Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਅਮਰੀਕਾ ਦੇ ਨੈਸ਼ਨਲ ਇੰਟੈਲੀਜੈਂਸ ਦੇ ਡਾਇਰੈਕਟਰ, ਸੁਸ਼੍ਰੀ ਤੁਲਸੀ ਗਬਾਰਡ (Ms. Tulsi Gabbard) ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

ਅਮਰੀਕਾ ਦੇ ਨੈਸ਼ਨਲ ਇੰਟੈਲੀਜੈਂਸ ਦੇ ਡਾਇਰੈਕਟਰ, ਸੁਸ਼੍ਰੀ ਤੁਲਸੀ ਗਬਾਰਡ (Ms. Tulsi Gabbard) ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ


ਅਮਰੀਕਾ ਦੇ ਨੈਸ਼ਨਲ ਇੰਟੈਲੀਜੈਂਸ ਦੇ ਡਾਇਰੈਕਟਰਸੁਸ਼੍ਰੀ ਤੁਲਸੀ ਗਬਾਰਡ (Ms. Tulsi Gabbard) ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਪਿਛਲੇ ਮਹੀਨੇ ਆਪਣੀ ਵਾਸ਼ਿੰਗਟਨ ਡੀਸੀ ਦੀ ਆਪਣੀ ਯਾਤਰਾ ਅਤੇ ਰਾਸ਼ਟਰਪਤੀ ਟ੍ਰੰਪ ਨਾਲ ਆਪਣੀ ਅਤਿਅੰਤ ਉਪਯੋਗੀ ਚਰਚਾ ਨੂੰ ਗਰਮਜੋਸ਼ੀ ਨਾਲ ਯਾਦ ਕੀਤਾ।

ਪ੍ਰਧਾਨ ਮੰਤਰੀ ਨੇ ਆਪਣੀ ਅਮਰੀਕਾ ਯਾਤਰਾ ਦੇ ਦੌਰਾਨ ਸੁਸ਼੍ਰੀ ਤੁਲਸੀ ਗਬਾਰਡ ਨਾਲ ਹੋਈ ਗੱਲਬਾਤ ਤੇ ਵੀ ਵਿਚਾਰ ਕੀਤਾ ਅਤੇ ਰੱਖਿਆਮਹੱਤਵਪੂਰਨ ਟੈਕਨੋਲੋਜੀਆਂਆਤੰਕ-ਰੋਧੀ ਅਤੇ ਆਲਮੀ ਚੁਣੌਤੀਆਂ ਨਾਲ ਨਜਿੱਠਣ ਵਿੱਚ ਸਹਿਯੋਗ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਟ੍ਰੰਪ ਦੇ ਦੂਸਰੇ ਕਾਰਜਕਾਲ ਵਿੱਚ ਅਮਰੀਕਾ ਤੋਂ ਭਾਰਤ ਦੀ ਪਹਿਲੀ ਉੱਚ-ਪੱਧਰੀ ਯਾਤਰਾ ਦੇ ਰੂਪ ਵਿੱਚ ਉਨ੍ਹਾਂ ਦੀ ਯਾਤਰਾ ਦੇ ਵਿਸ਼ੇਸ਼ ਮਹੱਤਵ ਨੂੰ ਰੇਖਾਂਕਿਤ ਕੀਤਾ।

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਟ੍ਰੰਪ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਉਹ ਅਤੇ ਭਾਰਤ ਦੇ 1.4 ਅਰਬ ਲੋਕ ਇਸ ਸਾਲ ਦੇ ਅੰਤ ਵਿੱਚ ਭਾਰਤ ਵਿੱਚ ਉਨ੍ਹਾਂ ਦਾ ਸੁਆਗਤ ਕਰਨ ਦੇ ਲਈ ਉਤਸੁਕ ਹਨ।

 

************

 

ਐੱਮਜੇਪੀਐੱਸ/ਵੀਜੇ