Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਇਹ ਸ਼ਲਾਘਾਯੋਗ ਹੈ ਕਿ ਕਿਵੇਂ ਭਾਰਤੀ ਸੰਸਕ੍ਰਿਤੀ ਪੂਰੀ ਦੁਨੀਆ ਵਿੱਚ ਪ੍ਰਭਾਵ ਪਾ ਰਹੀ ਹੈ: ਪ੍ਰਧਾਨ ਮੰਤਰੀ

ਇਹ ਸ਼ਲਾਘਾਯੋਗ ਹੈ ਕਿ ਕਿਵੇਂ ਭਾਰਤੀ ਸੰਸਕ੍ਰਿਤੀ ਪੂਰੀ ਦੁਨੀਆ ਵਿੱਚ ਪ੍ਰਭਾਵ ਪਾ ਰਹੀ ਹੈ: ਪ੍ਰਧਾਨ ਮੰਤਰੀ


ਵੇਦਾਂਤ ਅਤੇ ਗੀਤਾ ਦੇ ਪ੍ਰਤੀ ਅਚਾਰੀਆ ਜੋਨਾਸ ਮੈਸੈੱਟੀ ਦੀ ਸ਼ਰਧਾ ਦੀ ਸ਼ਲਾਘਾ ਕਰਦੇ ਹੋਏ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਇਹ ਸ਼ਲਾਘਾਯੋਗ ਹੈ ਕਿ ਕਿਵੇਂ ਭਾਰਤੀ ਸੰਸਕ੍ਰਿਤੀ ਪੂਰੀ ਦੁਨੀਆ ‘ਤੇ ਆਪਣਾ ਪ੍ਰਭਾਵ ਪਾ ਰਹੀ ਹੈ।

ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਵਿੱਚ ਰਾਮਾਇਣ ਉੱਤੇ ਉਨ੍ਹਾਂ ਦੇ ਪ੍ਰਦਰਸ਼ਨ ਨੂੰ ਦੇਖਣ ਤੋਂ ਬਾਅਦ ਅਚਾਰੀਆ ਜੋਨਾਸ ਮੈਸੈੱਟੀ  ਅਤੇ ਉਨ੍ਹਾਂ ਦੀ ਟੀਮ ਨਾਲ ਮੁਲਾਕਾਤ ਕੀਤੀ।

ਐਕਸ (X)‘ਤੇ ਇਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

 “ਅਚਾਰੀਆ ਜੋਨਾਸ ਮੈਸੈੱਟੀ ਅਤੇ ਉਨ੍ਹਾਂ ਦੀ ਟੀਮ ਨਾਲ ਮੁਲਾਕਾਤ ਹੋਈ। ਮੈਂ ਮਨ ਕੀ ਬਾਤ ਪ੍ਰੋਗਰਾਮਾਂ (#MannKiBaat programmes) ਦੇ ਦੌਰਾਨ ਵੇਦਾਂਤ ਅਤੇ ਗੀਤਾ ਦੇ ਪ੍ਰਤੀ ਉਨ੍ਹਾਂ ਦੀ ਸ਼ਰਧਾ ਦਾ ਜ਼ਿਕਰ ਕੀਤਾ ਸੀ। ਉਨ੍ਹਾਂ ਦੀ ਟੀਮ ਨੇ ਸੰਸਕ੍ਰਿਤ ਵਿੱਚ ਰਾਮਾਇਣ ਦੀਆਂ ਝਲਕੀਆਂ ਪ੍ਰਸਤੁਤ ਕੀਤੀਆਂ। ਇਹ ਸ਼ਲਾਘਾਯੋਗ ਹੈ ਕਿ ਭਾਰਤੀ ਸੰਸਕ੍ਰਿਤੀ ਪੂਰੀ ਦੁਨੀਆ ‘ਤੇ ਪ੍ਰਭਾਵ ਪਾ ਰਹੀ ਹੈ।”

 

*********

ਐੱਮਜੇਪੀਐੱਸ/ਐੱਸਆਰ