Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਏਐੱਨਆਰ ਗਾਰੂ ਭਾਰਤ ਦਾ ਗੌਰਵ ਹਨ ਅਤੇ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਸਤੁਤੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਤਸ਼ਾਹਿਤ ਕਰਦੀਆਂ ਰਹਿਣਗੀਆਂ: ਪ੍ਰਧਾਨ ਮੰਤਰੀ


ਸ਼੍ਰੀ ਅੱਕਿਨੇਨੀ ਨਾਗੇਸ਼ਵਰ ਰਾਓ ਨੂੰ ਭਾਰਤ ਦਾ ਗੌਰਵ ਦੱਸਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਸਤੁਤੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਤਸ਼ਾਹਿਤ ਕਰਦੀਆਂ ਰਹਿਣਗੀਆਂ। ਪ੍ਰਧਾਨ ਮੰਤਰੀ ਨੇ ਸ਼੍ਰੀ ਨਾਗਾਰਜੁਨ ਅੱਕਿਨੇਨੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਮਿਲ ਕੇ ਪ੍ਰਸੰਨਤਾ ਵਿਅਕਤ ਕੀਤੀ।

ਐਕਸ (X) ‘ਤੇ ਸ਼੍ਰੀ ਨਾਗਾਰਜੁਨ ਅੱਕਿਨੇਨੀ ਦੀ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ:

 “ਨਾਗਾਰਜੁਨ ਗਾਰੂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਮਿਲ ਕੇ ਬਹੁਤ ਪ੍ਰਸੰਨਤਾ ਹੋਈ। ਏਐੱਨਆਰ ਗਾਰੂ (ANR Garu) ਭਾਰਤ ਦਾ ਗੌਰਵ ਹਨ ਅਤੇ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਸਤੁਤੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਤਸ਼ਾਹਿਤ ਕਰਦੀਆਂ ਰਹਿਣਗੀਆਂ।

 

***

ਐੱਮਜੇਪੀਐੱਸ/ਐੱਸਆਰ