ਇਜ਼ਰਾਈਲ ਦੇ ਵਿਦੇਸ਼ ਮੰਤਰੀ, ਮਹਾਮਹਿਮ ਸ਼੍ਰੀ ਏਲੀ ਕੋਹੇਨ (Eli Cohen) ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਉਨ੍ਹਾਂ ਨੇ ਦੁਵੱਲੇ ਸਹਿਯੋਗ ਦੇ ਕਈ ਮੁੱਦਿਆਂ ‘ਤੇ ਚਰਚਾ ਕੀਤੀ, ਜਿਸ ਵਿੱਚ ਖੇਤੀਬਾੜੀ, ਪਾਣੀ, ਇਨੋਵੇਸ਼ਨ ਅਤੇ ਗਿਆਨ ਸਾਂਝੇਦਾਰੀ ਦੇ ਤਰਜੀਹੀ ਖੇਤਰਾਂ ਦੇ ਨਾਲ-ਨਾਲ ਦੋਨੋਂ ਅਰਥਚਾਰਿਆਂ ਦੀਆਂ ਵਿਆਪਕ ਪੂਰਕਤਾਵਾਂ ਨੂੰ ਜੋੜਨ ਦੇ ਨਾਲ-ਨਾਲ ਲੋਕ-ਦਰ-ਲੋਕ ਸਬੰਧਾਂ ਨੂੰ ਮਜ਼ਬੂਤ ਕਰਨਾ ਸ਼ਾਮਲ ਹੈ।
ਉਨ੍ਹਾਂ ਨੇ ਆਪਸੀ ਹਿਤਾਂ ਦੇ ਵੱਖ-ਵੱਖ ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ ‘ਤੇ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ।
ਪ੍ਰਧਾਨ ਮੰਤਰੀ ਨੇ ਵਿਦੇਸ਼ ਮੰਤਰੀ ਐਲੀ ਕੋਹੇਨ ਨੂੰ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਬੈਂਜਾਮਿਨ ਨੇਤਨਯਾਹੂ ਨੂੰ ਆਪਣੀਆਂ ਨਿੱਘੀਆਂ ਸ਼ੁਭਕਾਮਨਾਵਾਂ ਦੇਣ ਲਈ ਤਾਕੀਦ ਕੀਤੀ।
***
ਡੀਐੱਸ/ਐੱਸਟੀ
Glad to have met Foreign Minister of Israel @elicoh1. We discussed ways to further deepen bilateral cooperation in priority areas of agriculture, water, innovation and people-to-people ties. https://t.co/kOz1nlllSw
— Narendra Modi (@narendramodi) May 10, 2023