ਜਪਾਨ ਦੇ ਰੱਖਿਆ ਮੰਤਰੀ ਸ਼੍ਰੀ ਇਟਸੁਨੋਰੀ ਓਨੋਡੇਰਾ (Itsunori Onodera) ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਪਹਿਲਾਂ ਦੇ ਜਪਾਨ ਨਾਲ ਆਪਣੇ ਲੰਮੇ ਸਹਿਯੋਗ ਨੂੰ ਯਾਦ ਕੀਤਾ ਅਤੇ ਹਾਲ ਹੀ ਦੇ ਸਾਲਾਂ ਵਿੱਚ ਭਾਰਤ ਅਤੇ ਜਪਾਨ ਦਰਮਿਆਨ ਵਿਸ਼ੇਸ਼ ਰਣਨੀਤਕ ਅਤੇ ਗਲੋਬਲ ਭਾਈਵਾਲੀ ਦੇ ਵਿਸਤਾਰ ਅਤੇ ਗਹਿਰਾਈ ਦਾ ਸੁਆਗਤ ਕੀਤਾ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਰੱਖਿਆ ਸਹਿਯੋਗ ਭਾਰਤ ਅਤੇ ਜਪਾਨ ਦਰਮਿਆਨ ਰਿਸ਼ਤੇ ਦਾ ਪ੍ਰਮੁੱਖ ਥੰਮ੍ਹ ਹੈ।
ਉਨ੍ਹਾਂ ਨੇ ਦੋਹਾਂ ਦੇਸ਼ਾਂ ਦਰਮਿਆਨ ਵਿਭਿੰਨ ਰੱਖਿਆ ਸੰਵਾਦ ਤੰਤਰ (various defence dialogue mechanisms) ਨੂੰ ਮਜ਼ਬੂਤ ਕਰਨ ਅਤੇ ਭਾਰਤ ਤੇ ਜਪਾਨ ਦੇ ਸਸ਼ਕਤ ਬਲਾਂ ਦਰਮਿਆਨ ਵਧੇ ਹੋਏ ਸੰਪਰਕਾਂ ਦਾ ਸੁਆਗਤ ਕੀਤਾ। ਪ੍ਰਧਾਨ ਮੰਤਰੀ ਨੇ ਦੋਹਾਂ ਦੇਸ਼ਾਂ ਦਰਮਿਆਨ ਰੱਖਿਆ ਟੈਕਨੋਲੋਜੀ ਸਹਿਯੋਗ ਵਿੱਚ ਪ੍ਰਗਤੀ ਦੀ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਮੋਦੀ ਨੇ ਪਿਛਲੇ ਸਾਲ ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਅਬੇ ਦੀ ਸਫ਼ਲ ਯਾਤਰਾ ਨੂੰ ਯਾਦ ਕੀਤਾ ਅਤੇ ਕਿਹਾ ਕਿ ਉਹ ਇਸ ਸਾਲ ਬਾਅਦ ਵਿੱਚ ਜਪਾਨ ਜਾਣ ਦੀ ਤੀਬਰ ਤਾਂਘ ਕਰ ਰਹੇ ਹਨ।
*****
ਏਕੇਟੀ/ਕੇਪੀ