ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ 01.07.2023 ਤੋਂ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਮਹਿੰਗਾਈ ਭੱਤੇ (ਡੀਏ-DA) ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਰਾਹਤ (ਡੀਆਰ-DR) ਦੀ ਇੱਕ ਅਤਿਰਿਕਤ ਕਿਸ਼ਤ ਰਿਲੀਜ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਜੋ ਕੀਮਤਾਂ ਦੇ ਵਾਧੇ ਦੇ ਵਿਰੁੱਧ ਮੁਆਵਜ਼ਾ ਦੇਣ ਲਈ, ਮੁਢਲੀ ਤਨਖਾਹ/ਪੈਨਸ਼ਨ ਦੇ 42% ਦੀ ਮੌਜੂਦਾ ਦਰ ਨਾਲੋਂ 4% ਦੇ ਵਾਧੇ ਨੂੰ ਦਰਸਾਉਂਦੀ ਹੈ। ਇਹ ਵਾਧਾ ਪ੍ਰਵਾਨਿਤ ਫਾਰਮੂਲੇ ਦੇ ਅਨੁਸਾਰ ਹੈ, ਜੋ ਕਿ 7ਵੇਂ ਕੇਂਦਰੀ ਵੇਤਨ ਕਮਿਸ਼ਨ ਦੀਆਂ ਸਿਫਾਰਿਸ਼ਾਂ ‘ਤੇ ਅਧਾਰਿਤ ਹੈ।
ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਦੋਵਾਂ ਦੇ ਕਾਰਨ ਖਜ਼ਾਨੇ ‘ਤੇ ਸੰਯੁਕਤ ਪ੍ਰਭਾਵ 12,857 ਕਰੋੜ ਰੁਪਏ ਪ੍ਰਤੀ ਸਾਲ ਹੋਵੇਗਾ। ਇਸ ਨਾਲ ਕੇਂਦਰ ਸਰਕਾਰ ਦੇ 48.67 ਲੱਖ ਕਰਮਚਾਰੀਆਂ ਅਤੇ 67.95 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ।
*******
ਡੀਐੱਸ