ਡਾ ਐੱਚ ਵਿਰਾਂਤੋ (Dr. H. Wiranto) ਇੰਡੋਨੇਸ਼ੀਆ ਦੇ ਰਾਜਨੀਤਕ, ਕਾਨੂੰਨੀ ਅਤੇ ਸੁਰੱਖਿਆ ਮਾਮਲਿਆਂ ਲਈ ਕੁਆਰਡੀਨੇਟਿੰਗ ਮੰਤਰੀ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਨੇ ਦਸੰਬਰ 2016 ਵਿੱਚ ਰਾਸ਼ਟਰਪਤੀ ਜੋਕੋ ਵਿਡੋਡੋ (Joko Widodo) ਦੀ ਸਫ਼ਲ ਭਾਰਤ ਯਾਤਰਾ ਨੂੰ ਯਾਦ ਕਰਦੇ ਹੋਏ ਕਿਹਾ ਕਿ ਉਹ ਰਾਸ਼ਟਰਪਤੀ ਜੋਕੋ ਵਿਡੋਡੋ (Joko Widodo) ਦੀ ਇਸ ਮਹੀਨੇ ਦੇ ਅੰਤ ਵਿੱਚ ਹੋਣ ਵਾਲੀ ਆਉਂਦੀ ਯਾਤਰਾ ਨੂੰ ਲੈ ਕੇ ਉਤਸ਼ਾਹਿਤ ਹਨ। ਆਸੀਆਨ ਦੇਸ਼ਾਂ ਦੇ ਪ੍ਰਮੁੱਖ ਆਸੀਆਨ-ਭਾਰਤ ਯਾਦਗਾਰੀ ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਇਸ ਮਹੀਨੇ ਭਾਰਤ ਯਾਤਰਾ ֹ’ਤੇ ਆਉਣਗੇ ਅਤੇ ਉਸ ਤੋਂ ਬਾਅਦ ਉਹ ਗਣਤੰਤਰ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਹੋਣਗੇ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਮੁੰਦਰੀ ਗਵਾਂਢੀ ਹੋਣ ਕਾਰਨ ਭਾਰਤ ਅਤੇ ਇੰਡੋਨੇਸ਼ੀਆ ਦੇ ਦਰਮਿਆਨ ਨੀਲੀ (ਸਮੁੰਦਰੀ) ਅਰਥਵਿਵਸਥਾ ਅਤੇ ਸਮੁੰਦਰੀ ਸੁਰੱਖਿਆ ਦੇ ਖੇਤਰ ਵਿੱਚ ਆਪਸੀ ਸਹਿਯੋਗ ਦੀਆਂ ਅਤਿ ਸੰਭਾਵਨਾਵਾਂ ਹਨ। ਇਸ ਸੰਦਰਭ ਵਿੱਚ ਪ੍ਰਧਾਨ ਮੰਤਰੀ ਨੇ ਭਾਰਤ ਅਤੇ ਇੰਡੋਨੇਸ਼ੀਆ ਦੇ ਦਰਮਿਆਨ ਸੁਰੱਖਿਆ ਸੰਵਾਦ ਦੀ ਪਹਿਲੀ ਬੈਠਕ ਦਾ ਸਵਾਗਤ ਕੀਤਾ।
******
ਏਕੇਟੀ/ਐੱਚਐੱਸ
Dr. H. Wiranto, Coordinating Minister for Political, Legal and Security Affairs of the Republic of Indonesia, called on PM @narendramodi. pic.twitter.com/qeyPZ95Jmx
— PMO India (@PMOIndia) January 9, 2018