Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਅੰਮ੍ਰਿਤਸਰ ਵਿੱਚ ਰੇਲ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਪ੍ਰਧਾਨ ਮੰਤਰੀ ਨੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੰਮ੍ਰਿਤਸਰ ਵਿੱਚ ਰੇਲ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ ਹੈ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, “ਅੰਮ੍ਰਿਤਸਰ ਵਿੱਚ ਹੋਏ ਰੇਲ ਹਾਦਸੇ ਨਾਲ ਬਹੁਤ ਦੁਖੀ ਹਾਂ। ਇਹ ਦੁਖਾਂਤ ਦਿਲ ਦਹਿਲਾਉਣ ਵਾਲਾ ਹੈ। ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਮੇਰੀਆਂ ਡੂੰਘੀਆਂ ਸੰਵੇਦਨਾਵਾਂ ਅਤੇ ਮੈਂ ਜ਼ਖ਼ਮੀਆਂ ਦੇ ਛੇਤੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਅਧਿਕਾਰੀਆਂ ਨੂੰ ਤੁਰੰਤ ਲੋੜੀਂਦੀ ਸਹਾਇਤਾ ਮੁਹੱਈਆ ਕਰਨ ਲਈ ਕਿਹਾ ਹੈ।”

****

ਏਕੇਟੀ/ਵੀਜੇ