Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਉੱਜਵਲਾ ਯੋਜਨਾ ਦੇ ਲਾਭਾਰਥੀਆਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ 100 ਤੋਂ ਵੀ ਜ਼ਿਆਦਾ ਲਾਭਾਰਥੀਆਂ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਉਨ੍ਹਾਂ ਦੇ ਆਵਾਸ ‘ਤੇ ਮੁਲਾਕਾਤ ਕੀਤੀ।

ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਰਹਿਣ ਵਾਲੀਆਂ ਮਹਿਲਾ ਲਾਭਾਰਥੀ ਫ਼ਿਲਹਾਲ ‘ਐੱਲਪੀਜੀ ਪੰਚਾਇਤ’ ਲਈ ਨਵੀਂ ਦਿੱਲੀ ਵਿੱਚ ਹਨ ਜਿਸ ਦੀ ਮੇਜ਼ਬਾਨੀ ਅੱਜ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਸ਼੍ਰੀ ਰਾਮਨਾਥ ਕੋਵਿੰਦ ਵੱਲੋਂ ਕੀਤੀ ਗਈ ਹੈ।

ਪ੍ਰਧਾਨ ਮੰਤਰੀ ਨਾਲ ਗ਼ੈਰ ਰਸਮੀ ਗੱਲਬਾਤ ਦੌਰਾਨ ਲਾਭਾਰਥੀਆਂ ਨੇ ਵਿਸਤਾਰ ਨਾਲ ਦੱਸਿਆ ਕਿ ਐੱਲਪੀਜੀ ਸਿਲੰਡਰਾਂ ਦੀ ਵਰਤੋਂ ਨਾਲ ਉਨ੍ਹਾਂ ਦੇ ਜੀਵਨ ਵਿੱਚ ਕਿਸ ਤਰ੍ਹਾਂ ਵਿਆਪਕ ਸਕਾਰਾਤਮਕ ਬਦਲਾਅ ਆਇਆ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਆਪਣੇ ਰੋਜ਼ਾਨਾ ਜੀਵਨ ਦੇ ਵੱਖ-ਵੱਖ ਪਹਿਲੂਆਂ ’ਤੇ ਗੱਲਬਾਤ ਕਰਨ ਲਈ ਉਤਸ਼ਾਹਿਤ ਕੀਤਾ। ਇਨ੍ਹਾਂ ਲਾਭਾਰਥੀਆਂ ਦੇ ਅਵਲੋਕਨ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਧਾਨ ਮੰਤਰੀ ਨੇ ‘ਸੌਭਾਗਯ ਯੋਜਨਾ’ ਦਾ ਜ਼ਿਕਰ ਕੀਤਾ ਜਿਸ ਨੂੰ ਕੇਂਦਰ ਸਰਕਾਰ ਨੇ ਹਰ ਘਰ ਵਿੱਚ ਬਿਜਲੀ ਕਨੈਕਸ਼ਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਲਾਂਚ ਕੀਤਾ ਹੈ। ਉਨ੍ਹਾਂ ਨੇ ਬਾਲੜੀਆਂ ਖ਼ਿਲਾਫ਼ ਹਰ ਤਰ੍ਹਾਂ ਦੇ ਭੇਦਭਾਵ ਨੂੰ ਖ਼ਤਮ ਕਰਨ ਦੀ ਜ਼ਰੂਰਤ ‘ਤੇ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਨੇ ਹਾਜ਼ਰ ਲੋਕਾਂ ਨੂੰ ਆਪਣੇ-ਆਪਣੇ ਪਿੰਡਾਂ ਵਿੱਚ ਸਾਫ਼-ਸਫ਼ਾਈ ਸੁਨਿਸ਼ਚਿਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਨਾਲ ਠੀਕ ਉਸੇ ਤਰ੍ਹਾਂ ਪੂਰੇ ਪਿੰਡ ਦੇ ਲੋਕਾਂ ਦੀ ਸਿਹਤ ਬਿਹਤਰ ਹੋਵੇਗੀ ਜਿਸ ਤਰ੍ਹਾਂ ਉੱਜਵਲਾ ਯੋਜਨਾ ਨੇ ਉਨ੍ਹਾਂ ਦੇ ਪਰਿਵਾਰਾਂ ਦੀ ਸਿਹਤ ਵਿੱਚ ਸੁਧਾਰ ਕੀਤਾ ਹੈ।

ਉੱਜਵਲਾ ਯੋਜਨਾ ਤਹਿਤ ਪ੍ਰਧਾਨ ਮੰਤਰੀ ਦੀ ਭਰਪੂਰ ਪ੍ਰਸ਼ੰਸਾ ਕਰਨ ਦੇ ਨਾਲ-ਨਾਲ ਉਨ੍ਹਾਂ ਦਾ ਧੰਨਵਾਦ ਕਰਦਿਆਂ ਕੁਝ ਲਾਭਾਰਥੀਆਂ ਨੇ ਇਸ ਮੌਕੇ ’ਤੇ ਆਪਣੇ-ਆਪਣੇ ਸਬੰਧਤ ਖੇਤਰਾਂ ਦੇ ਵਿਕਾਸ ਨਾਲ ਜੁੜੀਆਂ ਹੋਰ ਵਿਸ਼ੇਸ਼ ਚੁਣੌਤੀਆਂ ’ਤੇ ਵੀ ਚਰਚਾ ਕੀਤੀ।

ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਵੀ ਇਸ ਮੌਕੇ ’ਤੇ ਹਾਜ਼ਰ ਸਨ।

*****

ਏਕੇਟੀ/ਬੀਐੱਮ