Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ


ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਸ਼੍ਰੀ ਜੇਕ ਸੁਲੀਵਨ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਰਾਸ਼ਟਰੀ ਸੁਰੱਖਿਆ ਸਲਾਹਕਾਰ ਸ਼੍ਰੀ ਸੁਲੀਵਨ ਨੇ ਪ੍ਰਧਾਨ ਮੰਤਰੀ ਨੂੰ ਦੁਵੱਲੇ ਸਹਿਯੋਗ ਦੇ ਵੱਖ-ਵੱਖ ਖੇਤਰਾਂ ਵਿੱਚ ਹੋਈ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਅਮਰੀਕੀ ਰਾਸ਼ਟਰਪਤੀ ਸ਼੍ਰੀ ਬਾਇਡੇਨ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਦੇ ਰਾਜ ਦੌਰੇ ’ਤੇ ਉਨ੍ਹਾਂ ਦਾ ਸੁਆਗਤ ਕਰਨ ਲਈ ਉਤਸੁਕ ਹਨ।

ਪ੍ਰਧਾਨ ਮੰਤਰੀ ਨੇ ਭਾਰਤ ਅਤੇ ਅਮਰੀਕਾ ਦਰਮਿਆਨ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਵਧਾਉਣ ਅਤੇ ਮਜ਼ਬੂਤ ਹੋਣ ’ਤੇ ਸੰਤੋਸ਼ ਵਿਅਕਤ ਕੀਤਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਰਾਸ਼ਟਰਪਤੀ ਸ਼੍ਰੀ ਬਾਇਡੇਨ ਦੇ ਨਾਲ ਆਪਸੀ ਹਿੱਤ ਦੇ ਦੁਵੱਲੇ, ਖੇਤਰੀ ਅਤੇ ਗਲੋਬਲ ਮੁੱਦਿਆਂ ’ਤੇ ਉਪਯੋਗੀ ਯਾਤਰਾ ਅਤੇ ਗੱਲਬਾਤ ਦੇ ਲਈ ਉਤਸੁਕ ਹਨ।

 

*********

ਡੀਐੱਸ/ਐੱਸਟੀ