ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਅੱਜ ਭਾਰਤ ਗਣਰਾਜ ਸਰਕਾਰ ਅਤੇ ਸੰਯੁਕਤ ਅਰਬ ਅਮੀਰਾਤ ਦੀ ਸਰਕਾਰ ਦੇ ਦਰਮਿਆਨ ਦੁਵੱਲੀ ਨਿਵੇਸ਼ ਸੰਧੀ ‘ਤੇ ਹਸਤਾਖਰ ਕਰਨ ਅਤੇ ਇਸ ਦੀ ਪੁਸ਼ਟੀ ਕਰਨ ਲਈ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਸੰਧੀ ਤੋਂ ਨਿਵੇਸ਼ਕਾਂ, ਖਾਸ ਤੌਰ ‘ਤੇ ਬੜੇ ਨਿਵੇਸ਼ਕਾਂ, ਦੇ ਭਰੋਸੇ ਵਿੱਚ ਸੁਧਾਰ ਹੋਣ ਦੀ ਉਮੀਦ ਹੈ, ਜਿਸ ਦੇ ਨਤੀਜੇ ਵਜੋਂ ਵਿਦੇਸ਼ੀ ਨਿਵੇਸ਼ ਅਤੇ ਓਵਰਸੀਜ਼ ਡਾਇਰੈਕਟ ਇਨਵੈਸਟਮੈਂਟ (ਓਡੀਆਈ) ਦੇ ਮੌਕੇ ਵਧਣਗੇ ਅਤੇ ਇਸ ਨਾਲ ਰੋਜ਼ਗਾਰ ਪੈਦਾ ਕਰਨ ‘ਤੇ ਸਕਾਰਾਤਮਕ ਪ੍ਰਭਾਵ ਪੈ ਸਕਦਾ ਹੈ।
ਇਸ ਮਨਜ਼ੂਰੀ ਨਾਲ ਭਾਰਤ ਵਿੱਚ ਨਿਵੇਸ਼ ਵਧਣ ਦੀ ਉਮੀਦ ਹੈ ਅਤੇ ਇਸ ਨਾਲ ਘਰੇਲੂ ਨਿਰਮਾਣ ਨੂੰ ਉਤਸ਼ਾਹਿਤ ਕਰਨ, ਆਯਾਤ ਨਿਰਭਰਤਾ ਨੂੰ ਘਟਾਉਣ, ਨਿਰਯਾਤ ਵਧਾਉਣ ਆਦਿ ਦੁਆਰਾ ਆਤਮਨਿਰਭਰ ਭਾਰਤ ਦੇ ਲਕਸ਼ ਨੂੰ ਸਾਕਾਰ ਕਰਨ ਵਿੱਚ ਮਦਦ ਮਿਲਣ ਦੀ ਸੰਭਾਵਨਾ ਹੈ।
******
ਡੀਐੱਸ