभ तो ये होगा कि गांव के बच्चों में खेती से जुड़ी जो एक स्वभाविक समझ होती है, उसका विस्तार होगा।
दूसरा लाभ ये होगा कि वो खेती और इससे जुड़ी तकनीक, व्यापार-कारोबार के बारे में अपने परिवार को ज्यादा जानकारी दे पाएगा: PM
कोरोना के खिलाफ बुंदेलखंड के लोग भी डटे हुए हैं।
— PMO India (@PMOIndia) August 29, 2020
सरकार ने भी प्रयास किया है कि लोगों को कम से कम दिक्कत हो।
गरीब का चूल्हा जलता रहे, इसके लिए यूपी के करोड़ों गरीब और ग्रामीण परिवारों को मुफ्त राशन दिया जा रहा है: PM
बुंदेलखंड की करीब-करीब 10 लाख गरीब बहनों को इस दौरान मुफ्त गैस सिलेंडर दिए गए हैं।
— PMO India (@PMOIndia) August 29, 2020
लाखों बहनों के जनधन खाते में हज़ारों करोड़ रुपए जमा किए गए हैं: PM
गरीब कल्याण रोज़गार अभियान के तहत यूपी में 700 करोड़ रुपए से अधिक का खर्च अब तक किया जा चुका है, जिसके तहत लाखों कामगारों को रोज़गार उपलब्ध हो रहा है।
— PMO India (@PMOIndia) August 29, 2020
मुझे बताया गया है कि इस अभियान के तहत यहां बुंदेलखंड में भी सैकड़ों तालाबों को ठीक करने और नए तालाब बनाने का काम किया गया है:PM
जब ये तैयार हो जाएंगी तो इससे बुंदेलखंड के लाखों परिवारों को सीधा लाभ होगा।
— PMO India (@PMOIndia) August 29, 2020
इतना ही नहीं, बुंदेलखंड में, भूजल के स्तर को ऊपर उठाने के लिए अटल भूजल योजना पर भी काम चल रहा है: PM
बुंदेलखंड एक्सप्रेस वे हो या फिर डिफेंस कॉरीडोर, हज़ारों करोड़ रुपए के ये प्रोजेक्ट यहां रोजगार के हजारों अवसर बनाने का काम करेंगे।
— PMO India (@PMOIndia) August 29, 2020
वो दिन दूर नहीं जब वीरों की ये भूमि, झांसी और इसके आसपास का ये क्षेत्र देश को रक्षा क्षेत्र में आत्मनिर्भर बनाने के लिए एक बड़ा सेंटर बनेगा: PM
एक तरह से बुंलेदखंड में ‘जय जवान, जय किसान और जय विज्ञान’ का मंत्र चारों दिशाओं में गूंजेगा।
— PMO India (@PMOIndia) August 29, 2020
केंद्र सरकार और उत्तर प्रदेश की सरकार बुंदेलखंड की पुरातन पहचान को, इस धरती के गौरव को समृद्ध करने के लिए प्रतिबद्ध है: PM