Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਚੀਨ ਦੀ ਕਮਿਊਨਿਸਟ ਪਾਰਟੀ ਦੇ ਕੇਂਦਰੀ ਰਾਜਨੀਤਕ ਤੇ ਕਾਨੂੰਨੀ ਮਾਮਲਿਆਂ ਬਾਰੇ ਕਮਿਸ਼ਨ ਦੇ ਸਕੱਤਰ ਮਾਣਯੋਗ ਸ੍ਰੀ ਮੇਂਗ ਜਿਆਨਜ਼ੂ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਚੀਨ ਦੀ ਕਮਿਊਨਿਸਟ ਪਾਰਟੀ ਦੇ ਕੇਂਦਰੀ ਰਾਜਨੀਤਕ ਤੇ ਕਾਨੂੰਨੀ ਮਾਮਲਿਆਂ ਬਾਰੇ ਕਮਿਸ਼ਨ ਦੇ ਸਕੱਤਰ ਮਾਣਯੋਗ ਸ੍ਰੀ ਮੇਂਗ ਜਿਆਨਜ਼ੂ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ


ਚੀਨ ਦੀ ਕਮਿਊਨਿਸਟ ਪਾਰਟੀ ਦੇ ਕੇਂਦਰੀ ਰਾਜਨੀਤਕ ਅਤੇ ਕਾਨੂੰਨੀ ਮਾਮਲਿਆਂ ਬਾਰੇ ਕਮਿਸ਼ਨ ਦੇ ਸਕੱਤਰ ਮਾਣਯੋਗ ਸ੍ਰੀ ਮੇਂਗ ਜਿਆਂਗਜ਼ੂ (H. E. Mr. Meng Jianzhu) ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਪਿਛਲੇ ਦੋ ਸਾਲਾਂ ਦੌਰਾਨ ਭਾਰਤ ਅਤੇ ਚੀਨ ਵਿਚਾਲੇ ਉੱਚ-ਪੱਧਰੀ ਦੌਰਿਆਂ ਦੇ ਤੀਖਣ ਆਦਾਨ-ਪ੍ਰਦਾਨ ਦਾ ਸੁਆਗਤ ਕਰਦਿਆਂ ਕਿਹਾ ਕਿ ਅਜਿਹੇ ਦੌਰੇ ਦੋਵੇਂ ਦੇਸ਼ਾਂ ਵਿਚਾਲੇ ਰਣਨੀਤਕ ਸਮਝ ਦੀ ਉਸਾਰੀ ਕਰਨ ਵਿੱਚ ਯੋਗਦਾਨ ਪਾਉਣਗੇ।

ਪ੍ਰਧਾਨ ਮੰਤਰੀ ਨੇ ਮਈ 2015 ‘ਚ ਚੀਨ ਦੇ ਆਪਣੇ ਸਫ਼ਲ ਦੁਵੱਲੇ ਦੌਰੇ ਅਤੇ ਜੀ-20 ਸਿਖ਼ਰ ਸੰਮੇਲਨ ‘ਚ ਭਾਗ ਲੈਣ ਲਈ ਸਤੰਬਰ 2016 ਦੌਰਾਨ ਆਪਣੀ ਹਾਂਗਜ਼ੂ (Hangzhou) ਫੇਰੀ ਨੂੰ ਬਹੁਤ ਹੀ ਨਿੱਘ ਨਾਲ ਚੇਤੇ ਕੀਤਾ।

ਦੋਵੇਂ ਆਗੂਆਂ ਨੇ ਦਹਿਸ਼ਗਰਦੀ ਵਿਰੁੱਧ ਦੁਵੱਲੇ ਸਹਿਯੋਗ ਸਮੇਤ ਆਪਸੀ ਦਿਲਚਸਪੀ ਦੇ ਮੁੱਦਿਆਂ ਉੱਤੇ ਵਿਚਾਰ-ਵਟਾਂਦਰਾ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦਹਿਸ਼ਤਗਰਦੀ ਤੋਂ ਅੰਤਰਰਾਸ਼ਟਰੀ ਸ਼ਾਂਤੀ ਅਤੇ ਸੁਰੱਖਿਆ ਨੂੰ ਗੰਭੀਰ ਖ਼ਤਰਾ ਹੈ ਅਤੇ ਉਨ੍ਹਾਂ ਦਹਿਸ਼ਤਗਰਦੀ ਵਿਰੋਧੀ ਮਾਮਲਿਆਂ ‘ਚ ਭਾਰਤ ਅਤੇ ਚੀਨ ਵਿਚਾਲੇ ਵਧਦੇ ਸਹਿਯੋਗ ਦਾ ਸੁਆਗਤ ਕੀਤਾ।

***

AKT/HS