Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਅਧਿਆਪਕ ਦਿਵਸ ‘ਤੇ ਪ੍ਰਧਾਨ ਮੰਤਰੀ ਨੇ ਅਧਿਆਪਕਾਂ ਦਾ ਅਭਿਨੰਦਨ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਧਿਆਪਕ ਦਿਵਸ ‘ਤੇ ਸਾਡੇ ਭਵਿੱਖ ਦੇ ਨਿਰਮਾਣ ਵਿੱਚ ਅਤੇ ਸੁਪਨਿਆਂ ਨੂੰ ਪ੍ਰੇਰਿਤ ਕਰਨ ਵਿੱਚ ਉਨ੍ਹਾਂ ਦੇ ਅਟੁੱਟ ਸਮਰਪਣ ਅਤੇ ਮਹੱਤਵਪੂਰਨ ਪ੍ਰਭਾਵ ਦੇ ਲਈ ਅਧਿਆਪਕਾਂ ਦਾ ਅਭਿਨੰਦਨ ਕੀਤਾ ਹੈ।

 

ਸ਼੍ਰੀ ਮੋਦੀ ਨੇ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ  ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀਆਂ ਭੀ ਅਰਪਿਤ ਕੀਤੀਆਂ।

ਪ੍ਰਧਾਨ ਮੰਤਰੀ ਨੇ ਕੱਲ੍ਹ ਅਧਿਆਪਕਾਂ ਨਾਲ ਹੋਈ ਗੱਲਬਾਤ ਦੇ ਮੁੱਖ ਅੰਸ਼ ਭੀ ਸਾਂਝੇ ਕੀਤੇ।

 

ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 ਅਧਿਆਪਕ ਸਾਡੇ ਭਵਿੱਖ ਦੇ ਨਿਰਮਾਣ ਵਿੱਚ ਅਤੇ ਸੁਪਨਿਆਂ ਨੂੰ ਪ੍ਰੇਰਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਅਧਿਆਪਕ ਦਿਵਸ (#TeachersDay) ‘ਤੇ, ਅਸੀਂ ਉਨ੍ਹਾਂ ਦੇ ਅਟੁੱਟ ਸਮਰਪਣ ਅਤੇ ਮਹੱਤਵਪੂਰਨ ਪ੍ਰਭਾਵ ਦੇ ਲਈ ਉਨ੍ਹਾਂ ਦਾ ਅਭਿਨੰਦਨ ਕਰਦੇ ਹਾਂ। ਡਾ. ਐੱਸ ਰਾਧਾਕ੍ਰਿਸ਼ਨਨ ਨੂੰ ਉਨ੍ਹਾਂ ਦੇ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀਆਂ।

 

ਇੱਥੇ ਕੱਲ੍ਹ ਅਧਿਆਪਕਾਂ ਦੇ ਨਾਲ ਹੋਈ ਗੱਲਬਾਤ ਦੇ ਮੁੱਖ ਅੰਸ਼ ਹਨ …”

 

 

 

***

ਡੀਐੱਸ/ਐੱਸਟੀ